Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਖ਼ਾਲਸਾ ਕਾਲਜ ਵੱਲੋਂ ‘ਉੱਨਤ ਭਾਰਤ ਅਭਿਆਨ’ ਹੇਠ ਗ੍ਰਾਮ ਸਭਾ ਦਾ ਆਯੋਜਨ

ਖ਼ਾਲਸਾ ਕਾਲਜ ਵੱਲੋਂ ‘ਉੱਨਤ ਭਾਰਤ ਅਭਿਆਨ’ ਹੇਠ ਗ੍ਰਾਮ ਸਭਾ ਦਾ ਆਯੋਜਨ

ਗੜ੍ਹਦੀਵਾਲਾ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਆਜ਼ਾਦੀ ਦਿਵਸ ਦੇ ਮੌਕੇ ‘ਤੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੀ ‘ਉੱਨਤ ਭਾਰਤ ਅਭਿਆਨ’ (UBA) ਟੀਮ ਵੱਲੋਂ ਗੜ੍ਹਦੀਵਾਲਾ ਦੇ ਨੇੜਲੇ ਪਿੰਡ ਗੋਂਦਪੁਰ ਵਿੱਚ ਗ੍ਰਾਮ ਸਭਾ ਦਾ ਆਯੋਜਨ ਕੀਤਾ ਗਿਆ। ਇਸ ਗ੍ਰਾਮ ਸਭਾ ਦਾ ਉਦੇਸ਼ ਪਿੰਡਾਂ ਦੇ ਵਿਕਾਸ ਲਈ ਸਮਾਜ ਦੀ ਸਰਗਰਮ ਭਾਗੀਦਾਰੀ ਨੂੰ ਯਕੀਨੀ ਬਣਾਉਣਾ ਸੀ। ਇਸ ਇੱਕਤਰਤਾ ਵਿੱਚ ਪਿੰਡ ਦੇ ਵੱਡੀ ਗਿਣਤੀ ਨੌਜਵਾਨਾਂ, ਬਜ਼ੁਰਗਾਂ ਅਤੇ ਪੰਚਾਇਤ ਮੈਂਬਰਾਂ ਨੇ ਹਿੱਸਾ ਲਿਆ। ਕਾਲਜ ਦੇ ਅਧਿਆਪਕਾਂ, ਵਿਦਿਆਰਥੀ ਅਤੇ ਸੇਵਾਦਾਰਾਂ ਨੇ ਵੀ ਰੁਚੀ ਨਾਲ ਹਿੱਸਾ ਲਿਆ। ਖੁੱਲ੍ਹੇ ਵਿਚਾਰ-ਵਟਾਂਦਰੇ ਦੌਰਾਨ ਪਿੰਡ ਵਾਸੀਆਂ ਨੇ ਬੁਨਿਆਦੀ ਢਾਂਚੇ, ਸਿਹਤ ਸਹੂਲਤਾਂ ਆਦਿ ਸਬੰਧੀ ਆਪਣੇ ਸੁਝਾਅ ਤੇ ਚਿੰਤਾਵਾਂ ਪ੍ਰਗਟ ਕੀਤੀਆਂ। ਇਹ ਗ੍ਰਾਮ ਸਭਾ ਕਾਲਜ ਅਤੇ ਪਿੰਡ ਵਾਸੀਆਂ ਵਿਚਕਾਰ ਸਾਂਝ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਮਿਲਜੁਲ ਕੇ ਸਮੱਸਿਆਵਾਂ ਦੇ ਹੱਲ ਲੱਭਣ ਲਈ ਸਫ਼ਲ ਮੰਚ ਸਾਬਤ ਹੋਈ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਇਸ ਮੌਕੇ ਕਿਹਾ ਕਿ ਕਾਲਜ ਵਰਗੀ ਵਿੱਦਿਅਕ ਸੰਸਥਾ ਦਾ ਮਕਸਦ ਕੇਵਲ ਸਿੱਖਿਆ ਦੇਣਾ ਹੀ ਨਹੀਂ, ਸਗੋਂ ਪਿੰਡਾਂ ਨਾਲ ਸਾਂਝ ਬਣਾ ਕੇ ਉਹਨਾਂ ਦੇ ਵਿਕਾਸ ਵਿੱਚ ਸਰਗਰਮ ਭੂਮਿਕਾ ਨਿਭਾਉਣਾ ਵੀ ਹੈ। ਵਿਦਿਆਰਥੀਆਂ ਨੂੰ ਪਿੰਡਾਂ ਨਾਲ ਜੋੜ ਕੇ ਅਸੀਂ ਸਮਾਜਕ ਜ਼ਿੰਮੇਵਾਰੀ ਦਾ ਅਹਿਸਾਸ ਕਰਵਾ ਰਹੇ ਹਾਂ। ਇਸ ਦੌਰਾਨ ਉੱਨਤ ਭਾਰਤ ਅਭਿਆਨ ਦੇ ਕੋਆਰਡੀਨੇਟਰ ਮੈਡਮ ਗੁਰਪ੍ਰੀਤ ਕੌਰ ਅਤੇ ਸਾਰੀ ਟੀਮ ਮੌਜੂਦ ਸੀ।