Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ ਵਿਖੇ ਸਲੋਗਨ ਅਤੇ ਪੇਟਿੰਗ ਮੁਕਾਬਲੇ ਕਰਵਾਏ

ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ ਵਿਖੇ ਸਲੋਗਨ ਅਤੇ ਪੇਟਿੰਗ ਮੁਕਾਬਲੇ ਕਰਵਾਏ

ਗੜ੍ਹਦੀਵਾਲਾ (ਚੌਧਰੀ) 

9 ਨਵੰਬਰ : ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਜਥੇਦਾਰ ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਸਕੂਲ ਦੇ ਵਿਦਿਆਰਥੀਆਂ ਨੂੰ ਚਾਈਲਡ ਲੇਬਰ ਐਕਟ ਅਤੇ ਬਾਲ ਭਿਖਿਆ ਰੋਕੂ ਐਕਟ ਤੋਂ ਜਾਣੂੰ ਕਰਵਾਉਣ ਲਈ ਸਲੋਗਨ ਅਤੇ ਪੇਟਿੰਗ ਮੁਕਾਬਲੇ ਕਰਵਾਏ ਗਏ। ਜਿਸ ਵਿੱਚ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਭਾਗ ਲਿਆ।ਪੋਸਟਰ ਮੇਕਿੰਗ ਮੁਕਾਬਲੇ ਵਿੱਚ ਸਾਨੀਆ ਸ਼ਰਮਾ (ਮੈਡੀਕਲ) ਨੇ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਸਲੋਗਨ ਲਿਖਣ ਵਿੱਚ ਰਾਜਵੀਰ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ।ਪ੍ਰਿੰ. ਡਾ.ਜਸਪਾਲ ਸਿੰਘ ਨੇ ਵਿਦਿਆਰਥੀਆਂ ਦੀ ਹੌਂਸਲਾ ਅਫ਼ਜਾਈ ਕੀਤੀ। ਇਸ ਮੌਕੇ ’ਤੇ ਸਕੂਲ ਇੰਚਾਰਜ ਮੈਡਮ ਗੁਰਪ੍ਰੀਤ ਕੌਰ, ਸ੍ਰੀ ਸੰਜੀਵ ਸਿੰਘ, ਸ੍ਰੀ ਸੁਖਵਿੰਦਰ ਕੁਮਾਰ, ਮੈਡਮ ਸੀਮਾ ਕੁਮਾਰੀ ਅਤੇ ਮੈਡਮ ਇੰਦਰਜੀਤ ਕੌਰ ਹਾਜ਼ਰ ਸਨ।