Prime Punjab Times

Latest news
ਖਾਲਸਾ ਕਾਲਜ ਵਿਖੇ ਹਿੰਦੀ ਦਿਵਸ ਮੌਕੇ ਇੱਕ ਵਿਸ਼ੇਸ਼ ਲੈਕਚਰ ਜੋਨਲ ਐਥਲੈਟਿਕ ਮੁਕਾਬਲਿਆਂ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ 500 ਡਰੋਨਾਂ ਨੇ ਦਸੂਹਾ ਦੇ ਅਸਮਾਨ ਨੂੰ ਕੀਤਾ ਰੌਸ਼ਨ, ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਤੇ ਫਲਸਫ਼ੇ ਨੂੰ ਕੀਤਾ ਪੇਸ਼ *23 ਸਾਲਾ ਨੌਜਵਾਨ ਈਸ਼ਾਨ ਮਿਨਹਾਸ ਭਾਰਤੀ ਫੌਜ ’ਚ ਬਣੇ ਲੈਫਟੀਨੈਂਟ* ਖ਼ਾਲਸਾ ਕਾਲਜ ਵਿਖੇ ਅੰਤਰ-ਰਾਸ਼ਟਰੀ ਸਾਖ਼ਰਤਾ ਦਿਵਸ ਮਨਾਇਆ ਪੰਜਾਬ ਸਰਕਾਰ ਨੇ ਐਸ.ਜੀ.ਜੀ.ਐਸ. ਖਾਲਸਾ ਕਾਲਜ, ਮਾਹਿਲਪੁਰ ਵਿਖੇ ਕਰਵਾਇਆ ਸ਼ਾਨਦਾਰ ਡਰੋਨ ਸ਼ੋਅ *ਵੈਦ ਕ੍ਰਿਸ਼ਨ ਮਿੱਤਰ (ਹਰੀ ਪਗੜੀ ਵਾਲਿਆਂ) ਦੇ ਨਮਿੱਤ  ਸਰਧਾਂਜਲੀ ਸਮਾਰੋਹ ਦੌਰਾਨ ਰਾਜਨੀਤਕ ਧਾਰਮਿਕ ਤੇ ਸਮਾਜਿਕ ਜਥੇਬੰਦ... ਸੰਤ ਨਿਰੰਕਾਰੀ ਸਤਿਸੰਗ ਭਵਨ ਟੇਰਕਿਆਣਾ ਵਿਖੇ ਮੈਗਾ ਖੂਨਦਾਨ ਕੈਂਪ 'ਚ ਸ਼ਰਧਾਲੂਆਂ ਨੇ 245 ਯੂਨਿਟ ਖੂਨਦਾਨ ਕੀਤਾ ਚੋਰਾਂ ਨੇ ਦੋ ਸਰਕਾਰੀ ਸਕੂਲਾਂ ਨੂੰ ਬਣਾਇਆ ਨਿਸ਼ਾਨਾ, 2ਗੈਸ ਸਿਲੰਡਰ ਤੇ ਕਰਿਆਨੇ ਦਾ ਸਮਾਨ ਲੈ ਉੱਡੇ ਰਾਮਲੀਲਾ ਦੇ ਸ਼ੁਭ ਆਰੰਭ ਲਈ ਝੰਡਾ ਪੂਜਨ, ਕਲਾਕਾਰਾਂ ਨੇ ਲਿਆ ਸ੍ਰੀ ਰਾਮ ਦੀ ਪਾਵਨ ਲੀਲਾ ਦਾ ਸੰਕਲਪ
ADVERTISEMENT
You are currently viewing ਖ਼ਾਲਸਾ ਕਾਲਜ ਵਿਖੇ ਅੰਤਰਰਾਸ਼ਟਰੀ ਮਾਤ-ਭਾਸ਼ਾ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ ਗਿਆ

ਖ਼ਾਲਸਾ ਕਾਲਜ ਵਿਖੇ ਅੰਤਰਰਾਸ਼ਟਰੀ ਮਾਤ-ਭਾਸ਼ਾ ਦਿਵਸ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ ਗਿਆ

ਗੜ੍ਹਦੀਵਾਲਾ 20 ਫਰਵਰੀ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਅਤੇ ਹਿੰਦੀ ਵਿਭਾਗ ਵੱਲੋਂ ਪੰਜਾਬ ਨੈਸ਼ਨਲ ਬੈਂਕ ਗੜ੍ਹਦੀਵਾਲਾ ਦੇ ਸਹਿਯੋਗ ਨਾਲ ਅੰਤਰ-ਰਾਸ਼ਟਰੀ ਮਾਤ-ਭਾਸ਼ਾ ਦਿਵਸ ਨੂੰ ਸਮਰਪਿਤ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ। ਇਸ ਵਿੱਚ ਵਿਦਿਆਰਥੀਆਂ ਦੇ ਕਵਿਤਾ ਉਚਾਰਨ ਅਤੇ ਗੀਤ ਗਾਉਣ ਦੇ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਦਾ ਉਦੇਸ਼ ਵਿਦਿਆਰਥੀਆਂ ਵਿੱਚ ਮਾਂ ਬੋਲੀ ਪ੍ਰਤੀ ਪਿਆਰ, ਇੱਜਤ, ਰੁਚੀ ਪੈਦਾ ਕਰਨਾ ਅਤੇ ਮਾਤ ਭਾਸ਼ਾ ਦੇ ਵਿਕਾਸ ਵਿੱਚ ਯੋਗਦਾਨ ਪਾਉਣਾ ਸੀ। ਹਿੰਦੀ ਵਿਭਾਗ ਦੇ ਮੁਖੀ ਸ਼੍ਰੀ ਦਵਿੰਦਰ ਕੁਮਾਰ ਸੰਦਲ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਅੰਤਰਰਾਸ਼ਟਰੀ ਮਾਤ-ਭਾਸ਼ਾ ਦਿਵਸ ਮਨਾਉਣ ਦਾ ਮੁੱਖ ਉਦੇਸ਼ ਮਾਤ ਭਾਸ਼ਾਵਾਂ ਦੀ ਸੰਭਾਲ, ਵਿਕਾਸ ਅਤੇ ਨਵੀਂ ਪੀੜ੍ਹੀ ਵਿੱਚ ਭਾਸ਼ਾਈ ਚੇਤਨਾ ਪੈਦਾ ਕਰਨਾ ਹੈ। ਉਨ੍ਹਾਂ ਕਿਹਾ ਕਿ ਮਾਂ ਬੋਲੀ ਮਨੁੱਖ ਦੀ ਪਛਾਣ ਹੁੰਦੀ ਹੈ ਅਤੇ ਇਸ ਨਾਲ ਜੁੜ ਕੇ ਹੀ ਸਾਂਸਕ੍ਰਿਤਿਕ ਮੁੱਲਾਂ ਦੀ ਰੱਖਿਆ ਸੰਭਵ ਹੈ। ਕਵਿਤਾ ਉਚਾਰਨ ਦੇ ਮੁਕਾਬਲੇ ਦੌਰਾਨ ਵਿਦਿਆਰਥੀਆਂ ਨੇ ਮਾਂ ਬੋਲੀ, ਪੰਜਾਬੀ ਸਭਿਆਚਾਰ, ਦੇਸ਼ ਪ੍ਰੇਮ, ਸਮਾਜਿਕ ਚੇਤਨਾ ਅਤੇ ਮੌਜੂਦਾ ਸਮੇਂ ਦੀਆਂ ਸਮੱਸਿਆਵਾਂ ਨੂੰ ਕੇਂਦਰ ਬਣਾਕੇ ਪ੍ਰਭਾਵਸ਼ਾਲੀ ਰਚਨਾਵਾਂ ਪੇਸ਼ ਕੀਤੀਆਂ। ਗੀਤ ਗਾਉਣ ਦੇ ਮੁਕਾਬਲੇ ਵਿੱਚ ਵੀ ਵਿਦਿਆਰਥੀਆਂ ਨੇ ਪੰਜਾਬੀ ਲੋਕਧਾਰਾ ਅਤੇ ਆਧੁਨਿਕ ਗੀਤਾਂ ਰਾਹੀਂ ਮਾਂ ਬੋਲੀ ਦੀ ਮਿਠਾਸ ਨੂੰ ਸੁਰਾਂ ਵਿੱਚ ਪੇਸ਼ ਕੀਤਾ।ਪੰਜਾਬ ਨੈਸ਼ਨਲ ਬੈਂਕ ਦੇ ਪ੍ਰਤਿਨਿਧੀਆਂ ਸ਼੍ਰੀ ਵਨੀਤ ਕੁਮਾਰ (ਸੀਨੀਅਰ ਮੈਨੇਜਰ, ਬਰਾਂਚ ਹੈੱਡ, ਪੰਜਾਬ ਨੈਸ਼ਨਲ ਬੈਂਕ ਗੜ੍ਹਦੀਵਾਲਾ) ਸ਼੍ਰੀ ਨਿਤਿਨ ਕੁਮਾਰ ਅਤੇ ਸ. ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਬੈਂਕ ਸਮਾਜਿਕ ਅਤੇ ਸਾਂਸਕ੍ਰਿਤਿਕ ਗਤਿਵਿਧੀਆਂ ਨੂੰ ਉਤਸ਼ਾਹਿਤ ਕਰਨ ਲਈ ਹਮੇਸ਼ਾਂ ਤਿਆਰ ਰਹਿੰਦਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੀ ਮਾਤ-ਭਾਸ਼ਾ ਨਾਲ ਜੁੜੇ ਰਹਿਣ ਅਤੇ ਇਸਦੀ ਤਰੱਕੀ ਵਿੱਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਪੰਜਾਬ ਨੈਸ਼ਨਲ ਬੈਂਕ ਗੜ੍ਹਦੀਵਾਲਾ ਵੱਲੋਂ ਕਵਿਤਾ ਉਚਾਰਨ ਅਤੇ ਗੀਤ ਗਾਉਣ ਵਾਲੇ ਵਿਦਿਆਰਥੀਆਂ ਨੂੰ ਹੌਸਲਾ ਅਫ਼ਜ਼ਾਈ ਲਈ ਤੋਹਫੇ ਭੇਂਟ ਕੀਤੇ ਗਏ। ਵਾਈਸ ਪ੍ਰਿੰਸੀਪਲ ਸ਼੍ਰੀ ਸੰਜੀਵ ਸਿੰਘ ਵੱਲੋਂ ਪੰਜਾਬ ਨੈਸ਼ਨਲ ਬੈਂਕ ਦੇ ਨੁਮਾਇੰਦਿਆਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਸਹਿਯੋਗ ਲਈ ਧੰਨਵਾਦ ਕੀਤਾ ਗਿਆ। ਇਸ ਮੌਕੇ ਪੰਜਾਬੀ ਵਿਭਾਗ ਦੇ ਅਧਿਆਪਕ ਸਾਹਿਬਾਨ ਡਾ. ਸਤਵੰਤ ਕੌਰ ਅਤੇ ਡਾ. ਰਵਿੰਦਰ ਕੌਰ, ਸੰਗੀਤ ਵਿਭਾਗ ਦੇ ਅਧਿਆਪਕ ਸ. ਗੁਰਪਿੰਦਰ ਸਿੰਘ ਅਤੇ ਵਿਦਿਆਰਥੀ ਹਾਜ਼ਰ ਸਨ।