Prime Punjab Times

Latest news
ਗੜ੍ਹਦੀਵਾਲਾ ਵਿਖੇ 12 ਤੋਂ 20 ਸਤੰਬਰ ਤੱਕ "ਸ੍ਰੀ ਕ੍ਰਿਸ਼ਨ ਰਾਸਲੀਲਾ" ਪ੍ਰੋਗਰਾਮ ਆਯੋਜਿਤ ਕੌਮੀ ਲੋਕ ਅਦਾਲਤ ਵਿੱਚ 29,451 ਮਾਮਲਿਆਂ ਦਾ ਨਿਪਟਾਰਾ, 11.96 ਕਰੋੜ ਰੁਪਏ ਤੋਂ ਵੱਧ ਦੇ ਅਵਾਰਡ ਪਾਸ ਖ਼ਾਲਸਾ ਕਾਲਜ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਕਰਵਾਇਆ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜ਼ਿਲ੍ਹੇ ਅੰਦਰ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਖ਼ਾਲਸਾ ਕਾਲਜ ਵਿਖੇ ਸਾਈਬਰ ਜਾਗਰੂਕਤਾ ਦਿਵਸ ਮਨਾਇਆ ਗਿਆ ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਦੇ ਰੋਸ 'ਚ ਗੜ੍ਹਦੀਵਾਲਾ ਰਿਹਾ ਮੁਕੰਮਲ ਬੰਦ,ਮੁੱਖ ਮੰਤਰੀ ਦੇ ਨਾਮ ਐੱਸ.ਐਚ.ਓ ਧੂਤ ਨੂ... ਮੁਲਾਜ਼ਮ ਅਤੇ ਪੈਨਸ਼ਨਰ ਸਾਂਝੀ ਤਾਲਮੇਲ ਕਮੇਟੀ ਦੀ ਗੜ੍ਹਦੀਵਾਲਾ ਵਿਖੇ ਹੋਈ ਅਹਿਮ ਮੀਟਿੰਗ *ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨੌਜਵਾਨ ਆਇਆ ਪੁਲਿਸ ਅੜਿੱਕੇ* ਦਿਸ਼ਾਤ ਬਹਿਲ ਪ੍ਰਧਾਨ ਅਤੇ ਮੋਨਿਕਾ ਗੁਪਤਾ ਨਗਰ ਕੌਂਸਲ ਗੜ੍ਹਦੀਵਾਲਾ ਦੇ ਵਾਈਸ ਪ੍ਰਧਾਨ ਬਣੇ 15 ਸਤੰਬਰ ਨੂੰ ਜ਼ਿਲ੍ਹੇ ਵਿੱਚ ਸਲਾਟਰ ਹਾਊਸ ਬੰਦ ਰੱਖਣ ਦੇ ਹੁਕਮ ਜਾਰੀ
ADVERTISEMENT
You are currently viewing ਕਿਰਤੀ ਕਿਸਾਨ ਯੂਨੀਅਨ ਵੱਲੋਂ 14 ਮਈ ਨੂੰ ਮਨਾਇਆ ਜਾਵੇਗਾ ਸਰਹਿੰਦ ਫਤਹਿ ਦਿਵਸ

ਕਿਰਤੀ ਕਿਸਾਨ ਯੂਨੀਅਨ ਵੱਲੋਂ 14 ਮਈ ਨੂੰ ਮਨਾਇਆ ਜਾਵੇਗਾ ਸਰਹਿੰਦ ਫਤਹਿ ਦਿਵਸ

ਕਿਰਤੀ ਕਿਸਾਨ ਯੂਨੀਅਨ ਵੱਲੋਂ 14 ਮਈ ਨੂੰ ਮਨਾਇਆ ਜਾਵੇਗਾ ਸਰਹਿੰਦ ਫਤਹਿ ਦਿਵਸ

ਗੁਰਦਾਸਪੁਰ 6 ਮਈ ( ਅਸ਼ਵਨੀ ) – ਬੇਜ਼ਮੀਨੇ ਮੁਜਾਰੇ ਕਿਰਸਾਨਾ ਨੂੰ ਜ਼ਮੀਨਾਂ ਦੇ ਮਾਲਕ ਬਣਾਉਣ ਵਾਲੇ ਅਤੇ ਮੁਗਲ ਸਾਮਰਾਜ ਵਿਰੁੱਧ ਆਮ ਲੋਕਾਂ ਨੂੰ ਇਕੱਠੇ ਕਰਕੇ ਸਰਹੰਦ ਨੂੰ ਫਤਹਿ ਕਰਨ ਵਾਲੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਸ਼ਰਧਾਂਜਲੀ ਦੇਣ ਲਈ ਕਿਰਤੀ ਕਿਸਾਨ ਯੂਨੀਅਨ ਵੱਲੋਂ ਪਿੰਡ ਸੰਗਤਪੁਰ (ਕਲਾਨੌਰ) 14 ਮਈ ਨੂੰ ਭਾਰੀ ਇਕੱਠ ਕੀਤਾ ਜਾ ਰਿਹਾ ਹੈ। ਜਿਸਨੂੰ ਕਿਰਤੀ ਕਿਸਾਨ ਯੂਨੀਅਨ ਦੇ ਸੂਬਾਈ ਆਗੂ ਸੰਬੋਧਨ ਕਰਨਗੇ। ਪਿੰਡ ਮਾਨੇਪੁਰ ਵਿਖੇ ਜਥੇਬੰਦੀ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਜਨਰਲ ਸਕੱਤਰ ਸਤਬੀਰ ਸਿੰਘ ਸੁਲਤਾਨੀ ਨੇ ਕਿਹਾ ਕਿ ਬਾਬਾ ਬੰਦਾ ਬਹਾਦਰ ਸਿੰਘ ਨੇ ਦੱਬੇ ਕੁੱਚਲੇ ਲੋਕਾਂ ਨੂੰ ਜਥੇਬੰਦ ਕਰਕੇ ਮੁਗਲ ਬਾਦਸ਼ਾਹਾਂ ਦੇ ਜ਼ਬਰ, ਲੁੱਟ ਖਸੁੱਟ ਤੇ ਕਤਲੇਆਮ, ਅਤੇ ਜਗੀਰ ਦਾਰੀ ਖਿਲਾਫ ਬੇਕਿਰਕੀ ਨਾਲ ਸੰਘਰਸ਼ ਸਰਹਿੰਦ ਦੀ ਇੱਟ ਨਾਲ ਇੱਟ ਖੜਕਾਈ। ਉਨ੍ਹਾਂ ਮੁਜਾਰੇ ਕਿਸਾਨਾਂ ਨੂੰ ਜ਼ਮੀਨਾਂ ਦਾ ਮਾਲਕ ਬਣਾਕੇ ਊਚ ਨੀਚੀ, ਜਾਤ ਪਾਤੀ ਤੇ ਛੂਤ ਛਾਤ ਨੂੰ ਖਤਮ ਕਰਕੇ ਦੱਬੇ ਕੁੱਚਲੇ ਲੋਕਾਂ ਨੂੰ ਪਿੰਡ ਪੱਧਰ ਤੇ ਸੱਤਾ ਸੌਂਪੀ। ਇਸ ਮੌਕੇ ਜਥੇਬੰਦੀ ਦੇ ਜ਼ਿਲ੍ਹਾ ਆਗੂ ਸਲਵਿੰਦਰ ਸਿੰਘ ਗੋਸਲ, ਪਲਵਿੰਦਰ ਸਿੰਘ ਕਿਲ੍ਹਾ ਨੱਥੂ ਸਿੰਘ, ਨੇ ਕਿਹਾ 14 ਮਈ ਨੂੰ ਹੋ ਰਹੀ ਸਰਹਿੰਦ ਫਤਹਿ ਦਿਵਸ ਕਾਨਫਰੰਸ ਲਈ ਲੋਕਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਖ਼ਸੀਅਤ ਅਤੇ ਚਰਿੱਤਰ ਨੂੰ ਅਖੌਤੀ ਧਾਰਮਿਕ ਜਥੇਦਾਰਾਂ ਵੱਲੋਂ ਨੀਵਾਂ ਦਿਖਾਉਣ ਲਈ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਅੱਖੋਂ ਪਰੋਖੇ ਕੀਤਾ ਜਾ ਰਿਹਾ ਹੈ। ਇਸ ਲਈ ਬਾਬਾ ਬੰਦਾ ਸਿੰਘ ਬਹਾਦਰ ਦੀ ਸੋਚ ਨੂੰ ਅਮਲੀ ਜਾਮਾ ਪਹਿਨਾਉਣ ਲਈ ਜਥੇਬੰਧਕ ਤਾਕਤ ਵਧਾਉਣ ਲਈ ਇਕਠੇ ਹੋਣਾ ਸਮੇਂ ਦੀ ਲੋੜ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਸਪਾਲ ਸਿੰਘ, ਪਿਆਰਾ ਸਿੰਘ, ਸਤਨਾਮ ਸਿੰਘ ਸਤਵਿੰਦਰ ਸਿੰਘ ਅਤੇ ਰਣਜੀਤ ਸਿੰਘ ਨੇ ਵੀ ਸੰਬੋਧਨ ਕੀਤਾ।