Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਖਾਲਸਾ ਕਾਲਜੀਏਟ ਸੀਨੀ.ਸੈਕੰ.ਸਕੂਲ,ਗੜ੍ਹਦੀਵਾਲਾ ਦੇ ਸਮਰ ਕੈਂਪ ਦੇ ਵਿਦਿਆਰਥੀਆਂ ਦਾ ਵਿਦਿਅਕ ਟੂਰ

ਖਾਲਸਾ ਕਾਲਜੀਏਟ ਸੀਨੀ.ਸੈਕੰ.ਸਕੂਲ,ਗੜ੍ਹਦੀਵਾਲਾ ਦੇ ਸਮਰ ਕੈਂਪ ਦੇ ਵਿਦਿਆਰਥੀਆਂ ਦਾ ਵਿਦਿਅਕ ਟੂਰ

ਗੜ੍ਹਦੀਵਾਲਾ (ਚੌਧਰੀ) 

12 ਜੂਨ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਲੋਂੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰੇਰਨਾ ਸਦਕਾ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਸਮਰ ਕੈਂਪ ਵਾਲੇ ਵਿਦਿਆਰਥੀਆਂ ਦਾ ਇੱਕ ਰੋਜ਼ਾ ਵਿਦਿਅਕ ਟੂਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਲਿਜਾਇਆ ਗਿਆ।ਸਕੂਲ ਦੇ ਵਿਦਿਆਰਥੀਆਂ ਨੇ ਸਭ ਤੋਂ ਪਹਿਲਾਂ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਆਪਣੇ ਸੁਨਹਿਰੇ ਭਵਿੱਖ ਦੀ ਕਾਮਨਾ ਕੀਤੀ। ਇਸ ਦੋਰਾਨ ਉਹਨਾਂ ਨੇ ਕੀਰਤਨ ਵੀ ਸ੍ਰਵਣ ਕੀਤਾ ਅਤੇ ਲੰਗਰ ਵੀ ਛੱਕਿਆ। ਇਸ ਤੋਂ ਬਾਅਦ ਵਿਦਿਆਰਥੀਆਂ ਨੂੰ ਆਪਣੇ ਸਭਿਆਚਾਰ ਅਤੇ ਵਿਰਸੇ ਦੀਆਂ ਝਾਕੀਆਂ ਦਿਖਾਉਣ ਲਈ ਵਿਰਾਸਤ-ਏ- ਖ਼ਾਲਸਾ ਵੀ ਲਿਜਾਇਆ ਗਿਆ, ਜਿੱਥੇ ਉਹਨਾਂ ਨੂੰ ਕਲਾ ਅਤੇ ਵਿਗਿਆਨ ਦੇ ਮੇਲ ਨੂੰ ਮਾਨਣ ਦਾ ਮੌਕਾ ਮਿਲਿਆ ਅਤੇ ਇਸਦੇ ਨਾਲ ਹੀ ਸਿਖ ਇਤਿਹਾਸ ਬਾਰੇ ਡੂੰਘੀ ਜਾਣਕਾਰੀ ਵੀ ਪ੍ਰਾਪਤ ਹੋਈ। ਪ੍ਰੋ. ਸੀਮਾ ਕੁਮਾਰੀ, ਪ੍ਰੋ. ਸੁਖਵਿੰਦਰ ਕੁਮਾਰ ਅਤੇ ਸ੍ਰੀ ਕੌਸ਼ਕ ਨੇ ਇਸ ਟੂਰ ਦੀ ਅਗਵਾਈ ਕੀਤੀ।