Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਖ਼ਾਲਸਾ ਕਾਲਜੀਏਟ ਸੀਨੀ.ਸੈਕੰ.ਸਕੂਲ, ਗੜ੍ਹਦੀਵਾਲਾ ਦਾ 10+2 ਕਲਾਸ ਦਾ ਨਤੀਜਾ ਰਿਹਾ ਸ਼ਾਨਦਾਰ

ਖ਼ਾਲਸਾ ਕਾਲਜੀਏਟ ਸੀਨੀ.ਸੈਕੰ.ਸਕੂਲ, ਗੜ੍ਹਦੀਵਾਲਾ ਦਾ 10+2 ਕਲਾਸ ਦਾ ਨਤੀਜਾ ਰਿਹਾ ਸ਼ਾਨਦਾਰ

ਗੜ੍ਹਦੀਵਾਲਾ (ਚੌਧਰੀ) 

26 ਮਈ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਅਤੇ ਸਿੱਖਿਆ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਚੱਲ ਰਹੇ ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜਹਦਵਿਾਲਾ ਦਾ 10+2 ਕਲਾਸ ਦਾ ਨਤੀਜਾ 100% ਰਿਹਾ। ਸਕੂਲ ਦੀ ਇੰਚਾਰਜ ਮੈਡਮ ਅਰਚਨਾ ਠਾਕੁਰ ਨੇ ਦੱਸਿਆ ਕਿ 10+2 ਦੀ ਨਾਨ-ਮੇਡੀਕਲ ਦੀ ਵਿਦਿਆਰਥਣ ਗੁਰਸਿਮਰਨ ਕੌਰ ਨੇ 93.2% , ਕ੍ਰਿਤਿਕਾ ਨੇ 91.6% ਅਤੇ ਪ੍ਰਭਜੋਤ ਸਿੰਘ ਨੇ 91.4% ਅੰਕ ਹਾਸਲ ਕਰਕੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਮੈਡੀਕਲ ਵਿੱਚੋਂ ਨਿਸ਼ਾ ਸ਼ਰਮਾ ਨੇ 91.8%, ਕਾਜਲਪ੍ਰੀਤ ਕੌਰ ਨੇ 90.8% ਅਤੇ ਹਰਲੀਨ ਕੌਰ ਨੇ 90.6% ਲੈ ਕੇ ਕ੍ਰਮਵਾਰ ਪਹਿਲਾ, ਦੁਜਾ ਤੇ ਤੀਜਾ ਸਥਾਨ ਹਾਸਲ ਕੀਤਾ।
ਕਮਰਸ ਗਰੁੱਪ ਵਿੱਚੋਂ ਅਮਰਿੰਦਰ ਸਿੰਘ ਨੇ 90% , ਚਾਹਤ ਠਾਕੁਰ ਨੇ 88.4% ਅਤੇ ਬ੍ਰਿਜੇਸ਼ ਗੁਪਤਾ ਨੇ 87.6% ਹਾਸਲ ਕਰਕੇ ਕ੍ਰਮਵਾਰ ਪਹਿਲਾ, ਦੁਜਾ ਤੇ ਤੀਜਾ ਸਥਾਨ ਹਾਸਲ ਕੀਤਾ।
ਆਰਟਸ ਗਰੁੱਪ ਵਿੱਚ ਹਰਪ੍ਰੀਤ ਕੌਰ ਨੇ 90%, ਹਰਸ਼ਦੀਪ ਸਿੰਘ ਨੇ 89% ਅਤੇ ਖੁਸ਼ੀ ਨੇ 85.8% ਹਾਸਲ ਕਰਕੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ।
ਵਿਦਿਆਰਥੀਆਂ ਦੀਆਂ ਇਹਨਾਂ ਪ੍ਰਾਪਤੀਆਂ ਲਈ ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਦੇ ਮਾਤਾ-ਪਿਤਾ ਨੂੰ ਮੁਬਾਰਕਬਾਦ ਦੇਣ ਦੇ ਨਾਲ-ਨਾਲ ਸਕੂਲ ਵਿਭਾਗ ਦੇ ਇੰਚਾਰਜ ਮੈਡਮ ਅਰਚਨਾ ਠਾਕੁਰ ਅਤੇ ਅਧਿਆਪਕ ਸਾਹਿਬਾਨ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਅਤੇ ਸਕੂਲ ਦਾ ਨਾਮ ਰੌਸ਼ਨ ਕਰਨ ਦੀ ਪ੍ਰੇਰਨਾ ਦਿੱਤੀ।