Prime Punjab Times

Latest news
ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ...
ADVERTISEMENT
You are currently viewing ਖ਼ਾਲਸਾ ਕਾਲਜੀਏਟ ਸੀਨੀ.ਸੈਕੰ.ਸਕੂਲ ਦੀ ਬਾਰਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ

ਖ਼ਾਲਸਾ ਕਾਲਜੀਏਟ ਸੀਨੀ.ਸੈਕੰ.ਸਕੂਲ ਦੀ ਬਾਰਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ

ਗੜ੍ਹਦੀਵਾਲਾ 15 ਮਈ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅਮ੍ਰਿਤਸਾਹਿਬ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ,ਸਕੱਤਰ ( ਵਿਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਚੱਲ ਰਹੇ ਅਦਾਰੇ ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ ਦਾ ਬਾਰਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ । ਸਕੂਲ ਦੇ ਕਾਮਰਸ ਗਰੁੱਪ ਦੇ ਵਿਦਿਆਰਥੀ ਚੰਦਨ ਕਪਿਲਾ ਨੇ ਪਹਿਲਾ, ਤਾਨੀਆਪ੍ਰੀਤ ਕੌਰ ਨੇ ਦੂਜਾ ਅਤੇ ਪਾਰਥ ਗੁਪਤਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ| ਇਸ ਦੇ ਨਾਲ ਆਰਟਸ ਗਰੁੱਪ ਵਿਚੋਂ ਅਮ੍ਰਿਤਪਾਲ ਸਿੰਘ , ਐਸ਼ਪ੍ਰੀਤ ਕੌਰ ਅਤੇ ਮੁਸਕਾਨ ਭਾਰਦਵਾਜ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਿਲ ਕੀਤਾ । ਇਸ ਤਰ੍ਹਾਂ ਹੀ ਮੈਡੀਕਲ ਗਰੁੱਪ ਵਿੱਚ ਮਨਮੀਤ ਕੌਰ ਨੇ ਪਹਿਲੇ, ਅਸ਼ਪ੍ਰੀਤ ਕੌਰ ਦੂਜੇ ਅਤੇ ਪਲਕ ਡਡਵਾਲ ਤੀਜੇ ਸਥਾਨ ‘ਤੇ ਰਹੀ| ਕਾਲਜੀਏਟ ਸਕੂਲ ਦੇ ਨਾਨ- ਮੈਡੀਕਲ ਗਰੁੱਪ ਦੇ ਵਿਦਿਆਰਥੀ ਨਿਖਿਲ ਸਹਿਗਲ, ਪਰਮਵੀਰ ਸਿੰਘ ਅਤੇ ਗੁਰਸ਼ਰਨ ਕੌਰ ਕ੍ਰਮਵਾਰ ਪਹਿਲੇ ,ਦੂਜੇ ਅਤੇ ਤੀਜੇਸਥਾਨ ਦੇ ਹੱਕਦਾਰ ਬਣੇ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਸਕੂਲ ਦੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਉਹਨਾਂ ਦੀ ਪ੍ਰਾਪਤੀ ਲਈ ਵਧਾਈ ਦਿਤੀ ਅਤੇ ਭਵਿੱਖ ਵਿੱਚ ਹੋਰ ਮਿਹਨਤ ਕਰਨ ਲਈ ਪ੍ਰੇਰਿਆ।

error: copy content is like crime its probhihated