Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਖਾਲਸਾ ਕਾਲਜ,ਗੜ੍ਹਦੀਵਾਲਾ ਵਿਖੇ ਕਮਰਸ ਵਿਭਾਗ ਵਲੋਂ ਦੋ ਰੋਜ਼ਾ ਵਰਕਸ਼ਾਪ ਦੀ ਸਫ਼ਲਤਾ ਪੂਰਵਕ ਸਮਾਪਤੀ

ਖਾਲਸਾ ਕਾਲਜ,ਗੜ੍ਹਦੀਵਾਲਾ ਵਿਖੇ ਕਮਰਸ ਵਿਭਾਗ ਵਲੋਂ ਦੋ ਰੋਜ਼ਾ ਵਰਕਸ਼ਾਪ ਦੀ ਸਫ਼ਲਤਾ ਪੂਰਵਕ ਸਮਾਪਤੀ

ਗੜ੍ਹਦੀਵਾਲਾ (ਚੌਧਰੀ) 

14 ਫਰਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਮਾਨਯੋਗ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਪ੍ਰੇਰਨਾ ਸਦਕਾ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਖ਼ਾਲਸਾ ਕਾਲਜ ਦੇ ਕਮਰਸ ਵਿਭਾਗ ਅਤੇ ਮਹਾਤਮਾ ਗਾਂਧੀ ਨੈਸ਼ਨਲ ਕੌਂਸਲ ਆਫ਼ ਰੂਰਲ ਐਜੂਕੇਸ਼ਨ ਸੈੱਲ ਵੱਲੋਂ ਸ਼ੇਅਰ ਮਾਰਕੀਟ ਨਾਲ ਸੰਬੰਧਿਤ ਦੋ ਰੋਜ਼ਾ ਵਰਕਸ਼ਾਪ ਦੀ ਸਫਲਤਾ ਪੂਰਵਕ ਸਮਾਪਤੀ ਹੋਈ। ਇਸ ਵਰਕਸ਼ਾਪ ਦੇ ਦੁਜੇ ਦਿਨ ਸਕਿਉਰਿਟੀ ਐਂਡ ਐਕਸਚੇਂਜ ਬੋਰਡ ਆਫ਼ ਇੰਡੀਆ ਵੱਲੋਂ ਆਏ ਸਕਿਉਰਿਟੀ ਮਾਰਕੀਟ ਟਰੇਨਰ ਸ੍ਰੀ ਨਰੇਸ਼ ਕੁਮਾਰ ਨੇ ਵਿਦਿਆਰਥੀਆਂ ਨੂੰੁੰ ਸਕਿਉਰਿਟੀ ਮਾਰਕੀਟ ਵਿੱਚ ਟਰੇਡਿੰਗ ਕਰਨ ਦੀ ਉਪਯੋਗੀ ਨੁਕਤੇ ਦੱਸੇ। ਉਹਨਾਂ ਨੇ ਇਹ ਵੀ ਦੱਸਿਆ ਕਿ ਟਰੇਡਿੰਗ ਅਤੇ ਨਿਵੇਸ਼ ਕਰਨ ਵੇਲੇ ਕਿੰਹਨਾਂਾਂ ਸਾਵਧਾਨੀਆਂ ਨੁੰ ਅਪਨਾਉਣਾ ਚਾਹੀਦਾ ਹੈ ਤਾਂ ਜੋ ਇਸ ਵਿੱਚ ਆਉਂਦੇ ਖਤਰਿਆਂ ਤੋਂ ਬਚਿਆ ਜਾ ਸਕੇ। ਵਰਕਸ਼ਾਪ ਦੌਰਾਨ ਵਿਦਿਆਰਥੀਆਂ ਨੂੰ ਸਕਿਉਰਿਟੀ ਮਾਰਕੀਟ ਵਿੱਚ ਰੁਜ਼ਗਾਰ ਦੇ ਮੌਕਿਆਂ ਬਾਰੇ ਵੀ ਜਾਗਰੂਕ ਕੀਤਾ ਗਿਆ।ਇਸ ਮੌਕੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ। ਉਹਨਾਂ ਕਿਹਾ ਕਿ ਇਸ ਦੋ ਰੋਜ਼ਾ ਵਰਕਸ਼ਾਪ ਤੋਂ ਵਿਦਿਆਰਥੀਆਂ ਨੂੰ ਛੋਟੀ ਉਮਰ ਵਿੱਚ ਹੀ ਸਮਝਦਾਰੀ ਨਾਲ ਨਿਵੇਸ਼ ਕਰਨ ਦੀ ਸੇਧ ਮਿਲੀ ਹੈ, ਜਿਸ ਨਾਲ ਉਹ ਆਪਣੇ ਭਵਿੱਖ ਦੇ ਸੁਪਨੇ ਪੂਰੇ ਕਰ ਸਕਦੇ ਹਨ। ਉਹਨਾਂ ਇਹ ਵੀ ਕਿਹਾ ਕਿ ਸਕਿਉਰਿਟੀ ਮਾਰਕੀਟ ਨਾਲ ਸੰਬੰਧਿਤ ਕੋਰਸ ਕਰਕੇ ਵਿਦਿਆਰਥੀ ਕਈ ਤਰ੍ਹਾਂ ਦੇ ਸੰਬੰਧਿਤਰੁਜ਼ਗਾਰ ਦੇ ਮੌਕੇ ਪਾ ਸਕਦੇ ਹਨ।ਇਸ ਮੌਕੇ ਕਮਰਸ ਵਿਭਾਗ ਦੇ ਅਧਿਆਪਕ ਪ੍ਰੋ. ਗਗਨਦੀਪ ਕੌਰ, ਡਾ. ਹਰਪ੍ਰੀਤ ਕੌਰ, ਪ੍ਰੋ. ਕੁਸ਼ਮਾ, ਪ੍ਰੋ. ਕ੍ਰਿਤਿਕਾ , ਪ੍ਰੋ. ਗੁਰਪ੍ਰੀਤ ਕੌਰ, ਪ੍ਰੋ. ਪੂਜਾ ਅਤੇ ਪ੍ਰੋ. ਇਸ਼ਿਤਾ ਵੀ ਮੌਜੂਦ ਸਨ।