ਗੜ੍ਹਦੀਵਾਲਾ (ਚੌਧਰੀ)
7 ਮਈ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜੀਏਟ ਸੀਨੀ.ਸੈਕੰ. ਸਕੂਲ, ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਸਮਰ ਕੈਂਪ ਵਿੱਚ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ। ਇਸ ਮੈਚ ਵਿੱਚ ਮੈਨ ਆਫ਼ ਦਾ ਮੈਚ ਵਿਸ਼ਾਲਦੀਪ ਸਿੰਘ ਨੁੰ ਚੁਣਿਆ ਗਿਆ। ਬੈਸਟ ਖਿਡਾਰੀ (ਮੁੰਡਿਆ ਵਿੱਚੋ)ਂ ਬਲਜੋਤ ਸਿੰਘ ਨੂੰ ਬੈਸਟ ਪਲੇਅਰ ਅਤੇ ਬਲਦੀਪ ਕੌਰ ਨੂੰ ਬੈਸਟ ਖਿਡਾਰੀ (ਕੁੜੀਆਂ) ਦਾ ਇਨਾਮ ਦਿੱਤਾ ਗਿਆ। ਵਿਦਿਆਰਥੀਆਂ ਨੇ ਇਸ ਮੈਚ ਦਾ ਬਹੁਤ ਅਨੰਦ ਮਾਣਿਆ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਨਾਲ ਖੇਡਾਂ ਵਿੱਚ ਹਿੱਸਾ ਲੈਦਿਆਂ ਰਹਿਣ ਲਈ ਪ੍ਰੇਰਿਆ।








