Prime Punjab Times

Latest news
ਬਲਾਕ ਪੱਧਰੀ ਕੁਇਜ਼,ਏਡਜ਼ ਲੇਖ ਅਤੇ ਲੋਕ ਨਾਚ ਮੁਕਾਬਲਿਆਂ ਵਿੱਚ ਸਸਸਸ ਡੱਫਰ ਦਾ ਸ਼ਾਨਦਾਰ ਪ੍ਰਦਰਸ਼ਨ, ਤਿੰਨੋ ਮੁਕਾਬਲਿਆਂ ... *ਲੁੱਟ ਖੋਹ ਕੀਤੇ ਟਰਾਲੇ ਸਮੇਤ ਸਰੀਏ 03 ਦੋਸ਼ੀ ਆਏ ਪੁਲਿਸ ਅੜਿੱਕੇ*  ਆਜ਼ਾਦੀ ਦਿਵਸ ਸਮਾਗਮ ਲਈ ਤਨਦੇਹੀ ਨਾਲ ਜ਼ਿੰਮੇਵਾਰੀ ਨਿਭਾਉਣ ਅਧਿਕਾਰੀ : ਰਾਕੇਸ਼ ਕੁਮਾਰ ਮੀਣਾ KMS ਕਾਲਜ ਦਸੂਹਾ ਵਿਖੇ ਨਵੇਂ ਅਕਾਦਮਿਕ ਸੈਸ਼ਨ 2026-27 ਦੀ ਸ਼ੁਰੂਆਤ ਹੋਵੇਗੀ ਸ਼ਾਨਦਾਰ ਖ਼ਾਲਸਾ ਕਾਲਜ ਵਿਖੇ ਅਰਦਾਸ ਦਿਵਸ ਮਨਾਇਆ ਗਿਆ तहसील परिसर दसूहा में पंजाब नंबरदार यूनियन सर्किल दसूहा की हुई अहम बैठक “ਮਥੁਰਾ ਦੀ ਪਾਵਨ ਜਨਮਭੂਮੀ ’ਤੇ ਭਵਿਆ ਸ੍ਰੀ ਕ੍ਰਿਸ਼ਨ ਮੰਦਰ ਬਣੇ” ਦੀ ਗੂੰਜ ਬਟਾਲਾ ਤੱਕ; ਬੂਆ ਦਾਤੀ ਮੰਦਰ ਵਿਖੇ ਭਗਤਾਂ ਨ... ਫੇਕ ਸੋਸ਼ਲ ਮੀਡੀਆ ਪ੍ਰੋਫਾਈਲ ਬਣਾਉਣ ਵਾਲਿਆਂ ਦੀ ਹੁਣ ਖ਼ੈਰ ਨਹੀ... ਮਾਂ ਦਾ ਦੁੱਧ ਬੱਚੇ ਲਈ ਵਰਦਾਨ ਸਾਬਤ ਹੁੰਦਾ ਹੈ - ਡਾ. ਸੁਦੇਸ਼ ਰਾਜਨ ਐਸ.ਆਈ.ਆਰ; ਜ਼ਿਲ੍ਹੇ ‘ਚ ਨਿਰਧਾਰਤ ਸਮੇਂ ਤੋਂ ਪਹਿਲਾਂ ਹੀ 100 ਫੀਸਦੀ ਕਾਰਜ ਮੁਕੰਮਲ : ਡਿਪਟੀ ਕਮਿਸ਼ਨਰ
ADVERTISEMENT
You are currently viewing ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਮਤਿ ਸਿੱਖਿਆ ਕੈਂਪ ਵਿੱਚ ਹਿੱਸਾ ਲਿਆ

ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਮਤਿ ਸਿੱਖਿਆ ਕੈਂਪ ਵਿੱਚ ਹਿੱਸਾ ਲਿਆ

ਗੜ੍ਹਦੀਵਾਲਾ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ ਹਰਜਿੰਦਰ ਸਿੰਘ ਧਾਮੀ, ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਵਿਦਿਆਰਥੀਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫਤਹਿਗੜ੍ਹ ਸਾਹਿਬ ਦੇ ਧਰਮ ਅਧਿਐਨ ਵਿਭਾਗ ਵੱਲੋਂ ਲਗਾਏ ਗਏ ਛੇ ਦਿਨਾਂ ‘ਗੁਰਮਤਿ ਸਿੱਖਿਆ ਕੈਂਪ’ ਵਿੱਚ ਹਿੱਸਾ ਲਿਆ। ਵਿਦਿਆਰਥੀਆਂ ਨੇ ਇਸ ਕੈਂਪ ਵਿੱਚ ਸੰਸਾਰ ਪੱਧਰ ਦੇ ਵਿਦਵਾਨਾਂ ਨੂੰ ਸੁਣਿਆ ਅਤੇ ਧਾਰਮਿਕ ਸਿੱਖਿਆ, ਸ਼ੁੱਧ ਗੁਰਬਾਣੀ ਉਚਾਰਣ, ਸ਼ਬਦ ਕੀਰਤਨ, ਸੁੰਦਰ ਲਿਖਾਈ, ਆਈ. ਟੀ. ਕਲਾਸਾਂ, ਗੁਰਦੁਆਰਾ ਸਾਹਿਬ ਵਿਖੇ ਸੇਵਾ ਭਾਵਨਾ ਅਤੇ ਧਾਰਮਿਕ ਸਥਾਨਾਂ ਦੇ ਦਰਸ਼ਨ ਕੀਤੇ। ਕੈਂਪ ਦੇ ਆਖਰੀ ਦਿਨ ਟੀਚਰ ਇੰਚਾਰਜ ਅਤੇ ਵਿਦਿਆਰਥੀਆਂ ਨੇ ਕੈਂਪ ਕਮੇਟੀ ਵੱਲੋਂ ਪ੍ਰਸੰਸਾ ਪੱਤਰ ਪ੍ਰਾਪਤ ਕੀਤੇ। ਪ੍ਰਿੰਸੀਪਲ ਡਾ ਜਸਪਾਲ ਸਿੰਘ ਜੀ ਨੇ ਵਿਦਿਆਰਥੀਆਂ ਨੂੰ ਇਸ ਤਰ੍ਹਾਂ ਦੇ ਧਾਰਮਿਕ ਕੈਂਪ ਲਗਾਉਣ ਲਈ ਪ੍ਰੇਰਿਤ ਕੀਤਾ। ਇਸ ਕੈਂਪ ਵਿੱਚ ਵਿਦਿਆਰਥੀਆਂ ਦੇ ਨਾਲ ਸੰਗੀਤ ਵਿਭਾਗ ਦੇ ਅਧਿਆਪਕ ਸ. ਗੁਰਪਿੰਦਰ ਸਿੰਘ ਹਾਜ਼ਰ ਸਨ।

 

 

error: copy content is like crime its probhihated