Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing ਖਾਲਸਾ ਕਾਲਜ,ਗੜ੍ਹਦੀਵਾਲਾ ਵਿਖੇ ਵੋਟਰ ਜਾਗਰੂਕਤਾ ਕੈਂਪ ਲਗਾਇਆ ਗਿਆ

ਖਾਲਸਾ ਕਾਲਜ,ਗੜ੍ਹਦੀਵਾਲਾ ਵਿਖੇ ਵੋਟਰ ਜਾਗਰੂਕਤਾ ਕੈਂਪ ਲਗਾਇਆ ਗਿਆ

ਗੜ੍ਹਦੀਵਾਲਾ (ਚੌਧਰੀ) 

1 ਨਵੰਬਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਮਿਤੀ 01 ਨਵੰਬਰ, 2023 ਨੂੰ ਵੋਟਰ ਜਾਗਰੁਕਤਾ ਕੈਂਪ ਲਗਾਇਆ ਗਿਆ। ਇਸ ਵਿੱਚ ਨੋਡਲ ਅਫ਼ਸਰ ਸ੍ਰੀ ਦਵਿੰਦਰ ਕੁਮਾਰ (ਲਾਇਬਰੇਰੀਅਨ) ਨੇ ਵੋਟਰ ਕਾਰਡ ਬਣਾਉਣ ਲਈ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ਤੇ ਜਾਗਰੂਕ ਕਰਦੇ ਹੋਏ ਵੋਟ ਬਣਾਉਣ ਅਤੇ ਮੱਤਦਾਨ ਕਰਨ ਲਈ ਜਾਗਰੂਕ ਕੀਤਾ।ਉਨ੍ਹਾਂ ਕਿਹਾ ਕਿ ਵਿਦਿਆਰਥੀ ਆਪਣਾ ਵੋਟ ਆਨ-ਲਾਈਨ ਜਾ ਆਫ਼ ਲਾਈਨ ਦੋਨਾਂ ਤਰ੍ਹਾਂ ਨਾਲ ਬਣਾ ਸਕਦੇ ਹਨ।ਵੋਟਰ ਹੈਲਪ ਲਾਈਨ ਮੋਬਾਈਲ ਐਪ ਜਾ ਨਵਸਪ ਦੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜੋ ਵਿਦਿਆਰਥੀ 01/01/2024 ਤੋਂ 18 ਸਾਲ ਜਾਂ ਉਸ ਤੋਂ ਵੱਧ ਉਮਰ ਦੇ ਹੋ ਰਹੇ ਹਨੇ ਉਹ ਆਪਣਾ ਫਾਰਮ 6 ਭਰ ਕੇ ਨਵਾਂ ਵੋਟਰ ਕਾਰਡ ਬਣਾ ਲੈਣ ਅਤੇ ਜੋ ਵੋਟਰ ਕਾਰਡ ਵਿੱਚ ਬਦਲਾਵ ਕਰਵਾਉਣਾ ਚਾਹੁੰਦੇ ਹਨ ਉਸ ਵਿੱਚ ਬਦਲਾਵ ਕਰਵਾ ਸਕਦੇ ਹਨ।ਉਨ੍ਹਾਂ ਜਾਣਕਾਰੀ ਦਿੱਤੀ ਕਿ ਇੱਕ ਵਿਸੇਸ਼ ਕੈਂਪ ਪੋਲਿੰਗ ਬੂਥ ਹਾਊਸ ਤੇ 04.05 ਨਵੰਬਰ, 2023 ਨੂੰ ਲਗਾਇਆ ਜਾ ਰਿਹਾ ਹੈ।ਵਿਦਿਆਰਥੀ ਤਲਵਿੰਦਰ ਸਿੰਘ (ਸਮੈਸਟਰ ਭਾਗ ਤੀਜਾ) ਅਤੇ ਰਾਜਵਿੰਦਰ ਕੌਰ (ਭਾਗ ਪਹਿਲਾ) ਦਾ ਚੁਣਾੳ ਕੈਂਪਸ ਅੰਬੈਸਡਰ ਦੇ ਰੂਪ ਵਿੱਚ ਕੀਤਾ ਗਿਆ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਕਿਹਾ ਕਿ ਚੌਣ ਆਯੋਗ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸਾਰਿਆਂ ਨੂੰ ਆਪਣਾ ਵੋਟ ਬਣਾਉਣਾ ਚਾਹੀਦਾ ਹੈ ਅਤੇ ਆਪਣੇ ਵੋਟ ਦਾ ਸਹੀ ਇਸਤਮਾਲ ਕਰਕੇ ਦੇਸ਼ ਦੇ ਵਿਕਾਸ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੇ।