ਨਵਾਂਸ਼ਹਿਰ (ਜੋਸ਼ੀ)
26 ਮਈ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਨਤੀਜਿਆਂ ਵਿੱਚ ਜੇ ਐਸ ਐਫ ਐਚ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਨਵਾਂਸ਼ਹਿਰ ਦਾ +2 ਜਮਾਤ ਦਾ ਨਤੀਜਾ 100 ਫ਼ੀਸਦੀ ਰਿਹਾ। ਜਾਣਕਾਰੀ ਦਿੰਦੇ ਹੋਏ ਪ੍ਰਿੰਸੀਪਲ ਦਲਜੀਤ ਸਿੰਘ ਬੋਲਾ ਨੇ ਦੱਸਿਆ ਕਿ ਪਿਛਲੇ ਸਾਲਾਂ ਦੀ ਤਰ੍ਹਾਂ ਇਸ ਸਾਲ ਵੀ ਸਾਡੇ ਸਕੂਲ ਦਾ ਨਤੀਜਾ ਸ਼ਾਨਦਾਰ ਰਿਹਾ ਹੈ। ਆਰਟਸ ਵਿੱਚ ਸਨੀ ਠਾਕਰ ਨੇ 93.6% ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾਂ ਸਥਾਨ , ਤਾਨੀਆ ਨੇ 89.8% ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਅਤੇ ਰਾਜਵਿੰਦਰ ਕੌਰ ਨੇ 87% ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕਰਕੇ ਅਤੇ ਕਾਮਰਸ ਵਿਚ ਏਜਲ ਨੇ 80% ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾਂ ਸਥਾਨ ਯੋਗੇਸ਼ ਨੇ 79% ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਅਤੇ ਪਰਮਿੰਦਰ ਨੇ74.5 % ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕਰਕੇ ਆਪਣੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ। ਉਨ੍ਹਾਂ ਨੇ ਦੱਸਿਆ ਕਿ 12ਵੀਂ ਜਮਾਤ ਦੇ ਸਾਰੇ ਵਿਦਿਆਰਥੀ ਪਹਿਲੇ ਦਰਜੇ ਨਾਲ ਪਾਸ ਹੋਏ ਹਨ। ਉਨ੍ਹਾਂ ਨੇ ਸਾਰੇ ਮਾਤਾ ਪਿਤਾ ਨੂੰ ਬਹੁਤ ਬਹੁਤ ਵਧਾਈ ਦਿੱਤੀ। ਇਸ ਮੌਕੇ ਪ੍ਰਬੰਧਕ ਕਮੇਟੀ ਦੇ ਮੇਨੈਜਰ ਸ੍ਰੀ ਇਕਬਾਲ ਸਿੰਘ ਨੇ ਬੱਚਿਆਂ ਅਤੇ ਸਮੂਹ ਸਟਾਫ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਨਤੀਜੇ ਸਟਾਫ ਦੀ ਮਿਹਨਤ ਦਾ ਸਿੱਟਾ ਹੈ ਅਤੇ ਸ਼ਲਾਘਾ ਕਰਦੇ ਹੋਏ ਕਿਹਾ ਕਿ ਇਹੋ ਜਿਹੇ ਸਾਰਥਕ ਨਤੀਜੇ ਉਦੋਂ ਹੀ ਪ੍ਰਾਪਤ ਹੁੰਦੇ ਹਨ ਜਦੋਂ ਵਿਦਿਆਰਥੀ ਤੇ ਅਧਿਆਪਕ ਮਿਲਕੇ ਮਿਹਨਤ ਕਰਨ। ਉਨ੍ਹਾਂ ਨੇ ਸ਼ਾਨਦਾਰ ਨਤੀਜਿਆ ਦਾ ਸਿਹਰਾ ਵਿਦਿਆਰਥੀਆਂ ਦੇ ਕੰਮ ਅਤੇ ਅਧਿਆਪਕਾਂ ਦੀ ਸਹੀ ਅਗਵਾਈ ਅਤੇ ਮਾਪਿਆਂ ਦਾ ਸਹਿਯੋਗ ਨੂੰ ਦਿੱਤਾ।ਉਪਰੰਤ ਪ੍ਰਿੰਸੀਪਲ ਦਲਜੀਤ ਸਿੰਘ ਬੋਲਾ ਨੇ ਬੱਚਿਆਂ ਨੂੰ ਅੱਗੇ ਤੋਂ ਵੱਧ ਤੋਂ ਵੱਧ ਪੜ੍ਹਨ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਅਗਰ ਤੁਸੀਂ ਇਸੇ ਤਰ੍ਹਾਂ ਮਿਹਨਤ ਕਰਦੇ ਰਹੋਗੇ ਤਾਂ ਜ਼ਿੰਦਗੀ ਦੇ ਹਰ ਖੇਤਰ ਵਿਚ ਸਫ਼ਲਤਾ ਹਾਸਲ ਕਰੋਗੇ। ਉਨ੍ਹਾਂ ਨੇ ਮਾਤਾ ਪਿਤਾ ਨੂੰ ਕਿਹਾ ਅਸੀਂ ਤੁਹਾਡੀ ਸੇਵਾ ਵਿੱਚ ਹਰ ਸਮੇਂ ਹਾਜ਼ਰ ਹਾਂ ਅਗਰ ਤੁਹਾਨੂੰ ਕੋਈ ਕਮੀਂ ਲੱਗਦੀ ਹੈ ਤਾਂ ਸਾਨੂੰ ਬੇਝਿਜਕ ਹੋ ਕੇ ਦੱਸਣ ਅਸੀ ਆਪਣੀ ਕਮੀਂ ਵਿਚ ਸੁਧਾਰ ਕਰਾਂਗੇ। ਉਨ੍ਹਾਂ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਇਨ੍ਹਾਂ ਬੱਚਿਆਂ ਤੇ ਆਪਣਾ ਮਿਹਰਾਂ ਭਰਿਆ ਹੱਥ ਰੱਖਣ ਅਤੇ ਆਉਣ ਵਾਲੇ ਜੀਵਨ ਵਿੱਚ ਹੋਰ ਤਰੱਕੀ ਕਰਨ, ਸਕੂਲ ਅਤੇ ਮਾਪਿਆ ਸਹਿਯੋਗ ਨੂੰ ਦਿੱਤਾ।ਉਪਰੰਤ ਪ੍ਰਿੰਸੀਪਲ ਦਲਜੀਤ ਸਿੰਘ ਬੋਲਾ ਨੇ ਬੱਚਿਆਂ ਨੂੰ ਅੱਗੇ ਤੋਂ ਵੱਧ ਤੋਂ ਵੱਧ ਪੜ੍ਹਨ ਲਈ ਪ੍ਰੇਰਿਤ ਕੀਤਾ ਅਤੇ ਕਿਹਾ ਕਿ ਅਗਰ ਤੁਸੀਂ ਇਸੇ ਤਰ੍ਹਾਂ ਮਿਹਨਤ ਕਰਦੇ ਰਹੋਗੇ ਤਾਂ ਜ਼ਿੰਦਗੀ ਦੇ ਹਰ ਖੇਤਰ ਵਿਚ ਸਫ਼ਲਤਾ ਹਾਸਲ ਕਰੋਗੇ। ਉਨ੍ਹਾਂ ਨੇ ਮਾਤਾ ਪਿਤਾ ਨੂੰ ਕਿਹਾ ਅਸੀਂ ਤੁਹਾਡੀ ਸੇਵਾ ਵਿੱਚ ਹਰ ਸਮੇਂ ਹਾਜ਼ਰ ਹਾਂ ਅਗਰ ਤੁਹਾਨੂੰ ਕੋਈ ਕਮੀਂ ਲੱਗਦੀ ਹੈ ਤਾਂ ਸਾਨੂੰ ਬੇਝਿਜਕ ਹੋ ਕੇ ਦੱਸਣ ਅਸੀ ਆਪਣੀ ਕਮੀਂ ਵਿਚ ਸੁਧਾਰ ਕਰਾਂਗੇ। ਉਨ੍ਹਾਂ ਨੇ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਇਨ੍ਹਾਂ ਬੱਚਿਆਂ ਤੇ ਆਪਣਾ ਮਿਹਰਾਂ ਭਰਿਆ ਹੱਥ ਰੱਖਣ ਅਤੇ ਆਉਣ ਵਾਲੇ ਜੀਵਨ ਵਿੱਚ ਹੋਰ ਤਰੱਕੀ ਕਰਨ, ਸਕੂਲ ਅਤੇ ਮਾਪਿਆਂ ਦਾ ਨਾਮ ਰੋਸ਼ਨ ਕਰਨ।ਇਸ ਮੌਕੇ ਕਮੇਟੀ ਦੇ ਪ੍ਰਧਾਨ ਡਾ ਜਸਵਿੰਦਰ ਸਿੰਘ,ਮੇਨੈਜਰ ਸ੍ਰੀ ਇਕਬਾਲ ਸਿੰਘ ਪਾਬਲਾ,ਪ੍ਰਿੰਸੀਪਲ ਦਲਜੀਤ ਸਿੰਘ ਬੋਲਾ,ਪ੍ਰੇਮ ਸਿੰਘ, ਮਨਜੀਤ ਸਿੰਘ, ਇੰਦਰਜੀਤ ਮਾਹੀ, ਹਰਜੀਤ ਸਿੰਘ, ਰਜਨੀਸ਼ ਕੁਮਾਰ, ਬਲਜਿੰਦਰ ਸਿੰਘ, ਵਿਨੇ ਹਰਦੀਪ, ਗੁਰਦੀਪ ਕੌਰ ਭੁੱਲਰ, ਬਲਵੀਰ ਕੌਰ, ਪੂਜਾ ਸ਼ਰਮਾ,ਨੀਰਜ ਬਾਲਾ, ਪੂਜਾ ਰਾਣੀ,ਕੰਚਨ ਸੋਨੀ , ਸੰਦੀਪ ਕੌਰ ਸ਼ਾਮਿਲ ਸਨ।








