Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਖ਼ਾਲਸਾ ਕਾਲਜੀਏਟ ਸੀਨੀ.ਸੈਕੰ. ਸਕੂਲ, ਗੜ੍ਹਦੀਵਾਲਾ ਦੇ ਖਿਡਾਰੀਆਂ ਨੇ ਖੇਡਾਂ ਦੇ ਵਿੱਚ ਮੱਲਾਂ ਮਾਰੀਆਂ

ਖ਼ਾਲਸਾ ਕਾਲਜੀਏਟ ਸੀਨੀ.ਸੈਕੰ. ਸਕੂਲ, ਗੜ੍ਹਦੀਵਾਲਾ ਦੇ ਖਿਡਾਰੀਆਂ ਨੇ ਖੇਡਾਂ ਦੇ ਵਿੱਚ ਮੱਲਾਂ ਮਾਰੀਆਂ

ਗੜ੍ਹਦੀਵਾਲਾ 6 ਸਤੰਬਰ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਖ਼ਾਲਸਾ ਕਾਲਜੀਏਟ ਸੀਨੀ.ਸੈਕੰ. ਸਕੂਲ, ਗੜ੍ਹਦੀਵਾਲਾ ਦੇ ਖਿਡਾਰੀਆਂ ਨੇ ਖੇਡਾਂ ਦੇ ਵਿੱਚ ਮੱਲਾਂ ਮਾਰੀਆਂ। ਜੋਨ ਲੈਵਲ ਦੀਆਂ ਖੇਡਾਂ ਵਿੱਚ ਲੜਕਿਆਂ ਦੇ ਅੰਡਰ 19 ਮੁਕਾਬਲੇ ਵਿੱਚ ਵਾਲੀਬਾਲ, ਕ੍ਰਿਕਟ ਅਤੇ ਬੈਡਮਿੰਟਨ ਵਿੱਚ ਪਹਿਲਾ ਸਥਾਨ ਅਤੇ ਰੱਸਾ ਕੱਸੀ ਵਿੱਚ ਤੀਜਾ ਸਥਾਨ ਹਾਸਲ ਕੀਤਾ। ਜੋਨ ਐਥਲੈਟਿਕਸ ਮੁਕਾਬਲਿਆਂ ਵਿੱਚ ਅੰਡਰ 19 ਦੇ ਮੁਕਾਬਲੇ ਵਿੱਚ ਵਿਸ਼ਾਲਪ੍ਰੀਤ ਸਿੰਘ ਨੇ ਸ਼ਾਟ-ਪੁੱਟ ਅਤੇ ਡਿਸਕਸ ਥ੍ਰੋ ਵਿੱਚ ਪਹਿਲਾ ਸਥਾਨ, 200 ਮੀਟਰ ਦੌੜ ਵਿੱਚ ਰੋਹਿਤ ਨੇ ਪਹਿਲਾ ਅਤੇ 100 ਮੀ. ਦੌੜ ਵਿੱਚ ਰੋਹਿਤ ਨੇ ਦੂਜਾ ਸਥਾਨ ਹਾਸਲ ਕੀਤਾ। 400ਣ100 ਮੀ. ਰਿਲੇਅ ਰੇਸ ਵਿੱਚ ਰੋਹਿਤ, ਅੰਸ਼ ਖੰਨਾ, ਜਸਰੂਪ ਸਿੰਘ ਅਤੇ ਆਰੀਅਨ ਠਾਕੁਰ ਨੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਅੰਡਰ 17 ਲੜਕਿਆ ਦੇ ਮੁਕਾਬਲੇ ਵਿੱਚ ਹਰਸ਼ਨੂਰ ਨੇ ਹੈਮਰ ਥ੍ਰੋੋ ਵਿੱਚ ਪਹਿਲਾ ਅਤੇ ਸ਼ਾਟ ਪੁੱਟ ਵਿੱਚ ਦੂਜਾ ਸਥਾਨ ਹਾਸਲ ਕੀਤਾ। ਜਸਰੂਪ ਸਿੰਘ ਨੇ ਡਿਸਕਸ ਥ੍ਰੋ ਅਤੇ ਹੈਮਰ ਥ੍ਰੋ ਵਿੱਚ ਦੂਜਾ ਸਥਾਨ ਹਾਸਲ ਕੀਤਾ। ਲੜਕੀਆਂ ਦੇ ਐਥਲੈਟਿਕਸ ਮੁਕਾਬਲੇ ਅੰਡਰ 17 ਵਿੱਚ ਗੁਰਲੀਨ ਕੌਰ ਨੇ ਜੈਵਲਿੰਗ ਥ੍ਰੋੋ ਵਿੱਚ ਪਹਿਲਾ ਅਤੇ ਸ਼ਾਟ ਪੁੱਟ ਵਿੱਚ ਦੂਜਾ ਸਥਾਨ ਹਾਸਲ ਕੀਤਾ। ਲਾਂਗ ਜੰਪ ਵਿੱਚ ਚਾਹਤ ਨੇ ਦੂਜਾ ਅਤੇ ਜੀਆ ਠਾਕੁਰ ਨੇ ਤੀਜਾ ਸਥਾਨ ਹਾਸਲ ਕੀਤਾ। 200 ਮੀ. ਰੇਸ ਵਿੱਚ ਚਾਹਤ ਨੇ ਤੀਜਾ ਸਥਾਨ ਹਾਸਲ ਕੀਤਾ। ਜ਼ਿਲ੍ਹਾ ਖੇਡਾਂ ਵਿੱਚ ਰੱਸਾ ਕੱਸੀ ਅੰਡਰ 19 ਲੜਕਿਆ ਨੇ ਪਹਿਲਾ ਸਥਾਨ, ਬੈਡਮਿੰਟਨ ਲੜਕਿਆ ਦੀ ਟੀਮ ਨੇ ਦੂਜਾ ਅਤੇ ਵਾਲੀਬਾਲ ਵਿੱਚ ਲੜਕਿਆਂ ਦੀ ਟੀਮ ਨੇ ਜ਼ਿਲ੍ਹੇ ਵਿੱਚ ਤੀਜਾ ਸਥਾਨ ਹਾਸਲ ਕੀਤਾ। ਲੜਕੀਆਂ ਦੇ ਜ਼ਿਲ੍ਹਾ ਮੁਕਾਬਲਿਆਂ ਵਿੱਚ ਕੁਸ਼ਤੀ ਵਿੱਚ ਗੁਰਲੀਨ ਕੌਰ ਅਤੇ ਵੁਸ਼ੂ ਵਿੱਚ ਮਨਮੀਤ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ।ਰੱਸਾ ਕੱਸੀ ਵਿੱਚ ਰੋਹਿਤ, ਸਰਤਾਜ ਸਿੰਘ, ਜਸਰੂਪ ਸਿੰਘ ਅਤੇ ਆਰੀਅਨ ਡਡਵਾਲ, ਵਾਲੀਬਾਲ ਵਿੱਚ ਗੁਰਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਜਸਜੋਤ ਸਿੰਘ ਅਤੇ ਵਿਸ਼ਾਲਪ੍ਰੀਤ ਸਿੰਘ ਅਤੇ ਬੈਡਮਿੰਟਨ ਵਿੱਚ ਧਰੁਵ ਰਾਣਾ ਅਤੇ ਨਮਨ ਕਪਿਲਾ ਦੀ ਅਤੇ ਲੜਕੀਆਂ ਵਿੱਚ ਕੁਸ਼ਤੀ ਲਈ ਗੁਰਲੀਨ ਕੌਰ ਅਤੇ ਵੁਸ਼ੂ ਲਈ ਮਨਮੀਤ ਕੌਰ ਖਿਡਾਰੀਆ ਦੀ ਚੌਣ ਰਾਜ ਪੱਧਰ ਦੇ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਲੱਗਣ ਵਾਲੇ ਕੈਂਪ ਵਾਸਤੇ ਕੀਤੀ ਗਈ।ਇਸ ਮੌਕੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਫਿਜੀਕਲ ਐਜੂਕੇਸ਼ਨ ਦੇ ਮੁਖੀ ਮੈਡਮ ਸੀਮਾ ਕੁਮਾਰੀ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆ ਨੂੰ ਅੱਗੇ ਤੋਂ ਹੋਰ ਮਿਹਨਤ ਕਰਨ ਲਈ ਉਤਸਾਹਿਤ ਕੀਤਾ। ਇਸ ਮੌਕੇ ਸਕੂਲ ਇੰਚਾਰਜ ਮੈਡਮ ਗੁਰਪ੍ਰੀਤ ਕੌਰ, ਮੈਡਮ ਹਰਜੋਤ ਕੌਰ, ਸ੍ਰੀ ਸੁਖਵਿੰਦਰ ਕੁਮਾਰ ਅਤੇ ਵਿਦਿਆਰਥੀ ਹਾਜ਼ਰ ਸਨ।