Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਖ਼ਾਲਸਾ ਕਾਲਜ ਵੱਲੋਂ ‘ਉੱਨਤ ਭਾਰਤ ਅਭਿਆਨ ਦੇ ਸਥਾਪਨਾ ਦਿਵਸ’ ਮੌਕੇ ਗੋਦ ਲਏ ਪਿੰਡ ਪੰਡੋਰੀ ਅਟਵਾਲ ਵਿੱਚ ਜਾਗਰੂਕਤਾ ਮੁਹਿੰਮ ਦਾ ਆਯੋਜਨ

ਖ਼ਾਲਸਾ ਕਾਲਜ ਵੱਲੋਂ ‘ਉੱਨਤ ਭਾਰਤ ਅਭਿਆਨ ਦੇ ਸਥਾਪਨਾ ਦਿਵਸ’ ਮੌਕੇ ਗੋਦ ਲਏ ਪਿੰਡ ਪੰਡੋਰੀ ਅਟਵਾਲ ਵਿੱਚ ਜਾਗਰੂਕਤਾ ਮੁਹਿੰਮ ਦਾ ਆਯੋਜਨ

ਗੜ੍ਹਦੀਵਾਲਾ 20 ਨਵੰਬਰ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਉੱਨਤ ਭਾਰਤ ਅਭਿਆਨ ਦੇ ਸਥਾਪਨਾ ਦਿਵਸ ਅਤੇ ਇਸ ਦੀਆਂ 11 ਸਾਲਾਂ ਦੀ ਸਫ਼ਲ ਯਾਤਰਾ ਨੂੰ ਮਨਾਉਂਦੇ ਹੋਏ ਗੋਦ ਲਏ ਪਿੰਡ ਪੰਡੋਰੀ ਅਟਵਾਲ ਵਿੱਚ ਵਿਸ਼ੇਸ਼ ਜਾਗਰੂਕਤਾ ਮੁਹਿੰਮ ਆਯੋਜਿਤ ਕੀਤੀ ਗਈ। ਇਸ ਮੁਹਿੰਮ ਰਾਹੀਂ ਪਿੰਡ ਵਾਸੀਆਂ ਨੂੰ ਸਮਾਜਿਕ ਜਾਗਰੂਕਤਾ ਅਤੇ ਵਿਕਾਸ ਨਾਲ ਜੋੜਨ ਲਈ ਕਈ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਮੁਹਿੰਮ ਵਿੱਚ ਡਾ. ਪੰਕਜ ਸ਼ਰਮਾ ਵੱਲੋਂ ਫ਼ਸਲਾਂ ਦੇ ਅਵਸ਼ੇਸ਼ ਸਾੜਨ ਨਾਲ ਪੈਦਾ ਹੋਣ ਵਾਲੇ ਪ੍ਰਦੂਸ਼ਣ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ ਗਿਆ ਅਤੇ ਪਰਿਆਵਰਣ ਨੂੰ ਬਚਾਉਣ ਲਈ ਸਹੀ ਤਰੀਕਿਆਂ ਦੀ ਜਾਣਕਾਰੀ ਦਿੱਤੀ ਗਈ। ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪ੍ਰਦੂਸ਼ਣ ਰੋਕਥਾਮ ਬਾਰੇ ਵੱਖ-ਵੱਖ ਸੰਦੇਸ਼ ਵੀ ਦਿੱਤੇ ਗਏ। ਇਸ ਮੌਕੇ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਅਭਿਆਨ ਹੇਠ ਖ਼ਾਸ ਸੈਸ਼ਨ ਕਰਵਾਏ ਗਏ, ਜਿਨ੍ਹਾਂ ਵਿੱਚ ਮਹਿਲਾ ਸੁਰੱਖਿਆ, ਸਿੱਖਿਆ ਅਤੇ ਸਮਾਜ ਵਿੱਚ ਸਮਾਨ ਅਧਿਕਾਰਾਂ ਬਾਰੇ ਜਾਗਰੂਕਤਾ ਫੈਲਾਈ ਗਈ।
ਮੁਹਿੰਮ ਦੌਰਾਨ ਮੈਡਮ ਪਵਿੱਤਰਜੀਤ ਕੌਰ ਵੱਲੋ ਡਿਜ਼ੀਟਲ ਲਿਟਰੇਸੀ ਵਰਕਸ਼ਾਪ ਦਾ ਵੀ ਆਯੋਜਨ ਕੀਤਾ ਗਿਆ, ਜਿਸ ਵਿੱਚ ਪਿੰਡ ਦੀਆਂ ਮਹਿਲਾਵਾਂ ਅਤੇ ਨੌਜਵਾਨਾਂ ਨੂੰ ਡਿਜ਼ੀਟਲ ਭੁਗਤਾਨ ਪ੍ਰਣਾਲੀਆਂ, ਸਰਕਾਰੀ ਆਨਲਾਈਨ ਸੇਵਾਵਾਂ ਅਤੇ ਸਮਾਰਟਫ਼ੋਨ ਦੀ ਸੁਰੱਖਿਅਤ ਵਰਤੋਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਕਿਹਾ ਕਿ ਇਹ ਅਭਿਆਨ ਸਿੱਖਿਆ ਸੰਸਥਾਵਾਂ ਨੂੰ ਪਿੰਡਾਂ ਦੇ ਵਿਕਾਸ ਨਾਲ ਜੋੜਨ ਦਾ ਮਹੱਤਵਪੂਰਨ ਸਾਧਨ ਪ੍ਰਦਾਨ ਕਰਦਾ ਹੈ ਅਤੇ ਇਸ ਤਰ੍ਹਾਂ ਦੇ ਯਤਨ ਸਮਾਜਿਕ ਬਦਲਾਅ ਵੱਲ ਇੱਕ ਮਹੱਤਵਪੂਰਨ ਪੜਾਅ ਹਨ। ਉਨ੍ਹਾਂ ਨੇ ਪਿੰਡ ਦੇ ਸਰਪੰਚ ਸ਼੍ਰੀ ਅੰਕਿਤ ਸ਼ਰਮਾ ਦਾ ਖ਼ਾਸ ਤੌਰ ‘ਤੇ ਧੰਨਵਾਦ ਕੀਤਾ।