Prime Punjab Times

Latest news
ਬੰਦੀ ਸਿੰਘਾਂ ਦੀ ਰਿਹਾਈ ਲਈ ਸੰਪੂਰਨ ਪੰਜਾਬ ਬੰਦ ਦੇ ਸੱਦੇ ਨੂੰ ਮਿਲਿਆ ਦਸੂਹਾ 'ਚ ਭਰਵਾਂ ਹੁੰਗਾਰਾ ਡਾ.ਉਬਰਾਏ ਨੇ ਦੁਬਈ ਚ ਮੌਤ ਦੇ ਮੂੰਹ ਵਿੱਚ ਗਏ ਨੌਜਵਾਨ ਦੇ ਪਰਿਵਾਰ ਦੀ ਸਾਰ ਲਈ DAV ਪਬਲਿਕ ਸਕੂਲ ਦੇ ਵਿਦਿਆਰਥੀ ਦਿਲਕਸ਼ ਸਿੰਘ ਨੇ ਜ਼ਿਲ੍ਹਾ ਪੱਧਰੀ ਕਿਕ ਬਾਕਸਿੰਗ ਮੁਕਾਬਲੇ 'ਚ ਜਿੱਤਿਆ ਕਾਂਸੇ ਮੈਡਲ ਖ਼ਾਲਸਾ ਕਾਲਜ ਵਿਖੇ "ਇਮਰਜਿੰਗ ਟੈਕਨਾਲੋਜੀ ਐਂਡ ਦਾ ਫਿਊਚਰ ਆਫ਼ ਆਈਟੀ” ਵਿਸ਼ੇ ’ਤੇ ਸੈਮੀਨਾਰ ਕਰਵਾਇਆ ਪੈਨਸ਼ਨ ਕੋਈ ਖੈਰਾਤ ਨਹੀਂ ,ਮੁਲਾਜ਼ਮਾਂ ਦਾ ਹੱਕ ਹੈ - ਆਗੂ ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਦਾਖਲਿਆਂ ਦੀ ਆਖਰੀ ਮਿਤੀ 'ਚ ਵਾਧਾ, ਵਿਦਿਆਰਥੀਆਂ ਲਈ ਸੁਨਹਿਰੀ ਮੌਕਾ - ... ਸ਼੍ਰੀ ਅਚਲੇਸ਼ਵਰ ਧਾਮ ਵਿੱਚ ਹਰਿਨਾਮ ਸੰਕੀਰਤਨ ਮਹਾਕੁੰਭ ਦਾ ਸ਼ਾਨਦਾਰ ਸਮਾਪਨ.. ਘੰਟਿਆਂ ਬੱਧੀ ਹੋਈ ਮੂਸਲਾਧਾਰ ਬਾਰਿਸ਼ ਕਾਰਨ ਤਹਿਸੀਲ ਦਸੂਹਾ ਹੋਈ ਹਾਲੋ ਬੇਹਾਲ ਖ਼ਾਲਸਾ ਕਾਲਜ ਵਿਖੇ ‘ਸੋਮਨਾਥ ਸੰਵਾਦ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਖਾਦਾਂ ਦੀ ਟੈਗਿੰਗ ਰੋਕਣ ਤੇ ਕਿਸਾਨਾਂ ਨੂੰ ਨਿਰਵਿਘਨ ਸਪਲਾਈ ਲਈ ਹੈਲਪਲਾਈਨ ਨੰਬਰ ਜਾਰੀ
ADVERTISEMENT
You are currently viewing ਖਾਲਸਾ ਕਾਲਜ,ਗੜ੍ਹਦੀਵਾਲਾ ਦੇ ਨਤੀਜਾ ਰਹੇ ਸ਼ਾਨਦਾਰ

ਖਾਲਸਾ ਕਾਲਜ,ਗੜ੍ਹਦੀਵਾਲਾ ਦੇ ਨਤੀਜਾ ਰਹੇ ਸ਼ਾਨਦਾਰ

ਗੜ੍ਹਦੀਵਾਲਾ (ਚੌਧਰੀ) 

3 ਮਾਰਚ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਦੇ ਰਜਿਸਟਰਾਰ ਡਾ. ਦਵਿੰਦਰ ਕੁਮਾਰ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ ਐਲਾਨੇ ਗਏ ਬੀ.ਸੀ.ਏ.ਅਤੇ ਬੀ.ਐਸ.ਸੀ.ਫੈਸ਼ਨ ਡਿਜਾਇਨਿੰਗ ਸਮੈਸਟਰ ਪੰਜਵਾਂ ਦੇ ਨਤੀਜੇ ਬਹੁਤ ਹੀ ਸ਼ਾਨਦਾਰ ਰਹੇ।ਬੀ.ਸੀ.ਏ. ਵਿੱਚੋਂ ਰੀਤੀਕਾ ਸ਼ਰਮਾ 91.75% , ਰਸ਼ਮੀਤ ਕੌਰ ਨੇ 90.75% ਅਤੇ ਅੰਜਲੀ ਨੇ 90.25% ਅੰਕ ਹਾਸਲ ਕਰਕੇ ਕਾਲਜ ਵਿੱਚੋਂ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ।
ਇਸੇ ਤਰ੍ਹਾਂ ਬੀ.ਐੱਸ.ਸੀ. ਫੈਸ਼ਨ ਡਿਜਾਇਨਿੰਗ ਦੀ ਵਿਦਿਆਰਥਣ ਜੀਵਨਜੋਤ ਕੌਰ ਨੇ 94.7%, ਹਰਜੋਤ ਕੌਰ 93.38% ਅਤੇ ਚੇਤਨਾ 92.4% ਹਾਸਲ ਕਰਕੇ ਕਾਲਜ ਵਿੱਚੋਂ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕੀਤਾ।
ਵਿਦਿਆਰਥੀਆਂ ਦੀਆਂ ਇਹਨਾਂ ਪ੍ਰਾਪਤੀਆਂ ਲਈ ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਤਾ-ਪਿਤਾ ਨੂੰ ਮੁਬਾਰਕਵਾਦ ਦੇਣ ਦੇ ਨਾਲ-ਨਾਲ ਕੰਪਿਊਟਰ ਸਾਇੰਸ ਅਤੇ ਫੈਸ਼ਨ ਡਿਜਾਇਨਿੰਗ ਵਿਭਾਗ ਦੇ ਮੁੱਖੀ ਸ੍ਰੀਮਤੀ ਕਮਲਜੀਤ ਕੌਰ ਅਤੇ ਸ੍ਰੀਮਤੀ ਸ਼ਰਨਜੀਤ ਕੌਰ ਅਤੇ ਬਾਕੀ ਅਧਿਆਪਕ ਸਾਹਿਬਾਨ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਨੂੰ ਹੋਰ ਮਿਹਨਤ ਕਰਨ ਦੀ ਪ੍ਰੇਰਨਾ ਦਿੱਤੀ।