Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਵਿਦਿਆਰਥੀਆਂ ਨੇ ਫੈਪਰੋ ਇੰਡਸਟਰੀ ਭੂੰਗਾ ਦਾ ਉਦਯੋਗਿਕ ਦੌਰਾ ਕੀਤਾ

ਵਿਦਿਆਰਥੀਆਂ ਨੇ ਫੈਪਰੋ ਇੰਡਸਟਰੀ ਭੂੰਗਾ ਦਾ ਉਦਯੋਗਿਕ ਦੌਰਾ ਕੀਤਾ

ਗੜ੍ਹਦੀਵਾਲਾ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਭੌਤਿਕ ਵਿਗਿਆਨ, ਗਣਿਤ ਅਤੇ ਕ੍ਰਿਸ਼ੀ ਵਿਭਾਗ ਤੇ ਵਿਦਿਆਰਥੀਆਂ ਨੇ ਆਈ.ਆਈ.ਸੀ. ਦੇ ਸਹਿਯੋਗ ਨਾਲ ਫੈਪਰੋ ਇੰਡਸਟਰੀ, ਭੂੰਗਾ ਦਾ ਉਦਯੋਗਿਕ ਦੌਰਾ ਕੀਤਾ। ਜਿਸਦਾ ਉਦੇਸ਼ ਉਦਯੋਗਿਕ ਪ੍ਰਕਿਰਿਆਵਾਂ ਬਾਰੇ ਵਿਅਕਤੀਗਤ ਅਨੁਭਵ ਪ੍ਰਾਪਤ ਕਰਨਾ ਸੀ। ਇਸ ਦੌਰੇ ਦੌਰਾਨ, ਵਿਦਿਆਰਥੀਆਂ ਨੂੰ ਆਧੁਨਿਕ ਉਤਪਾਦਨ ਤਕਨੀਕਾਂ, ਮਸ਼ੀਨਰੀ ਦੇ ਕੰਮ, ਅਤੇ ਗੁਣਵੱਤਾ ਨਿਯੰਤਰਣ ਤਰੀਕਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇੰਡਸਟਰੀ ਦੇ ਮਾਹਿਰ ਸ. ਅਰਵਿੰਦ ਸਿੰਘ ਨੇ ਵਿਦਿਆਰਥੀਆਂ ਨੂੰ ਵੱਖ-ਵੱਖ ਵਿਭਾਗਾਂ ਵਿੱਚ ਲੈ ਜਾ ਕੇ ਉਤਪਾਦਨ ਪ੍ਰਕਿਰਿਆ, ਸੁਰੱਖਿਆ ਮਾਪਦੰਡ, ਅਤੇ ਨਵੀਨਤਮ ਤਕਨੀਕੀ ਵਿਕਾਸ ਬਾਰੇ ਜਾਣਕਾਰੀ ਦਿੱਤੀ। ਵਿਦਿਆਰਥੀਆਂ ਨੇ ਸ਼ਹਿਦ ਅਤੇ ਹਲਦੀ ਦੇ ਉਤਪਾਦਨ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਇਨ੍ਹਾਂ ਤੋਂ ਇਲਾਵਾ, ਹਲਦੀ ਦੇ ਉਤਪਾਦਨ, ਉਸਦੀ ਪ੍ਰਕਿਰਿਆ, ਅਤੇ ਉੱਤਮ ਗੁਣਵੱਤਾ ਦੀ ਹਲਦੀ ਬਣਾਉਣ ਦੇ ਤਰੀਕਿਆਂ ਬਾਰੇ ਵੀ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਗਈ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਕਿਹਾ ਕਿ ਅਜਿਹੇ ਦੌਰੇ ਵਿਦਿਆਰਥੀਆਂ ਨੂੰ ਹੱਥੀਂ ਕੰਮ ਕਰਨ ਦਾ ਤਜਰਬਾ ਪ੍ਰਦਾਨ ਕਰਦੇ ਹਨ ਅਤੇ ਉਨ੍ਹਾਂ ਨੂੰ ਉਦਯੋਗਿਕ ਮਾਪਦੰਡਾਂ ਦੀ ਵਾਸਤਵਿਕ ਜਾਣਕਾਰੀ ਦਿੰਦੇ ਹਨ। ਇਸ ਦੌਰਾਨ ਵਿਦਿਆਰਥੀਆਂ ਨਾਲ ਅਧਿਆਪਕ ਸ਼੍ਰੀ ਸੰਜੀਵ ਸਿੰਘ, ਸ ਅਮਨਦੀਪ ਸਿੰਘ, ਮੈਡਮ ਸਿਮਰਨ ਅਤੇ ਮੈਡਮ ਦਲਜੀਤ ਹਾਜ਼ਰ ਸਨ।