Prime Punjab Times

Latest news
ਗੁਰੂ ਰਵਿਦਾਸ ਮਹਾਰਾਜ ਜੀ ਦੇ 650 ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਰਸਤਾ ਯਾਤਰਾ ਦਾ ਗੜ੍ਹਦੀਵਾਲਾ ਪਹੁੰਚਣ ਤੇ ਭਾਜਪਾ ਆਗੂਆ... ਖ਼ਾਲਸਾ ਕਾਲਜ ਦੀ ਵਾਲੀਬਾਲ ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਮੁਕਾਬਲੇ 'ਚ ਜਿੱਤਿਆ ਸੋਨ ਤਮਗ਼ਾ ਜਨਗਣਨਾ-2027: ਸਵੈ-ਗਣਨਾ ਪ੍ਰਕਿਰਿਆ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਗਰੂਕਤਾ ਮੁਹਿੰਮ ਤੇਜ਼ NPS ਪੀੜ੍ਹਤ ਕਰਮਚਾਰੀ 18 ਨਵੰਬਰ ਨੂੰ ਮੁੱਖ ਮੰਤਰੀ ਦਾ ਪੁਤਲਾ ਅਤੇ ਅਧੂਰੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਫੂਕਣਗੇ ਮਨਦੀਪ ਸਿੰਘ ਸੈਣੀ ਵਲੋਂ ਸਬ ਤਹਿਸੀਲ ਗੜ੍ਹਦੀਵਾਲਾ ਵਿਖੇ ਬਤੌਰ ਨਾਇਬ ਤਹਿਸੀਲਦਾਰ ਵਜੋਂ ਅਹੁਦਾ ਸੰਭਾਲਿਆ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਕੀਤਾ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਦਾ ਦੌਰਾ ਬੰਦੂਕ ਦੀ ਨੋਕ ’ਤੇ ਖੋਹੀ ਚਿੱਟੀ XUV ਕਾਰ, ਇਲਾਕੇ 'ਚ ਦਹਿਸ਼ਤ ਦਾ ਮਾਹੌਲ.. ਭਾਜਪਾ ਵਰਕਰ ਅਤੇ ਆਗੂ ਅਗਾਮੀ ਚੋਣਾਂ ਲਈ ਕਰ ਰਹੇ ਹਨ ਸਖਤ ਮਿਹਨਤ : ਦੁਸ਼ਿਅੰਤ ਮਿਨਹਾਸ ਨੌਲੱਖਾ ਨੇ ਸਤਨਾਮ ਕਲੱਬ ਨੂੰ ਹਰਾ ਕੇ 12ਵੀਂ ਨਾਰਥ ਜ਼ੋਨ ਵਾਲੀਬਾਲ ਚੈਂਪੀਅਨਸ਼ਿਪ ਗੜਦੀਵਾਲਾ ਤੇ ਕੀਤਾ ਕਬਜ਼ਾ ਖ਼ਾਲਸਾ ਕਾਲਜ ਵਿਖੇ ‘ਨਸ਼ਾ ਮੁਕਤ ਯੁਵਾ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ
ADVERTISEMENT
You are currently viewing ਖ਼ਾਲਸਾ ਕਾਲਜ ਦੀ ਵਾਲੀਬਾਲ ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਮੁਕਾਬਲੇ ‘ਚ ਜਿੱਤਿਆ ਸੋਨ ਤਮਗ਼ਾ

ਖ਼ਾਲਸਾ ਕਾਲਜ ਦੀ ਵਾਲੀਬਾਲ ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਮੁਕਾਬਲੇ ‘ਚ ਜਿੱਤਿਆ ਸੋਨ ਤਮਗ਼ਾ

ਗੜ੍ਹਦੀਵਾਲਾ 18 ਨਵੰਬਰ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਯੋਗ ਅਗਵਾਈ ਹੇਠ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਲੜਕਿਆਂ ਦੀ ਵਾਲੀਬਾਲ ਟੀਮ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਕਰਵਾਏ ਗਏ ਅੰਤਰ-ਕਾਲਜ ਵਾਲੀਬਾਲ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪਹਿਲਾ ਸਥਾਨ ਹਾਸਲ ਕਰਕੇ ਸੋਨ ਤਮਗ਼ਾ ਜਿੱਤਿਆ। ਟੀਮ ਦੇ ਖਿਡਾਰੀਆਂ ਨੇ ਪੂਰੇ ਮੁਕਾਬਲੇ ਦੌਰਾਨ ਆਪਣੀ ਮਿਹਨਤ, ਲਗਨ, ਅਨੁਸ਼ਾਸਨ, ਖੇਡ ਭਾਵਨਾ ਅਤੇ ਬਿਹਤਰੀਨ ਟੀਮ ਵਰਕ ਦਾ ਪ੍ਰਦਰਸ਼ਨ ਕੀਤਾ। ਇਸ ਸ਼ਾਨਦਾਰ ਜਿੱਤ ਨਾਲ ਖ਼ਾਲਸਾ ਕਾਲਜ ਗੜ੍ਹਦੀਵਾਲਾ ਨੇ ਪੰਜਾਬ ਯੂਨੀਵਰਸਿਟੀ ਦੇ ਖੇਡ ਖੇਤਰ ਵਿੱਚ ਇੱਕ ਹੋਰ ਮਾਣਮੱਤੀ ਪ੍ਰਾਪਤੀ ਆਪਣੇ ਨਾਮ ਕੀਤੀ ਹੈ।
ਇਸ ਜੇਤੂ ਟੀਮ ਦੀ ਅਗਵਾਈ ਕਪਤਾਨ ਮਨਮੀਤ ਸਿੰਘ ਨੇ ਕੀਤੀ, ਜਦਕਿ ਕਰਨਜੋਤ ਸਿੰਘ ਤੇ ਗੁਰਪ੍ਰੀਤ ਸਿੰਘ ਨੇ ਉਪ-ਕਪਤਾਨ ਵਜੋਂ ਆਪਣੀ ਅਹਿਮ ਭੂਮਿਕਾ ਨਿਭਾਈ। ਟੀਮ ਦੇ ਹੋਰ ਮੈਂਬਰਾਂ ਵਿੱਚ ਰਵਜੋਤ ਸਿੰਘ, ਜਸ਼ਨ ਭਾਟੀਆ, ਮਹੀਪ ਸਿੰਘ, ਜਸ਼ਨਵੀਰ ਸਿੰਘ, ਅੰਕੁਸ਼ ਵਿਸ਼ਿਸ਼ਟ, ਮੌਲਿਕ ਸ਼ਰਮਾ,ਮਨਜੋਤ ਸਿੰਘ, ਰੁਪਿੰਦਰ ਸਿੰਘ,ਗੁਰਪ੍ਰੀਤ ਸਿੰਘ, ਬਲਜੋਤ ਸਿੰਘ ਅਤੇ ਸਰਤਾਜ ਸਿੰਘ ਸ਼ਾਮਲ ਸਨ। ਸਮੂਹ ਖਿਡਾਰੀਆਂ ਨੇ ਆਪਸੀ ਤਾਲਮੇਲ ਅਤੇ ਇੱਕਜੁੱਟਤਾ ਨਾਲ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਲਜ ਨੂੰ ਇਹ ਮਾਣਮੱਤੀ ਪ੍ਰਾਪਤੀ ਦਿਵਾਈ।
ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਜੇਤੂ ਟੀਮ ਦੇ ਸਾਰੇ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਖੇਡਾਂ ਰਾਹੀਂ ਵਿਦਿਆਰਥੀਆਂ ਵਿੱਚ ਅਨੁਸ਼ਾਸਨ, ਸਹਿਣਸ਼ੀਲਤਾ, ਆਤਮ-ਵਿਸ਼ਵਾਸ, ਲੀਡਰਸ਼ਿਪ ਅਤੇ ਮਿਲ-ਜੁਲ ਕੇ ਕੰਮ ਕਰਨ ਦੀ ਭਾਵਨਾ ਪੈਦਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਕਾਲਜ ਹਮੇਸ਼ਾ ਵਿਦਿਆਰਥੀਆਂ ਨੂੰ ਖੇਡਾਂ ਦੇ ਖੇਤਰ ਵਿੱਚ ਅੱਗੇ ਵਧਣ ਅਤੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਲਈ ਉਤਸ਼ਾਹਿਤ ਕਰਦਾ ਰਹੇਗਾ।
ਕਾਲਜ ਪ੍ਰਬੰਧਕ ਕਮੇਟੀ ਐੱਸ.ਜੀ.ਪੀ.ਸੀ. ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਵੱਲੋਂ ਵੀ ਇਸ ਸ਼ਾਨਦਾਰ ਪ੍ਰਾਪਤੀ ਲਈ ਜੇਤੂ ਖਿਡਾਰੀਆਂ ਅਤੇ ਕਾਲਜ ਦੇ ਖੇਡ ਵਿਭਾਗ ਨੂੰ ਮੁਬਾਰਕਬਾਦ ਦਿੱਤੀ ਗਈ।
ਇਸ ਪ੍ਰਾਪਤੀ ਲਈ ਸਰੀਰਕ ਸਿੱਖਿਆ ਵਿਭਾਗ ਦੀ ਅਧਿਆਪਕਾ ਪ੍ਰੋ. ਸੀਮਾ ਕੁਮਾਰੀ ਨੇ ਵੀ ਖਿਡਾਰੀਆਂ ਦੀ ਮਿਹਨਤ ਅਤੇ ਸਮਰਪਣ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਹ ਜਿੱਤ ਖਿਡਾਰੀਆਂ ਦੇ ਲਗਾਤਾਰ ਅਭਿਆਸ, ਅਨੁਸ਼ਾਸਨ, ਮਿਹਨਤ ਅਤੇ ਸਮੂਹਿਕ ਯਤਨਾਂ ਦਾ ਨਤੀਜਾ ਹੈ। ਉਨ੍ਹਾਂ ਖਿਡਾਰੀਆਂ ਨੂੰ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ।
ਕਾਲਜ ਦੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਜੇਤੂ ਵਾਲੀਬਾਲ ਟੀਮ ਨੂੰ ਵਧਾਈ ਦਿੱਤੀ ਅਤੇ ਆਸ ਪ੍ਰਗਟਾਈ ਕਿ ਖਿਡਾਰੀ ਭਵਿੱਖ ਵਿੱਚ ਵੀ ਯੂਨੀਵਰਸਿਟੀ ਅਤੇ ਹੋਰ ਉੱਚ ਪੱਧਰੀ ਮੁਕਾਬਲਿਆਂ ਵਿੱਚ ਆਪਣੀ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਕਾਲਜ ਦਾ ਨਾਮ ਰੌਸ਼ਨ ਕਰਨਗੇ।