Prime Punjab Times

Latest news
ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ  ਰਾਮਾਨੁਜਨ ਮੈਥੇਮੈਟੀਕਲ ਸੋਸਾਇਟੀ ਵੱਲੋਂ 'ਸੰਚਾਰ ਹੁਨਰ' ਵਿਸ਼ੇ 'ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਜ਼ਿਲ੍ਹੇ ‘ਚ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ‘ਤੇ ਪਾਬੰਦੀ : ਜ਼ਿਲ੍ਹਾ ਮੈਜਿਸਟ੍ਰੇਟ ਖਾਲਸਾ ਕਾਲਜ ਵਿਖੇ ਹਿੰਦੀ ਦਿਵਸ ਮੌਕੇ ਇੱਕ ਵਿਸ਼ੇਸ਼ ਲੈਕਚਰ ਜੋਨਲ ਐਥਲੈਟਿਕ ਮੁਕਾਬਲਿਆਂ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ
ADVERTISEMENT
You are currently viewing ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ

ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ

ਗੜ੍ਹਦੀਵਾਲਾ 1 ਅਗਸਤ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਗਿਆਰਵੀਂ ਅਤੇ ਬਾਰਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਮਾਪੇ-ਅਧਿਆਪਕ ਮਿਲਣੀ (PTM) ਦਾ ਸਫ਼ਲਤਾਪੂਰਵਕ ਆਯੋਜਨ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਦੇ ਮਾਪਿਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਆਪਣੇ ਬੱਚਿਆਂ ਦੀ ਪੜ੍ਹਾਈ, ਅਨੁਸ਼ਾਸਨ, ਹਾਜ਼ਰੀ ਅਤੇ ਸਮੁੱਚੀ ਪ੍ਰਗਤੀ ਸਬੰਧੀ ਅਧਿਆਪਕਾਂ ਨਾਲ ਵਿਚਾਰ-ਵਟਾਂਦਰਾ ਕੀਤਾ।
ਸਕੂਲ ਇੰਚਾਰਜ ਮੈਡਮ ਗੁਰਪ੍ਰੀਤ ਕੌਰ ਨੇ ਮਾਪਿਆਂ ਦਾ ਸਵਾਗਤ ਕਰਦਿਆਂ ਕਿਹਾ ਕਿ ਮਾਪੇ ਅਤੇ ਅਧਿਆਪਕਾਂ ਦਾ ਆਪਸੀ ਸਹਿਯੋਗ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਮਾਪਿਆਂ ਨੂੰ ਬੱਚਿਆਂ ਦੀ ਨਿਯਮਿਤ ਪੜ੍ਹਾਈ, ਅਨੁਸ਼ਾਸਨ ਅਤੇ ਪ੍ਰੀਖਿਆ ਦੀ ਤਿਆਰੀ ਵੱਲ ਵਿਸ਼ੇਸ਼ ਧਿਆਨ ਦੇਣ ਦੀ ਅਪੀਲ ਕੀਤੀ। ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਕਿਹਾ ਕਿ ਅਜਿਹੀਆਂ ਮਾਪੇ-ਅਧਿਆਪਕ ਮਿਲਣੀਆਂ ਰਾਹੀਂ ਸਕੂਲ ਅਤੇ ਮਾਪਿਆਂ ਵਿਚਕਾਰ ਆਪਸੀ ਤਾਲਮੇਲ ਹੋਰ ਮਜ਼ਬੂਤ ਹੁੰਦਾ ਹੈ, ਜਿਸ ਨਾਲ ਵਿਦਿਆਰਥੀਆਂ ਦੀ ਅਕਾਦਮਿਕ ਕਾਰਗੁਜ਼ਾਰੀ ਅਤੇ ਵਿਅਕਤੀਗਤ ਵਿਕਾਸ ਵਿੱਚ ਮਹੱਤਵਪੂਰਨ ਸੁਧਾਰ ਆਉਂਦਾ ਹੈ। ਉਨ੍ਹਾਂ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਉੱਚ ਸਿੱਖਿਆ ਅਤੇ ਚੰਗੇ ਨਾਗਰਿਕ ਬਣਨ ਲਈ ਪ੍ਰੇਰਿਤ ਕਰਨ ਦੀ ਅਪੀਲ ਕੀਤੀ।
ਇਸ ਮੌਕੇ ਅਧਿਆਪਕਾਂ ਨੇ ਮਾਪਿਆਂ ਨੂੰ ਵਿਦਿਆਰਥੀਆਂ ਦੀ ਪੜ੍ਹਾਈ, ਪ੍ਰੀਖਿਆ ਨਤੀਜਿਆਂ ਅਤੇ ਭਵਿੱਖ ਦੀ ਤਿਆਰੀ ਸਬੰਧੀ ਮਹੱਤਵਪੂਰਨ ਜਾਣਕਾਰੀ ਦਿੱਤੀ। ਮਾਪਿਆਂ ਨੇ ਸਕੂਲ ਵੱਲੋਂ ਕੀਤੇ ਗਏ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਸਕੂਲ ਪ੍ਰਬੰਧਨ ਅਤੇ ਅਧਿਆਪਕਾਂ ਦਾ ਧੰਨਵਾਦ ਕੀਤਾ।