Prime Punjab Times

Latest news
ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ ਸੀ.ਐਚ.ਸੀ ਭੂੰਗਾ ਵਿਖੇ ਪਰਿਵਾਰ ਨਿਯੋਜਨ ਕੈਂਪ ਲਗਾਇਆ ਗਿਆ ਸ਼ਾਮਚੁਰਾਸੀ ਨਗਰ ਕੌਂਸਲ ਦੀਆਂ ਚੋਣਾਂ 13 ਜੂਨ ਨੂੰ, ਸ਼ਨੀਵਾਰ ਤੋਂ ਲਏ ਜਾਣਗੇ ਨਾਮਜ਼ਦਗੀ ਪੱਤਰ *ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਨੇ ਐਮਰਜੈਂਸੀ ਮੀਟਿੰਗ ਕਰ ਕੀਤਾ ਵੱਡੇ ਸੰਘਰਸ਼ ਦਾ ਐਲਾਨ* ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਇਮਤਿਹਾਨ ਵਿੱਚ ਮਾਰੀਆਂ ਮੱਲਾਂ ਗੜ੍ਹਦੀਵਾਲਾ ਦੇ 11 ਵਾਰਡਾਂ ’ਚੋਂ 7 ’ਚ ਆਪ, 3 ’ਚ ਕਾਂਗਰਸ ਪਾਰਟੀ ਤੇ 01 ਆਜ਼ਾਦ ਉਮੀਦਵਾਰ ਜੇਤੂ..   ਛੇ ਥਾਵਾਂ ‘ਤੇ ਹੋਵੇਗੀ ਨਗਰ ਕੌਂਸਲਾਂ ਦੀਆਂ ਵੋਟਾਂ ਦੀ ਗਿਣਤੀ: ਡਿਪਟੀ ਕਮਿਸ਼ਨਰ
ADVERTISEMENT
You are currently viewing ਖ਼ਾਲਸਾ ਕਾਲਜੀਏਟ ਸੀਨੀ.ਸੈਕੰ.ਸਕੂਲ ਗੜ੍ਹਦੀਵਾਲਾ ਵਿਖੇ 6 ਰੋਜ਼ਾ ਸਮਰ ਕੈਂਪ ਦੀ ਸ਼ੁਰੂਆਤ

ਖ਼ਾਲਸਾ ਕਾਲਜੀਏਟ ਸੀਨੀ.ਸੈਕੰ.ਸਕੂਲ ਗੜ੍ਹਦੀਵਾਲਾ ਵਿਖੇ 6 ਰੋਜ਼ਾ ਸਮਰ ਕੈਂਪ ਦੀ ਸ਼ੁਰੂਆਤ

ਗੜ੍ਹਦੀਵਾਲਾ 5 ਜੁਲਾਈ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜੀਏਟ ਸੀਨੀ.ਸੈਕੰ. ਸਕੂਲ, ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਅਤੇ ਸਿੱਖਿਆ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਅੱਜ ਮਿੱਤੀ 01 ਜੁਲਾਈ, 2024 ਤੋਂ 6 ਰੋਜ਼ਾ ਸਮਰ ਕੈਂਪ ਦੀ ਸ਼ੁਰੂਆਤ ਕੀਤੀ ਗਈ। ਜਿਸ ਵਿੱਚ ਪਹਿਲੇ ਦਿਨ 10+1 ਅਤੇ 10+2 ਦੇ ਵਿਦਿਆਰਥੀਆਂ ਨੁੰ ਸਲੋਅ ਰੇਸ, ਬੈਕ ਰੇਸ , ਮਿਊਜੀਕਲ ਚੇਅਰ, ਗਿੱਧਾ ਅਤੇ ਭੰਗੜਾ ਕਰਵਇਆ ਗਿਆ।ਇਸ ਕੈਂਪ ਵਿੱਚ 35 ਵਿਦਿਆਰਥੀਆਂ ਨੇ ਭਾਗ ਲਿਆ।ਕਾਲਜ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਦੱਸਿਆ ਕਿ ਇਸ 6 ਰੋਜ਼ਾ ਸਮਰ ਕੈਂਪ ਵਿੱਚ ਵਿਦਿਆਰਥੀਆਂ ਲਈ ਟੇਲੈਂਟ ਹੰਟ ਕੰਪੀਟੇਸ਼ਨ, ਮੂਵੀ, ਵਾਤਾਵਰਣ ਸਾਂਭ-ਸੰਭਾਲ ਸੰਬੰਧੀ ਵਿਚਾਰ-ਚਰਚਾ, ਖੇਡਾਂ ਅਤੇ ਟਰਿੱਪ ਆਦਿ ਕਰਵਾਏ ਜਾਣਗੇ। ਵਿਦਿਆਰਥੀਆਂ ਨੇ ਪਹਿਲੇ ਦਿਨ ਇਸ ਸਮਰ ਕੈਂਪ ਦਾ ਬਹੁਤ ਅਨੰਦ ਮਾਣਿਆ।

error: copy content is like crime its probhihated