Prime Punjab Times

Latest news
ਖ਼ਾਲਸਾ ਕਾਲਜ ਵਿਖੇ ਸਾਈਬਰ ਜਾਗਰੂਕਤਾ ਦਿਵਸ ਮਨਾਇਆ ਗਿਆ ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦੇ ਰੋਸ 'ਚ ਗੜ੍ਹਦੀਵਾਲਾ ਰਿਹਾ ਮੁਕੰਮਲ ਬੰਦ,ਮੁੱਖ ਮੰਤਰੀ ਦੇ ਨਾਮ ਐੱਸ.ਐਚ.ਓ ਧੂਤ ਨੂ... ਮੁਲਾਜ਼ਮ ਅਤੇ ਪੈਨਸ਼ਨਰ ਸਾਂਝੀ ਤਾਲਮੇਲ ਕਮੇਟੀ ਦੀ ਗੜ੍ਹਦੀਵਾਲਾ ਵਿਖੇ ਹੋਈ ਅਹਿਮ ਮੀਟਿੰਗ *ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ* ਦਿਸ਼ਾਤ ਬਹਿਲ ਪ੍ਰਧਾਨ ਅਤੇ ਮੋਨਿਕਾ ਗੁਪਤਾ ਨਗਰ ਕੌਂਸਲ ਗੜ੍ਹਦੀਵਾਲਾ ਦੇ ਵਾਈਸ ਪ੍ਰਧਾਨ ਬਣੇ 15 ਸਤੰਬਰ ਨੂੰ ਜ਼ਿਲ੍ਹੇ ਵਿੱਚ ਸਲਾਟਰ ਹਾਊਸ ਬੰਦ ਰੱਖਣ ਦੇ ਹੁਕਮ ਜਾਰੀ ਸੇਫ ਸਕੂਲ ਵਾਹਨ ਪਾਲਿਸੀ ਤਹਿਤ 34 ਸਕੂਲੀ ਬੱਸਾਂ ਦੀ ਜਾਂਚ, 6 ਦੇ ਚਲਾਨ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ ਦਸੂਹਾ ਦੇ ਫਰਦ ਕੇਂਦਰ ਵਿਖੇ ਕੰਪਿਊਟਰ ਆਪਰੇਟਰਾਂ ਵੱਲੋਂ ਆਰਥੀ ਫੂਕ ਮੁਜਾਰਾ ਕਰਕੇ ਸਰਕਾਰ ਖਿਲਾਫ ਕੀਤੀ ਗਈ ਨਾਰੇਬਾਜ਼ੀ ਪੰਜਾਬ ਸਕੂਲ ਖੇਡਾਂ ਦੇ ਜ਼ੋਨਲ ਪੱਧਰੀ ਅਥਲੈਟਿਕਸ ਮੁਕਾਬਲਿਆਂ 'ਚ DAV ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ
ADVERTISEMENT
You are currently viewing ਖਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਫਲੇਮਲੈੱਸ ਕੁਕਿੰਗ ਮੁਕਾਬਲੇ ਦਾ ਆਯੋਜਨ

ਖਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਫਲੇਮਲੈੱਸ ਕੁਕਿੰਗ ਮੁਕਾਬਲੇ ਦਾ ਆਯੋਜਨ

ਗੜ੍ਹਦੀਵਾਲਾ 25 ਜੁਲਾਈ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਖਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਵਿਦਿਆਰਥੀਆਂ ਦੀ ਰਚਨਾਤਮਕਤਾ, ਸਿਹਤਮੰਦ ਭੋਜਨ ਪ੍ਰਤੀ ਜਾਗਰੂਕਤਾ ਅਤੇ ਟੀਮ ਭਾਵਨਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਫਲੇਮਲੈੱਸ ਕੁਕਿੰਗ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿੱਚ ਸਕੂਲ ਦੇ ਵੱਖ-ਵੱਖ ਹਾਊਸਾਂ ਦੇ ਵਿਦਿਆਰਥੀਆਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ।

ਵਿਦਿਆਰਥੀਆਂ ਨੇ ਬਿਨਾਂ ਅੱਗ ਦੀ ਵਰਤੋਂ ਕੀਤੇ ਸਵਾਦਿਸ਼ਟ, ਪੌਸ਼ਟਿਕ ਅਤੇ ਆਕਰਸ਼ਕ ਵਿਅੰਜਨ ਤਿਆਰ ਕਰਕੇ ਆਪਣੀ ਕਲਾ ਅਤੇ ਸਿਰਜਣਾਤਮਕ ਸੋਚ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਮੁਕਾਬਲੇ ਦੌਰਾਨ ਵਿਦਿਆਰਥੀਆਂ ਨੇ ਸਫ਼ਾਈ, ਪੇਸ਼ਕਾਰੀ ਅਤੇ ਪੌਸ਼ਟਿਕਤਾ ਦਾ ਵੀ ਵਿਸ਼ੇਸ਼ ਧਿਆਨ ਰੱਖਿਆ। ਇਸ ਮੁਕਾਬਲੇ ਵਿੱਚ ਏਅਰ ਹਾਊਸ ਵਿਜੇਤਾ ਰਿਹਾ।

ਸਕੂਲ ਦੀ ਇਨਚਾਰਜ ਮੈਡਮ ਗੁਰਪ੍ਰੀਤ ਕੌਰ ਨੇ ਸਾਰੇ ਭਾਗ ਲੈਣ ਵਾਲੇ ਵਿਦਿਆਰਥੀਆਂ ਅਤੇ ਹਾਊਸ ਇੰਚਾਰਜਾਂ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਵਿੱਚ ਆਤਮ-ਵਿਸ਼ਵਾਸ, ਸਹਿਯੋਗ ਦੀ ਭਾਵਨਾ ਅਤੇ ਜੀਵਨ ਉਪਯੋਗੀ ਹੁਨਰਾਂ ਦਾ ਵਿਕਾਸ ਕਰਦੀਆਂ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੀਆਂ ਰਚਨਾਤਮਕ ਗਤੀਵਿਧੀਆਂ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।

ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵੀ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਯਤਨਾਂ ਦੀ ਪ੍ਰਸ਼ੰਸਾ ਕੀਤੀ ਅਤੇ ਉਨ੍ਹਾਂ ਨੂੰ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਜਾਰੀ ਰੱਖਣ ਲਈ ਉਤਸ਼ਾਹਿਤ ਕੀਤਾ।

ਇਹ ਮੁਕਾਬਲਾ ਵਿਦਿਆਰਥੀਆਂ ਲਈ ਇੱਕ ਸਿੱਖਣਯੋਗ ਅਤੇ ਪ੍ਰੇਰਣਾਦਾਇਕ ਅਨੁਭਵ ਸਾਬਤ ਹੋਇਆ।