Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ ਬਲਾਕ ਪੱਧਰੀ ਮੁਕਾਬਲੇ 'ਚ ਡੱਫਰ ਸਕੂਲ ਦੀ ਵਿਦਿਆਰਥਣ ਨੇ ਦੂਜਾ ਸਥਾਨ ਕੀਤਾ ਹਾਸਲ
ADVERTISEMENT
You are currently viewing ਖ਼ਾਲਸਾ ਕਾਲਜ ਦੀ ਅਧਿਆਪਕਾ ਕ੍ਰਿਤਿਕਾ ਸ਼ਰਮਾ ਨੇ ਪੀ.ਐੱਚ-ਡੀ.ਦੀ ਉਪਾਧੀ ਪ੍ਰਾਪਤ ਕੀਤੀ

ਖ਼ਾਲਸਾ ਕਾਲਜ ਦੀ ਅਧਿਆਪਕਾ ਕ੍ਰਿਤਿਕਾ ਸ਼ਰਮਾ ਨੇ ਪੀ.ਐੱਚ-ਡੀ.ਦੀ ਉਪਾਧੀ ਪ੍ਰਾਪਤ ਕੀਤੀ

ਗੜ੍ਹਦੀਵਾਲਾ 29 ਦਸੰਬਰ (ਚੌਧਰੀ / ਪ੍ਰਦੀਪਕੁਮਾਰ  ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਮਰਸ ਵਿਭਾਗ ਮੈਡਮ ਕ੍ਰਿਤਿਕਾ ਸ਼ਰਮਾ ਨੇ ਪੀ.ਐੱਚ-ਡੀ. ਦੀ ਉਪਾਧੀ “Intangible Assets Reporting Practices: A Comparative Analysis of Indian and Global Companies” ਵਿਸ਼ੇ ਉੱਪਰ ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ, ਜਲੰਧਰ ਤੋਂ ਡਾ. ਮਨਦੀਪ ਕੌਰ ਦੀ ਨਿਗਰਾਨੀ ਹੇਠ ਪੂਰੀ ਕੀਤੀ। ਕ੍ਰਿਤਿਕਾ ਸ਼ਰਮਾ ਦਾ ਇਹ ਖੋਜ ਕਾਰਜ ਆਧੁਨਿਕ ਕਾਰਪੋਰੇਟ ਜਗਤ ਅਤੇ ਲੇਖਾਕਾਰੀ ਦੇ ਖੇਤਰ ਵਿੱਚ ਇੱਕ ਮਹੱਤਵਪੂਰਨ ਯੋਗਦਾਨ ਹੈ। ਉਨ੍ਹਾਂ ਦੀ ਖੋਜ ਨਾ ਕੇਵਲ ਅਕਾਦਮਿਕ ਖੇਤਰ ਲਈ ਲਾਭਦਾਇਕ ਹੈ, ਸਗੋਂ ਉਦਯੋਗਿਕ ਅਤੇ ਨੀਤੀ-ਨਿਰਧਾਰਕ ਪੱਧਰ ‘ਤੇ ਵੀ ਇਸਦੇ ਮਹੱਤਵਪੂਰਨ ਅਰਥ ਨਿਕਲਦੇ ਹਨ। ਇਹ ਅਧਿਐਨ ਭਾਰਤੀ ਕੰਪਨੀਆਂ ਲਈ ਗਲੋਬਲ ਮਾਪਦੰਡਾਂ ਦੇ ਅਨੁਸਾਰ ਅਦ੍ਰਿਸ਼ਟ ਸੰਪਤੀਆਂ ਦੀ ਪਾਰਦਰਸ਼ੀ ਅਤੇ ਪ੍ਰਭਾਵਸ਼ਾਲੀ ਰਿਪੋਰਟਿੰਗ ਵੱਲ ਮਾਰਗਦਰਸ਼ਨ ਪ੍ਰਦਾਨ ਕਰਦਾ ਹੈ।
ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਮੈਡਮ ਕ੍ਰਿਤਿਕਾ ਸ਼ਰਮਾ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਇਹ ਉਪਲਬਧੀ ਕਮਰਸ ਵਿਭਾਗ ਦੀ ਅਕਾਦਮਿਕ ਉਚਾਈ ਨੂੰ ਹੋਰ ਮਜ਼ਬੂਤ ਕਰਦੀ ਹੈ।