Prime Punjab Times

Latest news
ਪ੍ਰਾਇਮਰੀ ਸਕੂਲ ਖੇਡਾਂ 'ਚ ਸ.ਅ.ਸ ਧੂਤ ਕਲਾਂ ਦੇ ਬੱਚਿਆਂ ਨੇ ਮਾਰੀਆਂ ਮੱਲਾਂ *ਤਰਕਸ਼ੀਲ ਸੁਸਾਇਟੀ ਇਕਾਈ ਹਰਿਆਣਾ-ਭੂੰਗਾ ਵੱਲੋਂ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ* *ਡੱਫਰ ਸਕੂਲ ਵਿੱਚ ਸ਼ਹੀਦੇ ਆਜ਼ਮ ਭਗਤ ਸਿੰਘ ਦਾ 119 ਵਾਂ ਜਨਮ ਦਿਵਸ ਮਨਾਇਆ ਗਿਆ* KMS ਕਾਲਜ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਜੀ ਦੇ 119ਵੇਂ ਜਨਮ ਦਿਵਸ ਮੌਕੇ ਸ਼ਰਧਾ ਦੇ ਫੁੱਲ ਭੇਂਟ   ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਦੀ ਧਾਰਮਿਕ ਯਾਤਰਾ ਕਲਸਟਰ ਧੁੱਗਾ ਕਲਾਂ ਦਾ ਬਲਾਕ ਪੱਧਰੀ ਖੇਡਾਂ 'ਚ ਓਵਰ ਆਲ ਟਰਾਫੀ ਤੇ ਕਬਜ਼ਾ  *ਭਗਵਾਨ ਵਾਲਮੀਕਿ ਨੌਜਵਾਨ ਸਭਾ ਗੜ੍ਹਦੀਵਾਲਾ ਵੱਲੋਂ 5ਵਾ ਖੂਨਦਾਨ ਕੈਂਪ ਆਯੋਜਿਤ ,50 ਤੋਂ ਵੱਧ ਨੌਜਵਾਨਾਂ ਨੇ ਕੀਤਾ ਖੂਨਦ... ਦਸੂਹਾ ਵਿਖੇ 'ਨਸ਼ਾ ਮੁਕਤ ਯਾਤਰਾ' ਦਾ ਸ਼ਾਨਦਾਰ ਆਗਾਜ਼: ਡਾ. ਹਰਸਿਮਰਤ ਸਾਹੀ ਦੀ ਅਗਵਾਈ 'ਚ 70 ਟਰੈਕਟਰਾਂ ਦੇ ਕਾਫ਼ਲੇ ਨੇ... *‘ਨਸ਼ਾ ਮੁਕਤ ਪੰਜਾਬ ਯਾਤਰਾ’ ਦਾ ਗੜ੍ਹਦੀਵਾਲਾ 'ਚ ਭਰਵਾਂ ਸਵਾਗਤ, ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਕੀ... ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਦੇ ਰਹਿੰਦੇ ਮਸਲਿਆਂ ਦੇ ਹੱਲ ਲਈ ਜਲਦ ਚਾਰਾਜੋਈ ਕਰੇਗਾ ...
ADVERTISEMENT
You are currently viewing ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਦੀ ਧਾਰਮਿਕ ਯਾਤਰਾ

ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਦੀ ਧਾਰਮਿਕ ਯਾਤਰਾ

ਗੜ੍ਹਦੀਵਾਲਾ 28 ਸਤੰਬਰ (ਚੌਧਰੀ / ਪ੍ਰਦੀਪ ਕੁਮਾਰ ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਧਰਮ ਅਧਿਐਨ ਵਿਭਾਗ ਦੇ ਮੈਡਮ ਜਤਿੰਦਰ ਕੌਰ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਗਿਆਰਵੀਂ ਅਤੇ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੇ ਦਰਸ਼ਨ-ਦੀਦਾਰ ਕੀਤੇ।

ਵਿਦਿਆਰਥੀਆਂ ਨੂੰ ਸਿੱਖ ਇਤਿਹਾਸ, ਗੁਰਬਾਣੀ ਅਤੇ ਸਿੱਖ ਧਰਮ ਦੀਆਂ ਮਹਾਨ ਪਰੰਪਰਾਵਾਂ ਨਾਲ ਜੋੜਨ ਦੇ ਉਦੇਸ਼ ਨਾਲ ਸੰਸਥਾ ਵੱਲੋਂ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਧਾਰਮਿਕ ਯਾਤਰਾ ਕਰਵਾਈ ਗਈ। ਇਸ ਮੌਕੇ ਵਿਦਿਆਰਥੀਆਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ ਅਤੇ ਪਾਵਨ ਗੁਰਬਾਣੀ ਦੇ ਕੀਰਤਨ ਦਾ ਸਰਵਣ ਕੀਤਾ।

ਵਿਦਿਆਰਥੀਆਂ ਨੇ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਕਰਦਿਆਂ ਸਿੱਖ ਇਤਿਹਾਸ ਅਤੇ ਗੁਰਦੁਆਰਾ ਸਾਹਿਬ ਨਾਲ ਸਬੰਧਤ ਮਹੱਤਵਪੂਰਨ ਅਸਥਾਨਾਂr ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਇਸ ਉਪਰੰਤ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ,ਗੁ. ਥੜਾ ਸਾਹਿਬ ,ਗੁ.ਸਹੀਦਾਂ ਸਾਹਿਬ ਵਿਖੇ ਵੀ ਦਰਸ਼ਨ ਕੀਤੇ। ਵਿਦਿਆਰਥੀਆਂ ਨੇ ਗੁਰੂ ਸਾਹਿਬਾਨ ਵੱਲੋਂ ਦਰਸਾਏ ਸੇਵਾ, ਸਿਮਰਨ, ਨਿਮਰਤਾ ਅਤੇ ਸਰਬੱਤ ਦੇ ਭਲੇ ਦੇ ਸੰਦੇਸ਼ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਦਾ ਸੰਕਲਪ ਲਿਆ।

ਇਸ ਧਾਰਮਿਕ ਯਾਤਰਾ ਦੌਰਾਨ ਵਿਦਿਆਰਥੀਆਂ ਨੇ ਗੁਰੂ ਘਰ ਦੀ ਮਰਯਾਦਾ ਅਨੁਸਾਰ ਲੰਗਰ ਛੱਕਿਆ। ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਸਿੱਖ ਇਤਿਹਾਸ ਅਤੇ ਸ੍ਰੀ ਦਰਬਾਰ ਸਾਹਿਬ ਦੀ ਮਹੱਤਤਾ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।
ਇਸ ਮੌਕੇ ਸੰਸਥਾ ਦੇ ਮੁਖੀ ਅਤੇ ਅਧਿਆਪਕਾਂ ਨੇ ਕਿਹਾ ਕਿ ਅਜਿਹੇ ਧਾਰਮਿਕ ਅਤੇ ਵਿੱਦਿਅਕ ਦੌਰੇ ਵਿਦਿਆਰਥੀਆਂ ਨੂੰ ਆਪਣੀ ਵਿਰਾਸਤ ਨਾਲ ਜੋੜਨ ਦੇ ਨਾਲ-ਨਾਲ ਉਨ੍ਹਾਂ ਅੰਦਰ ਨੈਤਿਕ ਕਦਰਾਂ-ਕੀਮਤਾਂ ਅਤੇ ਸੇਵਾ ਭਾਵਨਾ ਪੈਦਾ ਕਰਨ ਵਿੱਚ ਸਹਾਇਕ ਹੁੰਦੇ ਹਨ। ਵਿਦਿਆਰਥੀਆਂ ਨੇ ਇਸ ਟੂਰ ਦਾ ਬਹੁਤ ਆਨੰਦ ਲਿਆ। ਵਿਦਿਆਰਥੀਆਂ ਦੇ ਨਾਲ ਮੈਡਮ ਜਤਿੰਦਰ ਕੌਰ, ਮੈਡਮ ਇੰਦਰਜੀਤ ਕੌਰ, ਸ੍ਰੀ ਵਰਤਰਾਜ ਅਤੇ ਅਨੂ ਬਾਲਾ ਵੀ ਸਨ।