Prime Punjab Times

Latest news
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ*
ADVERTISEMENT
You are currently viewing ਕੇ.ਐਮ.ਐਸ ਕਾਲਜ ਦੇ ਐਮ.ਐਸ.ਸੀ ਆਈ.ਟੀ ਤੀਸਰੇ ਸਮੈਸਟਰ ਦੀ ਵਿਦਿਆਰਥਣ ਖੁਸ਼ਬੂ ਨੇ ਪਹਿਲਾ ਸਥਾਨ ਕੀਤਾ ਹਾਸਲ          

ਕੇ.ਐਮ.ਐਸ ਕਾਲਜ ਦੇ ਐਮ.ਐਸ.ਸੀ ਆਈ.ਟੀ ਤੀਸਰੇ ਸਮੈਸਟਰ ਦੀ ਵਿਦਿਆਰਥਣ ਖੁਸ਼ਬੂ ਨੇ ਪਹਿਲਾ ਸਥਾਨ ਕੀਤਾ ਹਾਸਲ          

ਕੇ.ਐਮ.ਐਸ ਕਾਲਜ ਦੇ ਐਮ.ਐਸ.ਸੀ ਆਈ.ਟੀ ਤੀਸਰੇ ਸਮੈਸਟਰ ਦੀ ਵਿਦਿਆਰਥਣ ਖੁਸ਼ਬੂ ਨੇ ਪਹਿਲਾ ਸਥਾਨ ਕੀਤਾ ਹਾਸਲ          

 ਦਸੂਹਾ 30 ਅਪ੍ਰੈਲ (ਚੌਧਰੀ) : ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਸੈਸ਼ਨ ਨਵੰਬਰ 2021 ਦਾ ਨਤੀਜਾ ਆਈ.ਕੇ.ਜੀ.ਪੀ.ਟੀ.ਯੂ ਵੱਲੋਂ ਘੋਸ਼ਿਤ ਕੀਤਾ ਗਿਆ, ਜਿਸ ਵਿੱਚ ਆਈ.ਟੀ ਵਿਭਾਗ ਦੇ ਐਮ.ਐਸ.ਸੀ ਆਈ.ਟੀ ਤੀਸਰੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਐਮ.ਐਸ.ਸੀ ਆਈ.ਟੀ ਤੀਸਰੇ ਸਮੈਸਟਰ ਦੀ ਵਿਦਿਆਰਥਣ ਖੁਸ਼ਬੂ ਸਪੁੱਤਰੀ ਜਨਕ ਰਾਜ (ਐਸ.ਜੀ.ਪੀ.ਏ 7.92) ਨੇ ਪਹਿਲਾ ਸਥਾਨ, ਜਸਵਿੰਦਰ ਕੌਰ ਸਪੁੱਤਰੀ ਬਲਵੀਰ ਸਿੰਘ (ਐਸ.ਜੀ.ਪੀ.ਏ 7.50) ਅਤੇ ਗਗਨਦੀਪ ਕੌਰ ਸਪੁੱਤਰੀ ਲਖਵਿੰਦਰ ਸਿੰਘ (ਐਸ.ਜੀ.ਪੀ.ਏ 7.50) ਨੇ ਦੂਸਰਾ ਸਥਾਨ ਸਾਂਝਾ ਕੀਤਾ ਅਤੇ ਅਮਨਦੀਪ ਕੌਰ ਸਪੁੱਤਰੀ ਸੁਖਵਿੰਦਰ ਸਿੰਘ (ਐਸ.ਜੀ.ਪੀ.ਏ 7.42) ਨੇ ਤੀਸਰਾ ਸਥਾਨ ਹਾਸਿਲ ਕੀਤਾ। ਇਸ ਮੌਕੇ ਤੇ ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਤਾ ਪਿਤਾ ਨੂੰ ਇਲਾਕੇ ਦਾ ਨਾਮ ਰੌਸ਼ਨ ਕਰਨ ਤੇ ਵਧਾਈ ਦਿੱਤੀ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਚੇਅਰਮੈਨ ਚੌ. ਕੁਮਾਰ ਸੈਣੀ, ਡਾਇਰੈਕਟਰ ਡਾ. ਮਾਨਵ ਸੈਣੀ, ਐਚ.ਓ.ਡੀ ਰਾਜੇਸ਼ ਕੁਮਾਰ, ਸਤਵੰਤ ਕੌਰ, ਕੁਸਮ ਲਤਾ, ਲਖਵਿੰਦਰ ਕੌਰ, ਮਨਪ੍ਰੀਤ ਕੌਰ ਅਤੇ ਅਨੀਤਾ ਰਾਣੀ ਹਾਜ਼ਰ ਸਨ।