Prime Punjab Times

Latest news
हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ
ADVERTISEMENT
You are currently viewing 10+1 ਅਤੇੁ 10+2 ਦੇ ਵਿਦਿਆਰਥੀਆਂ ਦੇ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ

10+1 ਅਤੇੁ 10+2 ਦੇ ਵਿਦਿਆਰਥੀਆਂ ਦੇ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ

ਗੜ੍ਹਦੀਵਾਲਾ 26 ਅਕਤੂਬਰ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਦੁਆਰਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਧਾਨ ਮਾਨਯੋਗ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਪ੍ਰੇਰਨਾ ਸਦਕਾ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਮਿੱਤੀ 26 ਅਕਤੂਬਰ, 2024 ਦਿਨ ਸ਼ੁਕਰਵਾਰ ਨੂੰ ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿੱਚ 10+1 ਅਤੇੁ 10+2 ਦੇ ਵਿਦਿਆਰਥੀਆਂ ਦੇ ਮਾਪੇ-ਅਧਿਆਪਕ ਮਿਲਣੀ ਕਰਵਾਈ ਗਈ, ਜਿਸ ਵਿੱਚ ਵਿਦਿਆਰਥੀਆਂ ਦੇ ਮਾਪਿਆਂ ਨੇ ਅਧਿਆਪਕਾਂ ਨਾਲ ਵਿਦਿਆਰਥੀਆ ਦੇ ਦੇ ਇਮਤਿਹਾਨ ਵਿੱਚ ਕਾਰਗੁਜਾਰੀ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਉਹਨਾਂ ਦੇ ਭਵਿੱਖ ਅਤੇ ਸਲਾਨਾ ਇਮਿਤਿਹਾਨ ਬਾਰੇ ਸਲਾਹ ਮਸ਼ਵਰਾ ਕੀਤਾ ਗਿਆ। ਇਸ ਮੌਕੇ ਅਧਿਆਪਕਾਂ ਨੁੰ ਮਾਪਿਆਂ ਨੇ ਯਕੀਨ ਦੁਆਇਆ ਕਿ ਆਉਣ ਵਾਲੇ ਨਵੇਂ ਸਾਲ ਵਿੱਚ ਮਾਪੇ ਆਪਣੇ ਬੱਚਿਆਂ ਨੁੰ ਮੋਬਾਇਲ ਫੋਨ ਅਤੇ ਟੈਲੀਵੀਜਨ ਤੋਂ ਦੂਰ ਰੱਖਣ ਦਾ ਪੂਰਾ ਯਤਨ ਕਰਨਗੇ ਤਾਂ ਜੋ ਵਿਦਿਆਰਥੀ ਆਪਣੀ ਪੜ੍ਹਾਈ ਵਿੱਚ ਪੂਰਾ ਧਿਆਨ ਦੇ ਸਕਣ।ਇਸ ਮੌਕੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਮਾਪਿਆਂ ਦੁਆਰਾ ਦਿੱਤੇ ਗਏ ਸੁਝਾਵਾਂ ਨੂੰ ਛੇਤੀ ਤੋਂ ਛੇਤੀ ਲਾਗੂ ਕੀਤੇ ਜਾਣ ਦਾ ਭਰੋਸਾ ਦਿੱਤਾ ਅਤੇ ਉਮੀਦ ਪ੍ਰਗਟ ਕੀਤੀ ਕਿ ਵਿਦਿਆਰਥੀਆਂ ਦੇ ਮਾਪੇ ਭਵਿੱਖ ਵਿੱਚ ਅਧਿਆਪਕਾਂ ਨੂੰ ਪੂਰਾ ਸਹਿਯੋਗ ਦਿੰਦੇ ਰਹਿਣਗੇ। ਇਸ ਮੌਕੇ ਸਕੂਲ ਇੰਚਾਰਜ ਮੈਡਮ ਗੁਰਪ੍ਰੀਤ ਕੌਰ ਅਤੇ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ।