Prime Punjab Times

Latest news
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਖ਼ਾਲਸਾ ਕਾਲਜ ਵਿਖੇ ਸਾਈਬਰ ਜਾਗਰੂਕਤਾ ਦਿਵਸ ਮਨਾਇਆ ਗਿਆ ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦੇ ਰੋਸ 'ਚ ਗੜ੍ਹਦੀਵਾਲਾ ਰਿਹਾ ਮੁਕੰਮਲ ਬੰਦ,ਮੁੱਖ ਮੰਤਰੀ ਦੇ ਨਾਮ ਐੱਸ.ਐਚ.ਓ ਧੂਤ ਨੂ... ਮੁਲਾਜ਼ਮ ਅਤੇ ਪੈਨਸ਼ਨਰ ਸਾਂਝੀ ਤਾਲਮੇਲ ਕਮੇਟੀ ਦੀ ਗੜ੍ਹਦੀਵਾਲਾ ਵਿਖੇ ਹੋਈ ਅਹਿਮ ਮੀਟਿੰਗ *ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ* ਦਿਸ਼ਾਤ ਬਹਿਲ ਪ੍ਰਧਾਨ ਅਤੇ ਮੋਨਿਕਾ ਗੁਪਤਾ ਨਗਰ ਕੌਂਸਲ ਗੜ੍ਹਦੀਵਾਲਾ ਦੇ ਵਾਈਸ ਪ੍ਰਧਾਨ ਬਣੇ 15 ਸਤੰਬਰ ਨੂੰ ਜ਼ਿਲ੍ਹੇ ਵਿੱਚ ਸਲਾਟਰ ਹਾਊਸ ਬੰਦ ਰੱਖਣ ਦੇ ਹੁਕਮ ਜਾਰੀ ਸੇਫ ਸਕੂਲ ਵਾਹਨ ਪਾਲਿਸੀ ਤਹਿਤ 34 ਸਕੂਲੀ ਬੱਸਾਂ ਦੀ ਜਾਂਚ, 6 ਦੇ ਚਲਾਨ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਅੰਦਰ ਜਾਰੀ ਕੀਤੇ ਵੱਖ-ਵੱਖ ਪਾਬੰਦੀਆਂ ਦੇ ਹੁਕਮ ਦਸੂਹਾ ਦੇ ਫਰਦ ਕੇਂਦਰ ਵਿਖੇ ਕੰਪਿਊਟਰ ਆਪਰੇਟਰਾਂ ਵੱਲੋਂ ਆਰਥੀ ਫੂਕ ਮੁਜਾਰਾ ਕਰਕੇ ਸਰਕਾਰ ਖਿਲਾਫ ਕੀਤੀ ਗਈ ਨਾਰੇਬਾਜ਼ੀ
ADVERTISEMENT
You are currently viewing ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਅਰਦਾਸ ਦਿਵਸ ਮਨਾਇਆ ਗਿਆ

ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਵਿਖੇ ਅਰਦਾਸ ਦਿਵਸ ਮਨਾਇਆ ਗਿਆ

ਗੜ੍ਹਦੀਵਾਲਾ 23 ਮਈ (ਚੌਧਰੀ)

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਵਿੱਦਿਅਕ ਵਰ੍ਹੇ (2025-26) ਦੀ ਸ਼ੁਰੂਆਤ ਮੌਕੇ ਅਰਦਾਸ ਦਿਵਸ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਧਾਰਮਿਕ ਵਿਭਾਗ ਦੇ ਵਿਦਿਆਰਥੀਆਂ ਨੇ ਜਪੁਜੀ ਸਾਹਿਬ ਅਤੇ ਅਨੰਦ ਸਾਹਿਬ ਦੀਆਂ ਪੌੜੀਆਂ ਦਾ ਪਾਠ ਕੀਤਾ। ਅਰਦਾਸ ਕਰਨ ਉਪਰੰਤ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਪ੍ਰਸਾਦ ਵਰਤਾਇਆ ਗਿਆ। ਇਸ ਮੌਕੇ ਡਾ. ਜਸਪਾਲ ਸਿੰਘ ਨੇ ਆਉਣ ਵਾਲੇ ਵਿੱਦਿਅਕ ਵਰ੍ਹੇ ਵਿੱਚ ਵਿਦਿਆਰਥੀਆਂ ਅਤੇ ਸਟਾਫ਼ ਉੱਪਰ ਆਪਣਾ ਮਿਹਰ ਭਰਿਆ ਹੱਥ ਰੱਖਣ ਲਈ ਅਕਾਲ ਪੁਰਖ ਅੱਗੇ ਅਰਦਾਸ ਕੀਤੀ। ਇਸ ਮੌਕੇ ਸਕੂਲ ਇੰਚਾਰਜ ਮੈਡਮ ਗੁਰਪ੍ਰੀਤ ਕੌਰ, ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।