Prime Punjab Times

Latest news
ਵਸੂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ 'ਚ ਦਿਲਕਸ਼ ਸਿੰਘ ਨੇ ਜਿੱਤਿਆ ਸਿਲਵਰ ਮੈਡਲ ਮਾਨਸਿਕ ਸਿਹਤ ਸਬੰਧੀ ਜਾਗਰੂਕਤਾ ਲਈ ਲੈਕਚਰ ਕਰਵਾਇਆ ਗਿਆ ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ
ADVERTISEMENT
You are currently viewing ਖ਼ਾਲਸਾ ਕਾਲਜ ਦੀ ਅਧਿਆਪਕਾ ਗਗਨਦੀਪ ਕੌਰ ਨੇ ਪੀ.ਐੱਚ-ਡੀ. ਦੀ ਉਪਾਧੀ ਪ੍ਰਾਪਤ ਕੀਤੀ

ਖ਼ਾਲਸਾ ਕਾਲਜ ਦੀ ਅਧਿਆਪਕਾ ਗਗਨਦੀਪ ਕੌਰ ਨੇ ਪੀ.ਐੱਚ-ਡੀ. ਦੀ ਉਪਾਧੀ ਪ੍ਰਾਪਤ ਕੀਤੀ

ਗੜ੍ਹਦੀਵਾਲਾ 31 ਜਨਵਰੀ (ਚੌਧਰੀ / ਪ੍ਰਦੀਪ ਕੁਮਾਰ ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਦੀ ਅਧਿਆਪਕਾ ਮੈਡਮ ਗਗਨਦੀਪ ਕੌਰ ਨੇ ਪੀ.ਐੱਚ-ਡੀ. ਦੀ ਉਪਾਧੀ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ, ਜਲੰਧਰ ਤੋਂ “DETERMINANTS OF CUSTOMERS’ ADOPTION OF INTERNET BANKING SERVICES: A STUDY OF PUBLIC AND PRIVATE SECTOR BANKS OF PUNJAB” ਵਿਸ਼ੇ ਉੱਪਰ ਡਾ.ਵਰਿੰਦਰਜੀਤ ਸਿੰਘ ਦੀ ਨਿਗਰਾਨੀ ਹੇਠ ਪ੍ਰਾਪਤ ਕੀਤੀ ਹੈ। ਉਨ੍ਹਾਂ ਦੀ ਖੋਜ ਮੌਜੂਦਾ ਡਿਜ਼ੀਟਲ ਯੁੱਗ ਵਿੱਚ ਬੈਂਕਿੰਗ ਖੇਤਰ ਲਈ ਬਹੁਤ ਮਹੱਤਵਪੂਰਨ ਹੈ।ਇਸ ਖੋਜ ਅਧਿਐਨ ਵਿੱਚ ਮੈਡਮ ਗਗਨਦੀਪ ਕੌਰ ਨੇ ਪੰਜਾਬ ਦੇ ਸਰਕਾਰੀ ਅਤੇ ਨਿੱਜੀ ਖੇਤਰ ਦੇ ਬੈਂਕਾਂ ਵਿੱਚ ਗਾਹਕਾਂ ਵੱਲੋਂ ਇੰਟਰਨੈੱਟ ਬੈਂਕਿੰਗ ਸੇਵਾਵਾਂ ਨੂੰ ਅਪਣਾਉਣ ਦੇ ਕਾਰਕਾਂ ਦਾ ਵਿਸਥਾਰ ਨਾਲ ਵਿਸ਼ਲੇਸ਼ਣ ਕੀਤਾ।ਉਨ੍ਹਾਂ ਦੀ ਖੋਜ ਇਹ ਦਰਸਾਉਂਦੀ ਹੈ ਕਿ ਜੇ ਬੈਂਕ ਗਾਹਕਾਂ ਵਿੱਚ ਡਿਜ਼ੀਟਲ ਸਾਵਧਾਨੀ ਅਤੇ ਭਰੋਸਾ ਵਧਾਉਣ, ਤਾਂ ਇੰਟਰਨੈੱਟ ਬੈਂਕਿੰਗ ਸੇਵਾਵਾਂ ਦੀ ਗ੍ਰਹਿਣਸ਼ੀਲਤਾ ਵਿੱਚ ਕਾਫ਼ੀ ਵਾਧਾ ਹੋ ਸਕਦਾ ਹੈ।
ਮੈਡਮ ਗਗਨਦੀਪ ਕੌਰ ਦੀ ਇਸ ਉਪਲਬਧੀ ਲਈ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਇਹ ਖੋਜ ਭਵਿੱਖ ਵਿੱਚ ਬੈਂਕਿੰਗ ਖੇਤਰ ਨੂੰ ਹੋਰ ਗਾਹਕ-ਕੇਂਦਰਿਤ ਅਤੇ ਤਕਨਾਲੋਜੀ-ਅਧਾਰਿਤ ਬਣਾਉਣ ਵਿੱਚ ਮਦਦਗਾਰ ਸਾਬਤ ਹੋਵੇਗੀ।ਅਧਿਆਪਕਾ ਗਗਨਦੀਪ ਕੌਰ ਨੇ ਆਪਣੇ ਮਾਰਗਦਰਸ਼ਕ, ਪਰਿਵਾਰ ਅਤੇ ਸੰਸਥਾ ਦਾ ਧੰਨਵਾਦ ਕੀਤਾ।