Prime Punjab Times

Latest news
ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ
ADVERTISEMENT
You are currently viewing ਖਾਲਸਾ ਕਾਲਜ,ਗੜ੍ਹਦੀਵਾਲਾ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼-ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ

ਖਾਲਸਾ ਕਾਲਜ,ਗੜ੍ਹਦੀਵਾਲਾ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼-ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ

ਗੜ੍ਹਦੀਵਾਲਾ (ਚੌਧਰੀ) 

25 ਜਨਵਰੀ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਮਾਨਯੋਗ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਪ੍ਰੇਰਨਾ ਸਦਕਾ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼-ਦਿਹਾੜੇ ਨੂੰ ਸਮਰਪਿਤ ਅਖੰਡ-ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਉਪਰੰਤ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਨੇ ਪ੍ਰੋ. ਗੁਰਪਿੰਦਰ ਸਿੰਘ ਦੀ ਅਗਵਾਈ ਹੇਠ ਰਸ-ਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ।ਇਸ ਤੋਂ ਬਾਅਦ ਭਾਈ ਸਾਹਿਬ ਭਾਈ ਅਵਤਾਰ ਸਿੰਘ ਜੀ ਦੇ ਕੀਰਤਨੀ-ਜਥੇ ਨੇ ਕੀਰਤਨ ਕਰਕੇ ਸੰਗਤਾਂ ਦੀ ਬਾਣੀ ਨਾਲ ਸਾਂਝ ਪਵਾਈ। ਪੰਜਾਬ ਐਗਰੀਕਲਚਰ ਯੂਨੀਵਰਸਿਟੀ ਦੇ ਵਿਦਵਾਨ ਪ੍ਰੋ. ਸਰਬਜੀਤ ਸਿੰਘ ਰੇਣੂਕਾ ਨੇ ਸ੍ਰੀ ਗਰੂ ਗੋਬਿੰਦ ਸਿੰਘ ਜੀ ਦੇ ਜੀਵਨ, ਬਾਣੀ ਅਤੇ ਫਲਸਫ਼ੇ ਬਾਰੇ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਸਰਬੰਸ ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਮੁਸ਼ਕਿਲਾਂ ਭਰਿਆ ਜੀਵਨ ਮਨੁੱਖਤਾ ਨੂੰੁੰ ਸੰਦੇਸ਼ ਦਿੰਦਾ ਹੈ ਕਿ ਮੁਸ਼ਕਿਲਾਂ ਸਮੇਂ ਘਬਰਾਉਣ ਦੀ ਬਜਾਏ ਹਿੰਮਤ-ਹੌਂਸਲੇ ਤੋਂ ਕੰਮ ਲੈਦਿਆਂ ਜਬਰ-ਜ਼ੁਲਮ ਦਾ ਟਾਕਰਾ ਕਰਨਾ ਚਾਹੀਦਾ ਹੈ। ਉਹਨਾਂ ਨੇ ਹੋਲੇ-ਮਹੱਲੇ ਦੇ ਇਤਿਹਾਸ ਉੱਪਰ ਚਾਨਣਾ ਪਾਉਦਿਆਂ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਅਤੇ ਬਾਣੀ ਦੇ ਅਲੱਗ-ਅਲੱਗ ਪਹਿਲੂਆਂ ਤੋਂ ਪ੍ਰੇਰਨਾ ਲੈਣ ਦਾ ਸੰਦੇਸ਼ ਦਿੱਤਾ।ਉਹਨਾਂ ਨੇ ਵਿਦਿਆਰਥੀਆਂ ਨੂੰ ਹੱਥੀਂ ਕਿਰਤ-ਕਰਨ, ਵੰਡ-ਛਕਣ ਅਤੇ ਨਾਮ-ਜਪਣ ਦਾ ਸੰਦੇਸ਼ ਦਿੱਤਾ।ਉਹਨਾ ਨੇ ਗੁਰੂ ਸਾਹਿਬਾਨ ਦੇ ਪ੍ਰਕਾਸ਼-ਪੁਰਬ ਸਮੇਂ ਵਿਦਿਆਰਥੀਆਂ ਨੂੰ ਇਤਿਹਾਸ ਪੜ੍ਹਨ ਅਤੇ ਸਮਝਣ ਲਈ ਪ੍ਰੇਰਿਆ।ਉਹਨਾਂ ਨੇ ਵਿਦਿਆਰਥੀਆਂ ਨੂੰ ਕਰਜ਼ੇ ਚੁੱਕ ਕੇ ਵਿਦੇਸ਼ਾਂ ਵਿੱਚ ਜਾਣ ਦੀ ਬਜਾਏ ਇੰਟਰਨੈੱਟ ਦੀ ਸਹੀ ਵਰਤੋਂ ਕਰਕੇ, ਵਜ਼ੀਫੇ ਪ੍ਰਾਪਤੀ ਰਾਹੀਂ ਸਿੱਖਿਆ ਹਾਸਲ ਕਰਨ ਦੇ ਯਤਨ ਕਰਨ ਲਈ ਪ੍ਰੇਰਿਆ। ਉਹਨਾਂ ਨੇ ਵਿਦਿਆਰਥੀਆਂ ਲਈ ਕਾਲਜ ਨੂੰ ਧਾਰਮਿਕ ਪੁਸਤਕਾਂ ਭੇਂਟ ਕੀਤੀਆਂ।ਇਸ ਮੌਕੇ ਸ. ਹਰਕੀਰਤ ਸਿੰਘ ਸੰਧਰ (ਸਿਡਨੀ) ਦੀ ਪੁਸਤਕ ‘ਮੇਰੇ ਹਿੱਸੇ ਦਾ ਲਾਹੌਰ’ ਲੋਕ-ਅਰਪਣ ਕੀਤੀ ਗਈ।ਸ. ਹਰਕੀਰਤ ਸਿੰਘ ਸੰਧਰ ਨੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਨੂੰ ਆਪਣੀਆਂ ਜੜ੍ਹਾਂ ਦਾ ਆਧਾਰ ਦੱਸਦੇ ਹੋਏ ਇਸ ਉੱਪਰ ਮਾਣ ਮਹਿਸੂਸ ਕਰਦਿਆਂ ਵਿਦਿਆਰਥੀਆਂ ਨੂੰ ਪੁਸਤਕਾਂ ਪੜ੍ਹਨ ਦਾ ਸੰਦੇਸ਼ ਦਿੱਤਾ।ਇਸ ਸਮਾਗਮ ਦੌਰਾਨ ਵੱਖ-ਵੱਖ ਮੁਕਾਬਲਿਆਂ (ਗੁਰਬਾਣੀ-ਕੰਠ, ਸ਼ੁੱਧ-ਗੁਰਬਾਣੀ ਉਚਾਰਨ ਅਤੇ ਦਸਤਾਰਬੰਦੀ) ਦੇ ਜੇਤੂ ਵਿਦਿਆਰਥੀਆਂ ਅਤੇ ਧਾਰਮਿਕ ਪ੍ਰੀਖਿਆ ਵਿੱਚ ਵਜ਼ੀਫਾ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਇਨਾਮ ਤਕਸੀਮ ਕੀਤੇ।ਇਸ ਮੌਕੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਪ੍ਰਕਾਸ਼–ਪੁਰਬ ਦੀ ਵਧਾਈ ਦਿੰਦਿਆਂ ਸਭ ਤੋਂ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ ਦੁਆਰਾ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼-ਪੁਰਬ ਤੇ ਕਾਲਜ ਨੂੰ ਭੇਜਿਆ ਸੰਦੇਸ਼ ਸੰਗਤਾਂ ਨਾਲ ਸਾਂਝਾ ਕੀਤਾ।ਪ੍ਰਿੰਸੀਪਲ ਡਾ. ਜਸਪਾਲ ਸਿੰਘ ਜੀ ਨੇ ਕਿਹਾ ਕਿ ਸ੍ਰੀ ਗੁਰੂੂ ਗੋਬਿੰਦ ਸਿੰਘ ਜੀ ਦਾ ਸਾਰਾ ਜੀਵਨ ਮਨੁੱਖਤਾ ਲਈ ਮਾਰਗ ਦਰਸ਼ਕ ਹੈ ।ਗੁਰੂ ਗੋਬਿੰਦ ਸਿੰਘ ਜੀ ਇੱਕ ਕ੍ਰਾਂਤੀਕਾਰੀ ਰਹਿਬਰ ਸਨ, ਜਿਨਾਂ ਨੇ ਮਨੁੱਖਤਾ ਅੰਦਰ ਜ਼ਬਰ ਜ਼ੁਲਮ ਵਿਰੁੱਧ ਡਟੇ ਰਹਿਣ ਦਾ ਜਜ਼ਬਾ ਤੇ ਸਾਹਸ ਪੈਦਾ ਕੀਤਾ। ਉਹਨਾਂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀਆਂ ਸਿੱਖਿਆਵਾਂ ਨੂੰੁੰ ਆਪਣੇ ਜੀਵਨ ਵਿੱਚ ਢਾਲ ਕੇ ਮਨੁੱਖਤਾ ਦੀ ਭਲਾਈ ਲਈ ਯਤਨਸ਼ੀਲ ਰਹਿਣ ਅਤੇ ਸਿੱਖ ਕੌਮ ਦੀਆਂ ਦਿੱਤੀਆਂ ਕੁਰਬਾਨੀਆਂ ਨੂੰ ਯਾਦ ਰੱਖਣ ਦਾ ਸੰਦੇਸ਼ ਦਿੱਤਾ।ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਆਏ ਹੋਏ ਪਤਵੰਤੇ ਸੱਜਣਾਂ ਦਾ ਧੰਨਵਾਦ ਕੀਤਾ ਅਤੇ ਪੁਸਤਕਾਂ ਦੇ ਸੈੱਟ ਭੇਂਟ ਕੀਤੇ।ਇਸ ਮੌਕੇ ਕਾਲਜ ਦੇ ਸੇਵਾ ਮੁਕਤ ਪ੍ਰੋ. ਡਾ. ਕੇਵਲ ਸਿੰਘ, ਪ੍ਰੋ. ਸ਼ਾਮ, ਸ. ਰਸ਼ਮੀਤ ਸਿੰਘ (ਪ੍ਰਚਾਰਕ, ਸ਼੍ਰੋ.ਗੁ.ਪ੍ਰ.ਕਮੇਟੀ,ਸ੍ਰੀ ਅੰਮ੍ਰਿਤਸਰ), ੳਲਡ ਸਟੂਡੈਂਟ ਐਸੋਸੀਏਸ਼ਨ ਦੇ ਮੈਂਬਰ ਜਥੇਦਾਰ ਗੁਰਦੀਪ ਸਿੰਘ ਦਾਰਾਪੁਰ, ਸ. ਫਕੀਰ ਸਿੰਘ ਸਹੋਤਾ, ਸ. ਜਗਤਾਰ ਸਿੰਘ, ਡਾ. ਗੁਰਕਮਲ ਸਿੰਘ, ਸ੍ਰੀ ਅਮਰੀਕ ਡੋਗਰਾ, ਸ. ਨਵਤੇਜ ਸਿੰਘ, ਮਾਸਟਰ ਰਸ਼ਪਾਲ ਸਿੰਘ, ਸ. ਹਰਜੀਤ ਸਿੰਘ ਢੱਟ, ਸ. ਗੁਰਦਿਆਲ ਸਿੰਘ, ਪ੍ਰਿੰ. ਰੁਲੀਆ ਸਿੰਘ, ਸ. ਹਰਦੀਪ ਸਿੰਘ , ਮਾਸਟਰ ਉਂਕਾਰ ਸਿੰਘ, ਸ. ਦਲਜੀਤ ਸਿੰਘ ਹਾਜ਼ਰ ਸਨ।ਇਸ ਮੌਕੇ ਤੇ ਇਲਾਕੇ ਦੀਆਂ ਵੱਖ-ਵੱਖ ਸੰਸਥਾਵਾਂ ਦੇ ਪ੍ਰਿੰਸੀਪਲ ਸਾਹਿਬਾਨਾਂ, ਸਟਾਫ਼ ਮੈਂਬਰ ਅਤੇ ਵਿਦਿਆਰਥੀਆਂ ਦੇ ਨਾਲ ਇਲਾਕੇ ਦੀਆਂ ਸੰਗਤਾਂ ਨੇ ਗੁਰੂ ਗ੍ਰੰਥ ਸਾਹਿਬ ਜੀ ਦੀ ਹਾਜ਼ਰੀ ਵਿੱਚ ਹਜ਼ੂਰੀ ਭਰੀ। ਮੰਚ ਸੰਚਾਲਨ ਦੀ ਜ਼ਿੰਮੇਵਾਰੀ ਪ੍ਰੋ. ਗੁਰਪਿੰਦਰ ਸਿੰਘ ਅਤੇ ਪ੍ਰੋ. ਕਮਲਜੀਤ ਕੌਰ ਨੇ ਬਾਖੂਬੀ ਨਿਭਾਈ।ਸਮਾਗਮ ਦੀ ਸਮਾਪਤੀ ’ਤੇ ਸੰਗਤਾਂ ਨੂੰ ਗੁਰੂ ਕਾ ਲੰਗਰ ਵਰਤਾਇਆ ਗਿਆ।ਇਸ ਮੌਕੇ ਕਾਲਜ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।

ਫੋਟੋ : ਕਾਲਜ ਪ੍ਰਿੰਸੀਪਲ ਡਾ. ਜਸਪਾਲ ਸਿੰਘ ਪੰਜਾਬ ਐਗਰੀਕਲਚਰ ਯੂਨੀਵਰਸਿਟੀ ਦੇ ਵਿਦਵਾਨ ਪ੍ਰੋ. ਸਰਬਜੀਤ ਸਿੰਘ ਰੇਣੂਕਾ ਦਾ ਸਨਮਾਨ ਕਰਦੇ ਹੋਏ, ਕਾਲਜ ਪ੍ਰਿੰਸੀਪਲ ਡਾ. ਜਸਪਾਲ ਸਿੰਘ ਆਏ ਹੋਏ ਧਾਰਮਿਕ ਪ੍ਰੀਖਿਆ ਵਿੱਚ ਜੇਤੂ ਵਿਦਿਆਰਥੀਆਂ ਨੁੰ ਇਨਾਮ ਦਿੰਦੇ ਹੋਏ।

error: copy content is like crime its probhihated