Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਨਗਰ ਕੌਂਸਲ ਦਫ਼ਤਰ ਗੜ੍ਹਦੀਵਾਲਾ ਵਿਖੇ ਕਰਵਾਏ ਰਾਸ਼ਟਰੀ ਸਵੱਛਤਾ ਸਰਵੇਖਣ ‘ਚ ਖ਼ਾਲਸਾ ਕਾਲਜ ਰਿਹਾ ਅਵੱਲ

ਨਗਰ ਕੌਂਸਲ ਦਫ਼ਤਰ ਗੜ੍ਹਦੀਵਾਲਾ ਵਿਖੇ ਕਰਵਾਏ ਰਾਸ਼ਟਰੀ ਸਵੱਛਤਾ ਸਰਵੇਖਣ ‘ਚ ਖ਼ਾਲਸਾ ਕਾਲਜ ਰਿਹਾ ਅਵੱਲ

ਗੜ੍ਹਦੀਵਾਲਾ 24 ਜਨਵਰੀ (ਚੌਧਰੀ) : ਨਗਰ ਕੌਂਸਲ ਦਫ਼ਤਰ ਗੜ੍ਹਦੀਵਾਲਾ ਵਿਖੇ ਰਾਸ਼ਟਰੀ ਸਵੱਛਤਾ ਸਰਵੇਖਣ ਅਧੀਨ ਸ਼ਹਿਰ ਵਿਖੇ ਵਰਲਡ ਲੈਵਲ, ਕਾਲਜ, ਸਕੂਲ਼, ਰੈਸਟੋਰੈਂਟ, ਢਾਬਾ ਅਤੇ ਸਰਕਾਰੀ ਦਫ਼ਤਰਾਂ ਦੇ ਸਵੱਛਤਾ ਸਬੰਧੀ ਸਰਵੇ ਕੀਤਾ ਗਿਆ। ਇਸ ਦੌਰਾਨ ਸਵੱਛਤਾ ਲਈ ਖ਼ਾਲਸਾ ਕਾਲਜ , ਗੜ੍ਹਦੀਵਾਲਾ ਨੂੰ ਪਹਿਲਾ ਸਥਾਨ ਹਾਸਲ ਹੋਣ ਦਾ ਮਾਣ ਪ੍ਰਾਪਤ ਹੋਇਆ ਅਤੇ ਮਿਊਂਸਪਲ ਕਮੇਟੀ, ਗੜ੍ਹਦੀਵਾਲਾ ਦੇ ਪ੍ਰਧਾਨ ਸ. ਜਸਵਿੰਦਰ ਸਿੰਘ ਅਤੇ ਈ.ੳ. ਵਿਜੈ ਸਾਗਰ ਮਹਿਤਾ ਵਲੋਂ ਕਾਲਜ ਸਟਾਫ ਮੈਂਬਰ ਪ੍ਰੋ. ਅਮਨਦੀਪ ਸਿੰਘ ਨੂੰ ਟਰਾਫੀ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ. ਜਸਵਿੰਦਰ ਸਿੰਘ ਨੇ ਕਿਹਾ ਕਿ ਕੋਵਿਡ-19 ਦੌਰਾਨ ਚੱਲ ਰਹੀ ਮਹਾਂਮਾਰੀ ਨੂੰ ਵਿਸ਼ੇਸ ਤੌਰ ਤੇ ਧਿਆਨ ਵਿੱਚ ਰੱਖਦੇ ਹੋਏ ਸਾਨੂੰ ਆਪਣੇ ਆਲੇ-ਦੁਆਲੇ ਨੁੰ ਸਾਫ਼ ਰੱਖਣਾ ਚਾਹੀਦਾ ਹੈ। ਇਸ ਮੌਕੇ ਸੀ.ਐੱਫ ਤ੍ਰਿਪਤਾ ਦੇਵੀ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਰਾਸ਼ਟਰੀ ਪੱਧਰ ਤੇ ਸਰਵੇਖਣ ਕੀਤਾ ਜਾਵੇਗਾ ਅਤੇ ਗੜ੍ਹਦੀਵਾਲਾ ਦੇ ਵੱਖ-ਵੱਖ ਇਲਾਕਿਆ ਦਾ ਸਰਵੇਖਣ ਕੀਤਾ ਜਾਵੇਗਾ। ਜਿਸ ਦੌਰਾਨ ਸਵੱਛਤਾ ਦੇ ਮਾਮਲੇ ਵਿੱਚ ਵਧੀਆ ਰਹਿਣ ਵਾਲੇ ਇਲਾਕਿਆਂ ਨੁੰ ਸਨਮਾਨਿਤ ਕੀਤਾ ਜਾਵੇਗਾ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਮਲਕੀਤ ਸਿੰਘ ਨੇ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।