Prime Punjab Times

Latest news
ਸੀ.ਐਚ.ਸੀ ਭੂੰਗਾ ਵਿਖੇ ਪਲਸ ਪੋਲੀਓ ਤੇ ਰੁਟੀਨ ਟੀਕਾਕਰਨ ਸਬੰਧੀ ਵਿਸ਼ੇਸ਼ ਮੀਟਿੰਗ ਜ਼ਿਲ੍ਹੇ ਦੇ ਪੰਜ ਬਲਾਕਾਂ ‘ਚ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਦੀ ਰਜਿਸਟ੍ਰੇਸ਼ਨ ਸ਼ੁਰੂ  *श्री राधा कृष्ण मंदिर गढ़दीवाला में (साईं संध्या) 9वां वार्षिक उत्सव 21 जून से* ਗੜ੍ਹਦੀਵਾਲਾ ਦੇ ਪਿੰਡ ਭਟਲਾਂ ਵਿਖੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਲੋਕ ਮਿਲਣੀ ਦੌਰਾਨ ਹਲਕੇ ਦੇ ਲੋਕਾਂ ਦੀਆਂ ਸੁਣ... ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਜ਼ਿਲ੍ਹਾ ਹੁਸ਼ਿਆਰਪੁਰ ਦੀ ਮੀਟਿੰਗ ਹੋਈ ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ 'ਤੇ ਵਾਪਰੇ ਸੜਕ ਹਾਦਸੇ 'ਚ ਟਯੂਸ਼ਨ ਪੜ੍ਹ ਕੇ ਘਰ ਪਰਤ ਰਹੇ 16 ਸਾਲਾ ਨੌਜਵਾਨ ਦੀ ਮੌ+ਤ ਨਗਰ ਕੌਂਸਲ ਚੋਣਾਂ : ਸ਼ਾਮਚੁਰਾਸੀ ਦੇ 9 ਵਾਰਡਾਂ ’ਚੋਂ 6 ’ਚ ਆਮ ਆਦਮੀ ਪਾਰਟੀ, 2 ’ਚ ਕਾਂਗਰਸ ਪਾਰਟੀ ਅਤੇ ਇਕ ਆਜ਼ਾਦ ਉਮੀਦਵ... ਵਿਵੇਕ ਗੁਪਤਾ ਪੰਜਾਬ ਟ੍ਰੇਡਰਜ਼ ਕਮਿਸ਼ਨ (ਐਕਸਾਈਜ਼ ਐਂਡ ਟੈਕਸੇਸ਼ਨ) ਹਲਕਾ ਉੜਮੁੜ ਦੇ ਮੈਂਬਰ ਨਿਯੁਕਤ BBMB ਵੱਲੋਂ ਹਰ ਸਾਲ ਦੀ ਤਰਾਂ ਬਾਰਿਸ਼ ਰੁੱਤ ਤੋਂ ਪਹਿਲਾਂ ਅਗੇਤੀਆਂ ਤਿਆਰੀਆਂ ਲਈ ਬੈਠਕ ਤੇਜ਼ ਹਨੇਰੀ ਕਾਰਨ ਚਲਦੀ ਕਾਰ ਤੇ ਡਿੱਗਿਆ ਸਫੇਦੇ ਦਾ ਟਹਿਣਾ, ਵੱਡਾ ਹਾਦਸਾ....
ADVERTISEMENT
You are currently viewing ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਇਮਤਿਹਾਨ ਵਿੱਚ ਮਾਰੀਆਂ ਮੱਲਾਂ

ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਇਮਤਿਹਾਨ ਵਿੱਚ ਮਾਰੀਆਂ ਮੱਲਾਂ

ਗੜ੍ਹਦੀਵਾਲਾ 29 ਮਈ (ਚੌਧਰੀ / ਪ੍ਰਦੀਪ ਕੁਮਾਰ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਧਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਤੇ ਪ੍ਰਿੰਸੀਪਲ ਡਾ.ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਵਿਦਿਆਰਥੀਆਂ ਨੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਕਰਵਾਏ ਗਏ ਸਲਾਨਾ ਨੈਤਿਕ ਸਿੱਖਿਆ ਇਮਤਿਹਾਨ ਵਿੱਚ ਹੁਸ਼ਿਆਰਪੁਰ ਜ਼ੋਨ ਪੱਧਰ ‘ਤੇ ਮੋਹਰੀ ਪੁਜੀਸ਼ਨਾਂ ਹਾਸਿਲ ਕਰਕੇ ਕਾਲਜ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ।ਇਸ ਇਮਤਿਹਾਨ ਵਿੱਚ ਰਾਜਵਿੰਦਰਦੀਪ ਕੌਰ ਐੱਮ.ਕਾਮ. ਨੇ ਪਹਿਲਾ ਸਥਾਨ, ਅਰੁਣ ਕੁਮਾਰ ਬੀ.ਐੱਸ-ਸੀ. ਨੇ ਦੂਸਰਾ ਸਥਾਨ, ਇੰਦਰਵੀਰ ਕੌਰ ਐੱਮ.ਐੱਸ-ਸੀ. ਨੇ ਚੌਥਾ ਸਥਾਨ, ਮਨਜੋਤ ਕੌਰ ਬੀ.ਐੱਸ- ਸੀ. ਨੇ ਪੰਜਵਾਂ ਸਥਾਨ ਅਤੇ ਦਿਲਪ੍ਰੀਤ ਕੌਰ ਐਮ.ਐੱਸ-ਸੀ. ਨੇ ਪੰਜਵਾਂ ਸਥਾਨ ਹਾਸਿਲ ਕੀਤਾ। ਧਾਰਮਿਕ ਅਧਿਐਨ ਵਿਭਾਗ ਦੇ ਮੈਡਮ ਜਤਿੰਦਰ ਕੌਰ ਨੇ ਦੱਸਿਆ ਕਿ ਇਸ ਪ੍ਰੀਖਿਆ ਵਿੱਚ ਕਾਲਜ ਦੇ 60 ਵਿਦਿਆਰਥੀਆਂ ਨੇ ਭਾਗ ਲਿਆ ਸੀ। ਪ੍ਰਿੰਸੀਪਲ ਡਾ .ਜਸਪਾਲ ਸਿੰਘ ਨੇ ਜੇਤੂ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅਜਿਹੀਆਂ ਪ੍ਰੀਖਿਆਵਾਂ ਬੱਚਿਆਂ ਨੂੰ ਆਪਣੇ ਅਮੀਰ ਵਿਰਸੇ ਅਤੇ ਉੱਚੇ-ਸੁੱਚੇ ਨੈਤਿਕ ਕਦਰਾਂ-ਕੀਮਤਾਂ ਨਾਲ ਜੋੜਨ ਵਿੱਚ ਸਹਾਈ ਹੁੰਦੀਆਂ ਹਨ। ਅੱਜ ਦੇ ਦੌਰ ਵਿੱਚ ਜਿੱਥੇ ਕਿਤਾਬੀ ਗਿਆਨ ਜ਼ਰੂਰੀ ਹੈ, ਉੱਥੇ ਹੀ ਚੰਗੀ ਸ਼ਖ਼ਸੀਅਤ ਦੀ ਉਸਾਰੀ ਲਈ ਨੈਤਿਕ ਸਿੱਖਿਆ ਦਾ ਹੋਣਾ ਵੀ ਬੇਹੱਦ ਲਾਜ਼ਮੀ ਹੈ।

error: copy content is like crime its probhihated