Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਲਈ ਵਿੱਦਿਅਕ ਤੇ ਧਾਰਮਿਕ ਟੂਰ ਦਾ ਆਯੋਜਨ

ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਲਈ ਵਿੱਦਿਅਕ ਤੇ ਧਾਰਮਿਕ ਟੂਰ ਦਾ ਆਯੋਜਨ

ਗੜ੍ਹਦੀਵਾਲਾ 6 ਨਵੰਬਰ (ਚੌਧਰੀ / ਪ੍ਰਦੀਪ ਕੁਮਾਰ ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੇ ਪੰਜਾਬੀ, ਅੰਗਰੇਜ਼ੀ ਅਤੇ ਹਿੰਦੀ ਵਿਭਾਗਾਂ ਵੱਲੋਂ ਵਿਦਿਆਰਥੀਆਂ ਲਈ ਇੱਕ ਰੋਜ਼ਾ ਵਿੱਦਿਅਕ ਅਤੇ ਧਾਰਮਿਕ ਟੂਰ ਦਾ ਆਯੋਜਨ ਕੀਤਾ ਗਿਆ। ਇਸ ਟੂਰ ਵਿੱਚ ਵਿਦਿਆਰਥੀਆਂ ਨੂੰ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ, ਮਾਤਾ ਚਿੰਤਪੁਰਨੀ ਅਤੇ ਬੰਬੇ ਪਿਕਨਿਕ ਸਪੋਟ ਵਿਖੇ ਲਿਜਾਇਆ ਗਿਆ।ਟੂਰ ਦਾ ਉਦੇਸ਼ ਵਿਦਿਆਰਥੀਆਂ ਵਿੱਚ ਧਾਰਮਿਕਤਾ, ਸਮਾਜਿਕ ਜੁੜਾਅ ਅਤੇ ਵਿੱਦਿਅਕ ਦ੍ਰਿਸ਼ਟੀਕੋਣ ਨੂੰ ਮਜ਼ਬੂਤ ਕਰਨਾ ਸੀ।

ਇਸ ਯਾਤਰਾ ਦੀ ਸ਼ੁਰੂਆਤ ਸਮੇਂ ਵਿਦਿਆਰਥੀਆਂ ਨੇ ਸਭ ਤੋਂ ਪਹਿਲਾਂ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਸ਼ਰਧਾ ਨਾਲ ਮੱਥਾ ਟੇਕਿਆ, ਗੁਰਬਾਣੀ ਸੁਣ ਕੇ ਆਤਮਕ ਸ਼ਾਂਤੀ ਪ੍ਰਾਪਤ ਕੀਤੀ ਅਤੇ ਗੁਰਦੁਆਰੇ ਦੇ ਇਤਿਹਾਸ ਅਤੇ ਸਿੱਖ ਮਰਯਾਦਾ ਬਾਰੇ ਵਿਸਥਾਰ ਨਾਲ ਜਾਣਕਾਰੀ ਪ੍ਰਾਪਤ ਕੀਤੀ। ਇਸ ਤੋਂ ਬਾਅਦ ਵਿਦਿਆਰਥੀ ਮਾਤਾ ਚਿੰਤਪੁਰਨੀ ਧਾਮ ਪਹੁੰਚੇ, ਜਿੱਥੇ ਉਨ੍ਹਾਂ ਨੇ ਮਾਤਾ ਰਾਣੀ ਦੇ ਦਰਸ਼ਨ ਕੀਤੇ ਅਤੇ ਮਾਤਾ ਚਿੰਤਪੁਰਨੀ ਮੰਦਿਰ ਦੇ ਇਤਿਹਾਸਕ ਅਤੇ ਅਧਿਆਤਮਿਕ ਮਹੱਤਵ ਬਾਰੇ ਵੀ ਜਾਣਕਾਰੀ ਪ੍ਰਾਪਤ ਕੀਤੀ। ਰਵਾਨਗੀ ਮੌਕੇ ਵਿਦਿਆਰਥੀਆਂ ਨੂੰ ਬੰਬੇ ਪਿਕਨਿਕ ਸਪੋਟ ਲਿਜਾਇਆ ਗਿਆ, ਜਿੱਥੇ ਉਨ੍ਹਾਂ ਨੇ ਵਿਦਿਅਕ ਗਤੀਵਿਧੀਆਂ ਦੇ ਨਾਲ-ਨਾਲ ਮਨੋਰੰਜਨ ਦਾ ਵੀ ਪੂਰਾ ਆਨੰਦ ਮਾਣਿਆ। ਵਿਦਿਆਰਥੀਆਂ ਨੇ ਗੀਤ-ਸੰਗੀਤ ਅਤੇ ਖੇਡਾਂ ਵਿੱਚ ਹਿੱਸਾ ਲੈ ਕੇ ਆਪਣੀ ਟੀਮ ਸਪਿਰਟ ਅਤੇ ਮਿਲਜੁਲ ਕੇ ਕੰਮ ਕਰਨ ਦੀ ਭਾਵਨਾ ਦਾ ਪ੍ਰਦਰਸ਼ਨ ਕੀਤਾ।

ਪੰਜਾਬੀ ਵਿਭਾਗ ਦੀ ਮੁਖੀ ਡਾ. ਦਿਲਬਾਰਾ ਸਿੰਘ ਨੇ ਕਿਹਾ ਕਿ ਇਸ ਤਰ੍ਹਾਂ ਦੇ ਟੂਰ ਵਿਦਿਆਰਥੀਆਂ ਦੇ ਚਰਿੱਤਰ-ਨਿਰਮਾਣ ਅਤੇ ਸਮਾਜਿਕ ਜ਼ਿੰਮੇਵਾਰੀਆਂ ਦੇ ਬੋਧ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ।ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਅਜਿਹੀਆਂ ਯਾਤਰਾਵਾਂ ਰਾਹੀਂ ਧਾਰਮਿਕ, ਸੱਭਿਆਚਾਰਕ ਅਤੇ ਵਿਦਿਅਕ ਪੱਖਾਂ ਨਾਲ ਜਾਣ-ਪਛਾਣ ਹੁੰਦੀ ਹੈ ਜੋ ਉਨ੍ਹਾਂ ਦੇ ਸਰਬਾਂਗੀ ਵਿਕਾਸ ਲਈ ਅਤਿ ਲਾਭਦਾਇਕ ਹੈ।ਇਹ ਟੂਰ ਵਿਦਿਆਰਥੀਆਂ ਲਈ ਸਿੱਖਣ, ਮਨੋਰੰਜਨ ਅਤੇ ਆਤਮਿਕ ਸ਼ਾਂਤੀ ਦਾ ਸੁੰਦਰ ਸੰਯੋਗ ਸਾਬਤ ਹੋਇਆ। ਇਹ ਟੂਰ ਕਾਲਜ ਅਧਿਆਪਕਾਂ ਡਾ. ਦਿਲਬਾਰਾ ਸਿੰਘ, ਡਾ. ਸਤਵੰਤ ਕੌਰ ਅਤੇ ਡਾ. ਰਵਿੰਦਰ ਕੌਰ ਦੀ ਅਗਵਾਈ ਹੇਠ ਲਜਾਇਆ ਗਿਆ।