Prime Punjab Times

Latest news
ਚੋਰ ਮੋਟਰਾਂ ਚੋਂ ਤਾਰਾਂ ਚੋਰੀ ਦੀਆਂ ਵਾਰਦਾਤਾਂ ਨੂੰ ਦੇ ਰਹੇਐ ਅੰਜਾਮ, ਕਿਸਾਨ ਡਾਢੇ ਪ੍ਰੇਸ਼ਾਨ - ਲੱਕੀ ਰਾਏ ਬਲਾਕ ਪੱਧਰੀ ਕੁਇਜ਼,ਏਡਜ਼ ਲੇਖ ਅਤੇ ਲੋਕ ਨਾਚ ਮੁਕਾਬਲਿਆਂ ਵਿੱਚ ਸਸਸਸ ਡੱਫਰ ਦਾ ਸ਼ਾਨਦਾਰ ਪ੍ਰਦਰਸ਼ਨ, ਤਿੰਨੋ ਮੁਕਾਬਲਿਆਂ ... *ਲੁੱਟ ਖੋਹ ਕੀਤੇ ਟਰਾਲੇ ਸਮੇਤ ਸਰੀਏ 03 ਦੋਸ਼ੀ ਆਏ ਪੁਲਿਸ ਅੜਿੱਕੇ*  ਆਜ਼ਾਦੀ ਦਿਵਸ ਸਮਾਗਮ ਲਈ ਤਨਦੇਹੀ ਨਾਲ ਜ਼ਿੰਮੇਵਾਰੀ ਨਿਭਾਉਣ ਅਧਿਕਾਰੀ : ਰਾਕੇਸ਼ ਕੁਮਾਰ ਮੀਣਾ KMS ਕਾਲਜ ਦਸੂਹਾ ਵਿਖੇ ਨਵੇਂ ਅਕਾਦਮਿਕ ਸੈਸ਼ਨ 2026-27 ਦੀ ਸ਼ੁਰੂਆਤ ਹੋਵੇਗੀ ਸ਼ਾਨਦਾਰ ਖ਼ਾਲਸਾ ਕਾਲਜ ਵਿਖੇ ਅਰਦਾਸ ਦਿਵਸ ਮਨਾਇਆ ਗਿਆ तहसील परिसर दसूहा में पंजाब नंबरदार यूनियन सर्किल दसूहा की हुई अहम बैठक “ਮਥੁਰਾ ਦੀ ਪਾਵਨ ਜਨਮਭੂਮੀ ’ਤੇ ਭਵਿਆ ਸ੍ਰੀ ਕ੍ਰਿਸ਼ਨ ਮੰਦਰ ਬਣੇ” ਦੀ ਗੂੰਜ ਬਟਾਲਾ ਤੱਕ; ਬੂਆ ਦਾਤੀ ਮੰਦਰ ਵਿਖੇ ਭਗਤਾਂ ਨ... ਫੇਕ ਸੋਸ਼ਲ ਮੀਡੀਆ ਪ੍ਰੋਫਾਈਲ ਬਣਾਉਣ ਵਾਲਿਆਂ ਦੀ ਹੁਣ ਖ਼ੈਰ ਨਹੀ... ਮਾਂ ਦਾ ਦੁੱਧ ਬੱਚੇ ਲਈ ਵਰਦਾਨ ਸਾਬਤ ਹੁੰਦਾ ਹੈ - ਡਾ. ਸੁਦੇਸ਼ ਰਾਜਨ
ADVERTISEMENT
You are currently viewing ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਲਈ ਵਿੱਦਿਅਕ ਤੇ ਧਾਰਮਿਕ ਟੂਰ ਦਾ ਆਯੋਜਨ

ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਲਈ ਵਿੱਦਿਅਕ ਤੇ ਧਾਰਮਿਕ ਟੂਰ ਦਾ ਆਯੋਜਨ

ਗੜ੍ਹਦੀਵਾਲਾ 4 ਮਈ (ਚੌਧਰੀ / ਪ੍ਰਦੀਪ ਕੁਮਾਰ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੀ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਬੀ.ਏ ਛੇਵੇਂ ਸਮੈਸਟਰ ਦੇ ਵਿਦਿਆਰਥੀ ਲਈ ਧਾਰਮਿਕ ਅਤੇ ਵਿੱਦਿਅਕ ਯਾਤਰਾ ਦਾ ਆਯੋਜਨ ਕੀਤਾ ਗਿਆ।ਇਸ ਯਾਤਰਾ ਦੌਰਾਨ ਵਿਦਿਆਰਥੀਆਂ ਨੇ ਸ੍ਰੀ ਅਨੰਦਪੁਰ ਸਾਹਿਬ ਅਤੇ ਮਾਤਾ ਨੈਣਾ ਦੇਵੀ ਜੀ ਦੇ ਦਰਸ਼ਨ ਕੀਤੇ। ਯਾਤਰਾ ਦੀ ਸ਼ੁਰੂਆਤ ਕਾਲਜ ਕੈਂਪਸ ਤੋਂ ਹੋਈ ਜਿੱਥੇ ਵਿਦਿਆਰਥੀਆਂ ਨੂੰ ਅਨੁਸ਼ਾਸਨ ਅਤੇ ਸੁਰੱਖਿਆ ਸੰਬੰਧੀ ਨਿਰਦੇਸ਼ ਦਿੱਤੇ ਗਏ। ਸ੍ਰੀ ਅਨੰਦਪੁਰ ਸਾਹਿਬ ਪਹੁੰਚ ਕੇ ਵਿਦਿਆਰਥੀਆਂ ਨੇ ਇਤਿਹਾਸਿਕ ਗੁਰਦੁਆਰਿਆਂ ਦੇ ਦਰਸ਼ਨ ਅਤੇ ਸਿੱਖ ਇਤਿਹਾਸ ਬਾਰੇ ਜਾਣਕਾਰੀ ਪ੍ਰਾਪਤ ਕੀਤੀ ।ਇਸ ਤੋਂ ਬਾਅਦ ਯਾਤਰਾ ਨੈਣਾ ਦੇਵੀ ਵੱਲ ਵਧੀ , ਜਿੱਥੇ ਵਿਦਿਆਰਥੀਆਂ ਨੇ ਮਾਤਾ ਜੀ ਦੇ ਦਰਸ਼ਨ ਕਰਕੇ ਆਤਮਿਕ ਸ਼ਾਂਤੀ ਦਾ ਅਨੁਭਵ ਕੀਤਾ। ਇਸ ਯਾਤਰਾ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਧਾਰਮਿਕ ਅਤੇ ਸੰਸਕ੍ਰਿਤਿਕ ਵਿਰਾਸਤ ਨਾਲ ਜੋੜਨਾ ਅਤੇ ਉਹਨਾਂ ਵਿੱਚ ਸਹਿਯੋਗ ਅਤੇ ਅਨੁਸ਼ਾਸਨ ਦੀ ਭਾਵਨਾ ਪੈਦਾ ਕਰਨਾ ਸੀ।ਇਸ ਯਾਤਰਾ ਦੌਰਾਨ ਮੈਡਮ ਡਾ. ਅਰਚਨਾ ਠਾਕੁਰ , ਮੈਡਮ ਸੀਮਾ ਕੁਮਾਰੀ ਅਤੇ ਵਿਦਿਆਰਥੀ ਮੌਜੂਦ ਸਨ।

error: copy content is like crime its probhihated