Prime Punjab Times

Latest news
ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਮਨੁੱਖੀ ਅਧਿਕਾਰਾਂ ਦੀ ਰਾਖੀ ਅਤੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਹਰ ਸ਼ਿਕਾਇਤ ਨੂੰ ਗੰਭੀਰਤਾ ਨਾਲ ਸੁਣਿਆ ਜਾ ਰਿਹਾ : ਪ... ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਵਿਖੇ ਮੈਗਾ ਪੀ.ਟੀ.ਐਮ.ਹੋਈ ਸਿਵਲ ਹਸਪਤਾਲ ਦਸੂਹਾ ਵਿਖੇ ਵਿਧਾਇਕ ਘੁੰਮਣ ਨੇ ਸਿਟੀ ਸਕੈਨ ਦਾ ਕੀਤਾ ਉਦਘਾਟਨ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਗਭਵਤੀ ਮਹਿਲਾਵਾ ਦਾ ਕੀਤਾ ਚੈਕਅੱਪ : ਡਾ. ਸੁਦੇਸ਼ ਰਾਜਨ ਖਾਲਸਾ ਕਾਲਜ ਵਿਖੇ ਇੰਟਰ-ਡਿਪਾਰਟਮੈਂਟ ਕਵਿਜ਼ ਮੁਕਾਬਲਾ ਕਰਵਾਇਆ ਗਿਆ 10 ਅਕਤੂਬਰ ਸੰਗਰੂਰ ਦੀ ਮਹਾਂ ਰੈਲੀ ਸਰਕਾਰ ਦੀਆਂ ਜੜ੍ਹਾਂ ਹਿਲਾ ਦੇਵੇਗੀ - ਆਗੂ: ਪ੍ਰਿੰਸ ਪਲਿਆਲ,ਜਗਵਿੰਦਰ ਸਿੰਘ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਤਿਉਹਾਰਾਂ ਮੌਕੇ ਪਟਾਖੇ ਤੇ ਆਤਿਸ਼ਬਾਜ਼ੀ ਚਲਾਉਣ ਲਈ ਸਮਾਂ ਨਿਰਧਾਰਿਤ ਨਈ ਰੋਸ਼ਨੀ ਸਕੀਮ ਤਹਿਤ NCC ਯੂਨਿਟ ਵੱਲੋਂ ਮਹਿਲਾ ਸਸ਼ਕਤੀਕਰਨ ਸਬੰਧੀ ਗਤੀਵਿਧੀਆਂ
ADVERTISEMENT
You are currently viewing ਖਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ‘ਚ ਗਿਆਰਵੀਂ ਜਮਾਤ ਦੇ ਵਿਦਿਆਰਥੀਆਂ ਲਈ ਸਵਾਗਤ ਸਮਾਰੋਹ ਦਾ ਆਯੋਜਨ

ਖਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ‘ਚ ਗਿਆਰਵੀਂ ਜਮਾਤ ਦੇ ਵਿਦਿਆਰਥੀਆਂ ਲਈ ਸਵਾਗਤ ਸਮਾਰੋਹ ਦਾ ਆਯੋਜਨ

ਗੜ੍ਹਦੀਵਾਲਾ 8 ਜੁਲਾਈ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਖਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਗਿਆਰਵੀਂ ਜਮਾਤ ਵਿੱਚ ਨਵੇਂ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਦੇ ਸਨਮਾਨ ਵਿੱਚ ਸ਼ਾਨਦਾਰ ਸਵਾਗਤ ਸਮਾਰੋਹ ਕਰਵਾਇਆ ਗਿਆ। ਸਮਾਰੋਹ ਦੀ ਅਗਵਾਈ ਕਾਲਜੀਏਟ ਇੰਚਾਰਜ ਮੈਡਮ ਗੁਰਪ੍ਰੀਤ ਕੌਰ ਵੱਲੋਂ ਕੀਤੀ ਗਈ। ਸਮਾਰੋਹ ਦਾ ਉਦੇਸ਼ ਨਵੇਂ ਵਿਦਿਆਰਥੀਆਂ ਦਾ ਨਿੱਘਾ ਸਵਾਗਤ ਕਰਨਾ ਅਤੇ ਉਨ੍ਹਾਂ ਨੂੰ ਸਕੂਲ ਦੇ ਮਾਹੌਲ ਨਾਲ ਜਾਣੂ ਕਰਵਾਉਣਾ ਸੀ।
ਇਸ ਮੌਕੇ ਵਿਦਿਆਰਥੀਆਂ ਵੱਲੋਂ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ, ਗੀਤ, ਨਾਚ ਅਤੇ ਮਨੋਰੰਜਕ ਗਤੀਵਿਧੀਆਂ ਪੇਸ਼ ਕੀਤੀਆਂ ਗਈਆਂ, ਜਿਨ੍ਹਾਂ ਨੇ ਸਭ ਦਾ ਮਨ ਮੋਹ ਲਿਆ। ਸੀਨੀਅਰ ਵਿਦਿਆਰਥੀਆਂ ਨੇ ਜੂਨੀਅਰਾਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਪੜ੍ਹਾਈ ਦੇ ਨਾਲ-ਨਾਲ ਸਹਿ-ਪਾਠਕ੍ਰਮ ਗਤੀਵਿਧੀਆਂ ਵਿੱਚ ਵੀ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਮਿਹਨਤ, ਅਨੁਸ਼ਾਸਨ ਅਤੇ ਉੱਚੇ ਜੀਵਨ-ਮੁੱਲਾਂ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਨਵੇਂ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸੁਨਹਿਰੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੰਦਿਆਂ ਹਰ ਖੇਤਰ ਵਿੱਚ ਸਫ਼ਲਤਾ ਹਾਸਲ ਕਰਨ ਲਈ ਹੌਸਲਾ-ਅਫ਼ਜ਼ਾਈ ਕੀਤੀ।
ਸਮਾਗਮ ਦੌਰਾਨ ਸਕੂਲ ਦਾ ਸਮੂਹ ਅਧਿਆਪਕ ਸਟਾਫ਼ ਵੀ ਹਾਜ਼ਰ ਰਿਹਾ ਅਤੇ ਉਨ੍ਹਾਂ ਨੇ ਨਵੇਂ ਵਿਦਿਆਰਥੀਆਂ ਦਾ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ।ਸਮਾਗਮ ਦੇ ਅੰਤ ਵਿੱਚ ਸਾਰੇ ਵਿਦਿਆਰਥੀਆਂ ਲਈ ਰਿਫਰੈਸ਼ਮੈਂਟ ਦਾ ਪ੍ਰਬੰਧ ਕੀਤਾ ਗਿਆ।