Prime Punjab Times

Latest news
ਖ਼ਾਲਸਾ ਕਾਲਜ ਵਿਖੇ ‘ਭਾਰਤੀ ਗਿਆਨ ਪਰੰਪਰਾ ਅਤੇ ਨੈਤਿਕ ਮੁੱਲ’ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ DAV ਪਬਲਿਕ ਸਕੂਲ 'ਚ ਗਣਿਤ ਅਤੇ ਵਿਗਿਆਨ ਕਵਿਜ਼ ਮੁਕਾਬਲਾ ਕਰਵਾਇਆ ਗਿਆ ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ
ADVERTISEMENT
You are currently viewing ਵਿਦਿਆਰਥੀਆਂ ਵਲੋਂ ਇੰਡਸਟਰੀਅਲ ਕੰਪਨੀ ਲੁਧਿਆਣਾ ਦਾ ਕੀਤਾ ਉਦਯੋਗਿਕ ਦੌਰਾ

ਵਿਦਿਆਰਥੀਆਂ ਵਲੋਂ ਇੰਡਸਟਰੀਅਲ ਕੰਪਨੀ ਲੁਧਿਆਣਾ ਦਾ ਕੀਤਾ ਉਦਯੋਗਿਕ ਦੌਰਾ

ਗੜ੍ਹਦੀਵਾਲਾ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ ( ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਆਈ.ਕਿਊ.ਏ.ਸੀ. ਅਤੇ ਆਈ. ਆਈ. ਸੀ. ਦੇ ਸਹਿਯੋਗ ਨਾਲ ਕੰਪਿਊਟਰ ਵਿਭਾਗ ਵੱਲੋਂ ਵਿਦਿਆਰਥੀਆਂ ਨੂੰ ਇੰਡਸਟਰੀਅਲ ਕੰਪਨੀ ਮਾਈ ਵਰਚੁਅਲ ਟੀਮ ਅਤੇ ਇਨਕੂਬੇਸ਼ਨ ਸੈਂਟਰ ਜੀ.ਐੱਨ.ਈ. ਸੀ. ਲੁਧਿਆਣਾ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਕੰਪਨੀ ਦੇ ਕੋਆਰਡੀਨੇਟਰ ਮਿਸ ਨਿਸ਼ਾ ਨੇ ਵਿਦਿਆਰਥੀਆਂ ਨੂੰ ਅਸਲ ਜ਼ਿੰਦਗੀ ਵਿੱਚ ਕਿਸ ਤਰ੍ਹਾਂ ਨਾਲ ਅਸੀਂ ਟੈਕਨੋਲੋਜੀ ਦੀ ਵਰਤੋਂ ਕਰ ਸਕਦੇ ਹਾਂ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ। ਉਹਨਾਂ ਨੇ ਵਿਦਿਆਰਥੀਆਂ ਨੂੰ ਬੀ. ਸੀ. ਏ. ਕੋਰਸ ਕਰਨ ਤੋਂ ਬਾਅਦ ਕਿਹੜੇ ਕਿਹੜੇ ਖੇਤਰ ਚ ਨੌਕਰੀ ਕਰ ਸਕਦੇ ਹਾਂ ਬਾਰੇ ਜਾਣੂ ਕਰਵਾਇਆ। ਇਸ ਦੇ ਨਾਲ ਹੀ ਮਿਸਟਰ ਰਵਿੰਦਰ ਸਿੰਘ ਇੰਚਾਰਜ ਇਨਕੂਬੇਸ਼ਨ ਸੈਂਟਰ ਨੇ, ਵਿਦਿਆਰਥੀਆਂ ਨੂੰ ਸੈਂਟਰ ਵਿਖੇ ਵੱਖ-ਵੱਖ ਸਟਾਰਟ ਅੱਪ ਬਾਰੇ ਦੱਸਿਆ। ਜਿਸ ਵਿੱਚ ਨਵੀਆਂ ਤਕਨੀਕਾਂ ਨੂੰ ਸਿੱਖ ਕੇ ਰੋਜ਼ਗਾਰ ਲਈ ਜਾ ਸਕਦੇ ਹਨ। ਇਸ ਸਮੇਂ ਦੌਰਾਨ ਵਿਦਿਆਰਥੀਆਂ ਨਾਲ ਕੰਪਿਊਟਰ ਵਿਭਾਗ ਦੇ ਮੁਖੀ ਮੈਡਮ ਕਮਲਜੀਤ ਕੌਰ ਅਤੇ ਮੈਡਮ ਜਸਲੀਨ ਚੀਮਾ ਸ਼ਾਮਿਲ ਸਨ।