Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਸੱਭਿਆਚਾਰਕ ਪ੍ਰੋਗਰਾਮ ‘ਕੰਟੀਨੀ ਮੰਡੀਰ’ ਦੀ ਹੋਈ ਰਿਕਾਰਡਿੰਗ

ਸੱਭਿਆਚਾਰਕ ਪ੍ਰੋਗਰਾਮ ‘ਕੰਟੀਨੀ ਮੰਡੀਰ’ ਦੀ ਹੋਈ ਰਿਕਾਰਡਿੰਗ

ਗੜ੍ਹਦੀਵਾਲਾ 26 ਅਪ੍ਰੈਲ (ਚੌਧਰੀ) 

: ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ MH-ONE ਚੈਨਲ ਦੀ ਟੀਮ ਵਿਦਿਆਰਥੀਆਂ ਦੇ ਸੱਭਿਆਚਾਰਕ ਪ੍ਰੋਗਰਾਮ “ਕੰਟੀਨੀ ਮੰਡੀਰ” ਦੇ ਰਿਕਾਰਡਿੰਗ ਲਈ ਕਾਲਜ ਆਈ। ਇਸ ਮੌਕੇ ਪ੍ਰੋਗਰਾਮ ਐਂਕਰ ਸ. ਰਵਨੀਤ ਸਿੰਘ ਅਤੇ ਟੀਮ ਦੇ ਬਾਕੀ ਮੈਂਬਰ ਹਾਜ਼ਰ ਹੋਏ। ਪ੍ਰੋਗਰਾਮ ਦੌਰਾਨ ਸ. ਰਵਨੀਤ ਸਿੰਘ ਨੇ ਵਿਦਿਆਰਥੀਆਂ ਨਾਲ ਸਵਾਲ-ਜਵਾਬ ਕੀਤੇ। ਇਸ ਮੌਕੇ ਵਿਦਿਆਰਥੀਆਂ ਨੇ ਜਿੱਥੇ ਆਪਣੇ ਆਪਣੇ ਵਿਚਾਰ ਸਾਂਝੇ ਕੀਤੇ, ਉੱਥੇ ਵਿਦਿਆਰਥੀਆਂ ਨੇ ਗੀਤ, ਲੋਕ- ਗੀਤ, ਭੰਗੜਾ, ਗਿੱਧਾ, ਐਕਟਿੰਗ, ਕਵਿਤਾਵਾਂ, ਕਵੀਸ਼ਰੀ, ਕਲੀਆਂ ਅਤੇ  ਗਤਕਾ ਦੀ ਪੇਸ਼ਕਾਰੀ ਕਰਕੇ ਸੱਭਿਆਚਾਰਕ ਰੰਗ ਬੰਨ੍ਹਿਆ। ਇਸ ਪ੍ਰੋਗਰਾਮ ਦੀ ਪੇਸ਼ਕਾਰੀ ਮੌਕੇ ਵਿਦਿਆਰਥੀਆਂ ਤੋਂ ਇਲਾਵਾ ਅਧਿਆਪਕ ਸਾਹਿਬਾਨ ਨੇ ਵੀ ਗੀਤਾਂ, ਕਵਿਤਾਵਾਂ ਅਤੇ ਵਿਚਾਰ ਵਟਾਂਦਰੇ ਦੁਆਰਾ ਆਪਣੀ ਹਾਜ਼ਰੀ ਲਗਵਾਈ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ MH-ONE ਦੀ ਟੀਮ ਦੇ ਮੈਂਬਰਾਂ ਦਾ ਧੰਨਵਾਦ ਕੀਤਾ ਅਤੇ ਉਹਨਾਂ ਨੇ ਵਿਦਿਆਰਥੀਆਂ ਨੂੰ ਸੱਭਿਆਚਾਰ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਈਵੈਂਟ ਦੇ ਇੰਚਾਰਜ ਸ. ਗੁਰਪਿੰਦਰ ਸਿੰਘ, ਕਾਲਜ ਦਾ ਟੀਚਿੰਗ ਤੇ ਨਾਨ ਟੀਚਿੰਗ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।