Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਖ਼ਾਲਸਾ ਕਾਲਜ,ਗੜ੍ਹਦੀਵਾਲਾ ਵਿਖੇ ਮਨਾਇਆ ਗਿਆ ਆਈ.ਈ.ਈ.ਈ.ਦਿਵਸ

ਖ਼ਾਲਸਾ ਕਾਲਜ,ਗੜ੍ਹਦੀਵਾਲਾ ਵਿਖੇ ਮਨਾਇਆ ਗਿਆ ਆਈ.ਈ.ਈ.ਈ.ਦਿਵਸ

ਗੜ੍ਹਦੀਵਾਲਾ (ਚੌਧਰੀ) 

6 ਅਕਤੂਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਮਾਨਯੋਗ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਪ੍ਰੇਰਨਾ ਸਦਕਾ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਆਈ.ਈ.ਈ.ਈ. ਮਿੱਤੀ 03 ਅਕਤੁਬਰ, 2023 ਨੂੰ ਮਨਾਇਆ ਗਿਆ। ਜਿਸ ਵਿੱਚ “ਬਿਹਤਰ ਕੱਲ੍ਹ ਲਈ ਟੈਕਨਾਲੌਜੀ ਦਾ ਲਾਭ” ਵਿਸ਼ੇ ਉੱਪਰ ਵਿਚਾਰ-ਚਰਚਾ ਕੀਤੀ ਗਈ। ਇਸ ਨਾਲ ਸੰਬੰਧਤ ਵਿਦਿਆਰਥੀਆਂ ਦੇ ਪੋਸਟਰ ਮੇਕਿੰਗ ਅਤੇ ਗੇਮਿੰਗ ਮੁਕਾਬਲੇ ਕਰਵਾਏ ਗਏ। ਇਸ ਮੌਕੇ ਮੈਡਮ ਕਮਲਜੀਤ ਕੌਰ (ਮੁੱਖੀ ਕੰਪਿਊਟਰ ਵਿਭਾਗ) ਨੇ ਵਿਦਿਆਰਥੀਆਂ ਨੂੰ ਆਈ.ਈ.ਈ.ਈ. ਦਿਵਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਿਜੀਟਲ ਟੈਕਨਾਲੌਜੀ ਹਰ ਨਾਗਰਿਕ ਨੂੰ ਡਿਜੀਟਲ ਸੇਵਾਵਾਂ, ਗਿਆਨ ਅਤੇ ਡੂੰਘੇਰੀ ਜਾਣਕਾਰੀ ਪ੍ਰਦਾਨ ਕਰਨ ਦੇ ਸਮਰੱਥ ਬਣਾਉਂਦੀ ਹੈ।ਇਹਨਾ ਮੁਕਾਬਲਿਆ ਵਿੱਚ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨ-ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਅੰਤ ਵਿੱਚ ਮੈਡਮ ਪਵਿੱਤਰਜੀਤ ਕੌਰ ਨੇ ਹਾਜ਼ਰ ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ। ਇਸ ਮੌਕੇ ਮੈਡਮ ਮਨਜਿੰਦਰ ਕੌਰ, ਮੈਡਮ ਜੋਤੀ ਅਤੇ ਮੈਡਮ ਇੰਦਰਜੀਤ ਕੌਰ ਹਾਜ਼ਰ ਸਨ।