Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਲਈ ਵਿੱਦਿਅਕ ਅਤੇ ਉਦਯੋਗਿਕ ਦੌਰੇ ਦਾ ਆਯੋਜਨ

ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਲਈ ਵਿੱਦਿਅਕ ਅਤੇ ਉਦਯੋਗਿਕ ਦੌਰੇ ਦਾ ਆਯੋਜਨ

ਗੜ੍ਹਦੀਵਾਲਾ 20 ਅਪ੍ਰੈਲ (ਚੌਧਰੀ / ਪ੍ਰਦੀਪ ਕੁਮਾਰ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧ ਕਮੇਟੀ ਦੇ ਪ੍ਰਧਾਨ ਸ.ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਕੰਪਿਊਟਰ ਸਾਇੰਸ ਅਤੇ ਕਮਰਸ ਵਿਭਾਗ ਵੱਲੋਂ ਆਈ. ਕਿਊ. ਏ. ਸੀ. ਅਤੇ ਆਈ. ਆਈ. ਸੀ. ਦੇ ਸਹਿਯੋਗ ਨਾਲ ਵਿਦਿਆਰਥੀਆਂ ਲਈ ਇੰਕੂਬੇਸ਼ਨ ਸੈਂਟਰ ਇੰਡੀਅਨ ਇੰਸਟੀਚਿਊਟ ਆਫ ਟੈਕਨੋਲੋਜੀ ਰੋਪੜ ਵਿਖੇ ਵਿੱਦਿਅਕ ਅਤੇ ਉਦਯੋਗਿਕ ਦੌਰੇ ਦਾ ਆਯੋਜਨ ਕੀਤਾ ਗਿਆ। ਇਸ ਉਦਯੋਗਿਕ ਦੌਰੇ ਦੌਰਾਨ ਵਿਦਿਆਰਥੀਆਂ ਲਈ ਦੋ ਵਿਸ਼ੇਸ਼ ਲੈਕਚਰ ਕਰਵਾਏ ਗਏ।ਇਹ ਲੈਕਚਰ ਰੁਦਰਾਕਸ਼ ਵਿਕਰਮ ਫਾਊਂਡਰ ਕਮਪੈਕਟਮ ਮੀਡੀਆ ਵੱਲੋਂ ਦਿੱਤੇ ਗਏ। ਪਹਿਲੇ ਸੈਸ਼ਨ ਵਿੱਚ ਉਹਨਾਂ ਨੇ ਉਦਮਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਨਵੇਂ ਸਟਾਰਟਅਪਸ ਅਤੇ ਨਵੀਂ ਸੋਚ ਦੇ ਮੁਕਾਬਲਿਆਂ ਬਾਰੇ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ। ਦੂਜੇ ਸੈਸ਼ਨ ਵਿੱਚ ਇਨਫੋਰਮੇਸ਼ਨ ਟੈਕਨੋਲੋਜੀ ਅਤੇ ਆਰਟੀਫਿਸ਼ੀਅਲ ਇੰਟੈਲੀਜੈਂਸ ਦੇ ਖੇਤਰ ਵਿੱਚ ਹੋ ਰਹੀਆਂ ਤਾਜ਼ਾ ਤਰੱਕੀਆਂ ਅਤੇ ਉਹਨਾਂ ਦੇ ਵਿਹਾਰਕ ਉਪਯੋਗ ਬਾਰੇ ਮਹੱਤਵਪੂਰਨ ਜਾਣਕਾਰੀ ਸਾਂਝੀ ਕੀਤੀ । ਇਸ ਤੋਂ ਬਾਅਦ ਵਿਦਿਆਰਥੀਆਂ ਨੇ ਇੰਕੂਬੇਸ਼ਨ ਸੈਂਟਰ ਦਾ ਦੌਰਾ ਵੀ ਕੀਤਾ, ਜਿੱਥੇ ਨਮਨ ਅਗਰਵਾਲ ਪੋਰਟਫੋਲੀਓ ਮੈਨੇਜਰ ਅਤੇ ਪੂਜਾ ਪੂਨੇਥਾ (ਮੈਨੇਜਰ ਐਂਡ ਪਾਰਟਨਰਸ਼ਿਪ ਆਈ.ਆਈ.ਟੀ ਰੋਪੜ ਟੀ. ਆਈ.ਐਫ) ਵੱਲੋਂ ਵਿਦਿਆਰਥੀਆਂ ਨਾਲ ਸੰਵਾਦ ਕੀਤਾ ਗਿਆ।ਉਹਨਾਂ ਨੇ ਸਟਾਰਟਅਪ ਇਕੋਸਿਸਟਮ, ਇਨੋਵੇਸ਼ਨ ਸਹਾਇਤਾ ਅਤੇ ਨਵੇਂ ਉਦਮੀਆਂ ਲਈ ਉਪਲਬਧ ਫੰਡਿੰਗ ਮੌਕਿਆਂ ਬਾਰੇ ਵੀ ਜਾਣੂੰ ਕਰਵਾਇਆ।ਇਸ ਦੌਰੇ ਦੌਰਾਨ ਵਿਦਿਆਰਥੀਆਂ ਨਾਲ ਕੰਪਿਊਟਰ ਸਾਇੰਸ ਅਤੇ ਕਮਰਸ ਵਿਭਾਗ ਦੇ ਸਟਾਫ਼ ਮੈਂਬਰ ਹਾਜ਼ਰ ਸਨ।