Prime Punjab Times

Latest news
ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ...
ADVERTISEMENT
You are currently viewing ਕਿਸਾਨ ਮਜ਼ਦੂਰ ਮੋਰਚਾ ਅਤੇ ਐੱਸ.ਕੇ.ਐੱਮ ਵੱਲੋਂ ਝੋਨੇ ਦੀ ਖਰੀਦ,ਪਰਾਲੀ ਅਤੇ ਡੀ. ਏ. ਪੀ. ਖਾਦ ਦੇ ਮੁੱਦੇ ‘ਤੇ 26 ਨੂੰ ਵੱਡੇ ਸੜਕ ਮਾਰਗ ਜਾਮ ਕਰਨ ਦਾ ਕੀਤਾ ਐਲਾਨ

ਕਿਸਾਨ ਮਜ਼ਦੂਰ ਮੋਰਚਾ ਅਤੇ ਐੱਸ.ਕੇ.ਐੱਮ ਵੱਲੋਂ ਝੋਨੇ ਦੀ ਖਰੀਦ,ਪਰਾਲੀ ਅਤੇ ਡੀ. ਏ. ਪੀ. ਖਾਦ ਦੇ ਮੁੱਦੇ ‘ਤੇ 26 ਨੂੰ ਵੱਡੇ ਸੜਕ ਮਾਰਗ ਜਾਮ ਕਰਨ ਦਾ ਕੀਤਾ ਐਲਾਨ

ਫਗਵਾੜਾ 25 ਅਕਤੂਬਰ (ਲਾਲੀ )

*ਕਿਹਾ-ਮੋਗਾ,ਸੰਗਰੂਰ,ਫਗਵਾੜਾ ਅਤੇ ਬਟਾਲਾ ਮੁੱਖ ਮਾਰਗਾਂ ‘ਤੇ ਕੀਤਾ ਜਾਵੇਗਾ ਧਰਨਾ/ਪ੍ਰਦਰਸ਼ਨ

: ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵੱਲੋਂ, ਫਰਵਰੀ 13 ਤੋਂ ਦਿੱਲੀ ਅੰਦੋਲਨ 2 ਦੀਆਂ ਮੰਗਾਂ ‘ਤੇ ਜਾਰੀ ਸੰਘਰਸ਼ ਦਾ ਹਿੱਸਾ ਕਿਸਾਨ ਮਜ਼ਦੂਰ ਜਥੇਬੰਦੀਆਂ ਵੱਲੋਂ ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚ ਸਾਂਝੀ ਪ੍ਰੈੱਸ ਕਾਨਫਰੰਸ ਕਰਕੇ ਝੋਨੇ ਦੀ ਖਰੀਦ ਨਾ ਹੋਣ ਕਾਰਨ ਕਿਸਾਨ ਭਰਾਵਾਂ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਪ੍ਰਤੀ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਦਿਖਾਈ ਜਾ ਰਹੀ ਨਖਿੱਧ ਕਾਰਗੁਜਾਰੀ ਦੇ ਚੱਲਦਿਆਂ 26 ਅਕਤੂਬਰ ਨੂੰ ਪੂਰੇ ਪੰਜਾਬ ਦੇ ਵੱਡੇ ਸ਼ਹਿਰਾਂ ਨੂੰ ਜੋੜਦੇ ਮੁੱਖ ਮਾਰਗ ਜਾਮ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਮੌਕੇ ਦੋਨਾਂ ਫੋਰਮਾਂ ਵੱਲੋਂ ਸੰਬੋਧਨ ਕਰਦਿਆਂ ਪੰਜਾਬ ਦੇ ਸੀਨੀਅਰ ਕਿਸਾਨ ਆਗੂ ਸਰਵਣ ਸਿੰਘ ਪੰਧੇਰ, ਸੁਰਜੀਤ ਸਿੰਘ ਫੂਲ, ਸਤਨਾਮ ਸਿੰਘ ਬਹਿਰੂ ਅਤੇ ਮਨਜੀਤ ਸਿੰਘ ਰਾਏ ਨੇ ਕਿਹਾ ਕਿ ਜਿਸ ਕਦਰ ਸਰਕਾਰਾਂ ਵੱਲੋਂ ਝੋਨੇ ਦੀ ਖਰੀਦ ਨੂੰ ਬਹਾਨੇ ਬਣਾ ਕੇ ਉਲਝਾਇਆ ਗਿਆ ਹੈ, ਉਸ ਤੋਂ ਸਾਫ ਜ਼ਾਹਰ ਹੁੰਦਾ ਹੈ ਕਿ ਸਰਕਾਰਾਂ ਕਿਸਾਨਾਂ ਨੂੰ ਸਰਕਾਰੀ ਖਰੀਦ ਤੋਂ ਹਤਾਸ਼ ਕਰਕੇ ਪ੍ਰਾਈਵੇਟ ਖਿਡਾਰੀਆਂ ਦੇ ਅੱਗੇ ਸ਼ਿਕਾਰ ਵਾਂਗ ਸੁੱਟਣ ਦੀ ਨੀਤੀ ਤਹਿਤ ਕੰਮ ਕਰ ਰਹੀਆਂ ਹਨ, ਜਿਸ ਦੇ ਚਲਦੇ ਮੋਗਾ, ਸੰਗਰੂਰ, ਫਗਵਾੜਾ ਅਤੇ ਬਟਾਲਾ ਵਿੱਚ ਸੜਕੀ ਆਵਾਜਾਈ ਜਾਮ ਕਰਕੇ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਸਰਕਾਰਾਂ ਦਾ ਰਵੱਈਆ ਦੇਖ ਕੇ ਲੱਗ ਰਿਹਾ ਹੈ ਕਿ ਜਿਵੇਂ ਪੰਜਾਬ ਜਾਂ ਦੇਸ਼ ਦੇ ਇਤਿਹਾਸ ਵਿੱਚ ਪਹਿਲੀ ਵਾਰ ਝੋਨਾ ਪੈਦਾ ਹੋਇਆ ਹੋਵੇ, ਜਿਸ ਦੀ ਪ੍ਰੋਕਓਰਮੇਂਟ ਵਿੱਚ ਏਨਾ ਓਬ੍ਹੜਪਨ ਦਿਖਾਇਆ ਜਾ ਰਿਹਾ ਹੈ। ਹਾਲਾਤਾਂ ਤੋਂ ਲੱਗ ਰਿਹਾ ਹੈ ਸਰਕਾਰਾਂ ਦੀ ਇੱਛਾ ਸ਼ਕਤੀ ਹੀ ਨਹੀਂ ਹੈ ਜਿਸ ਕਾਰਨ ਅਗਾਂਹ ਪ੍ਰਬੰਧ ਨਹੀਂ ਕੀਤੇ ਗਏ। ਉਹਨਾਂ ਕਿਹਾ ਕਿ ਹਾਲਾਤਾਂ ਨੇ ਸਾਬਿਤ ਕਰ ਦਿੱਤਾ ਹੈ ਕਿ ਦਿੱਲੀ ਅੰਦੋਲਨ 2 ਵਿੱਚ ਰੱਖੀ ਗਈ ਐਮ. ਐਸ. ਪੀ. ਤੇ ਖਰੀਦ ਦਾ ਗਰੰਟੀ ਕਨੂੰਨ ਬਣਾਉਣ ਦੀ ਮੰਗ ਕਿੰਨੀ ਵਾਜ਼ਿਬ ਹੈ, ਅੱਜ ਅਗਰ ਇਹ ਕਾਨੂੰਨ ਹੁੰਦਾ ਤਾਂ ਕੋਈ ਵਪਾਰੀ ਤਹਿ ਮਾਪਦੰਡ ਪੂਰੇ ਕਰਦੀ ਫ਼ਸਲ ਨੂੰ ਕੌਡੀਆਂ ਦੇ ਭਾਅ ਨਹੀਂ ਸੀ ਖਰੀਦ ਸਕਦਾ। ਉਹਨਾਂ ਕਿਹਾ ਕਿ ਅਸੀਂ ਸੜਕਾਂ ਜਾਮ ਨਹੀਂ ਕਰਨਾ ਚਾਹੁੰਦੇ ਪਰ ਅੱਜ ਮਸਲਾ ਕਿਸਾਨ ਦੇ ਜਿਊਣ ਮਰਨ ਦਾ ਬਣ ਚੁੱਕਾ ਹੈ। ਉਹਨਾਂ ਕਿਹਾ ਕਿ ਕਿਸਾਨ 185 ਲੱਖ ਟਨ ਝੋਨਾ ਪੈਦਾ ਕਰਕੇ 44 ਹਜ਼ਾਰ ਕਰੋੜ ਦਾ ਹਿੱਸਾ ਇਕਾਨਮੀ ‘ਚ ਪਾ ਰਿਹਾ ਹੈ ਪਰ ਇਸ ਨਾਲ ਸਰਕਾਰਾਂ ਵੱਲੋਂ ਮਤਰੇਈ ਮਾਂ ਨਾਲੋਂ ਵੀ ਬੁਰਾ ਸਲੂਕ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਇੱਕ ਪਾਸੇ ਕਿਸਾਨ ਨੂੰ ਮੰਡੀ ‘ਚ ਰੋਲਿਆ ਜਾ ਰਿਹਾ ਦੂਜੇ ਪਾਸੇ ਪਰਾਲੀ ਸਾਂਭਣ ਲਈ ਕਿਸਾਨ 15-15 ਦਿਨ ਉਡੀਕਣ ਦੇ ਬਾਵਜੂਦ ਸਰਕਾਰ ਬੇਲਰ ਮੁਹਈਆ ਕਰਵਾਉਣ ਵਿੱਚ ਨਾਕਾਮ ਹੋ ਰਹੀ ਹੈ, ਪਰ ਮਜਬੂਰੀ ਵੱਸ ਅੱਗ ਲਗਾਉਣ ‘ਤੇ ਪੁਲਿਸ ਕੇਸ ਦਰਜ਼ ਕੀਤੇ ਜਾ ਰਹੇ ਹਨ ਅਤੇ ਰੈੱਡ ਇੰਟਰੀਆਂ ਕੀਤੀਆਂ ਜਾ ਰਹੀਆਂ ਹਨ l ਉਹਨਾਂ ਕਿਹਾ ਅਸੀਂ ਚੇਤਾਵਨੀ ਦਿੰਦੇ ਹਾਂ ਕਿ ਸਰਕਾਰ ਅਗਰ ਪ੍ਰਬੰਧ ਨਹੀਂ ਕਰ ਸਕਦੀ ਤਾਂ ਇਹ ਕਾਰਵਾਈ ਬੰਦ ਕਰੇ। ਉਹਨਾਂ ਕਿਹਾ ਕਿ ਪੰਜਾਬ ਨੂੰ 5.25 ਮੀਟ੍ਰਿਕ ਲੱਖ ਟਨ ਡੀ. ਏ. ਪੀ. ਖਾਦ ਦੀ ਜਰੂਰਤ ਹੈ ਜਦਕਿ ਮੌਜੂਦਾ ਸਮੇਂ 1.25 ਲੱਖ ਟਨ ਹੀ ਮੌਜੂਦ ਹੈ ਅਤੇ ਆਮ ਨਾਲੋਂ 50% ਵੱਧ ਮੁੱਲ ‘ਤੇ ਮਿਲ ਰਹੀ ਹੈ ਅਤੇ ਨਾਲ ਹੋਰ ਫਾਲਤੂ ਕੈਮੀਕਲ ਖਾਦਾਂ ਧੱਕੇ ਨਾਲ ਟੈਗ ਕਰਕੇ ਦਿੱਤੀਆਂ ਜਾ ਰਹੀਆਂ ਹਨ l ਉਹਨਾਂ ਕਿਹਾ ਕਿ ਸਾਡੀ ਮੰਗ ਹੈ ਕਿ ਕਿਸਾਨ ‘ਤੇ ਪੈ ਰਹੀ ਇਸ ਚੌਤਰਫਾ ਮਾਰ ਨੂੰ ਰੋਕਿਆ ਜਾਵੇ। ਉਹਨਾਂ ਕਿਹਾ ਕਿ ਸਰਕਾਰ ਜਿਸ ਤਰੀਕੇ ਨਾਲ ਕਿਸਾਨਾਂ ਨੂੰ ਖੱਜਲ ਖੁਆਰ ਕਰਕੇ ਸਰਕਾਰੀ ਖੇਤੀ ਮੰਡੀ ਨੂੰ ਖਤਮ ਕਰਕੇ ਕਿਸਾਨਾਂ ਦੀਆਂ ਜਮੀਨਾਂ ‘ਤੇ ਕਾਰਪੋਰੇਟ ਸੈਕਟਰ ਦਾ ਕਬਜ਼ਾ ਕਰਵਾਉਣ ਦਾ ਰਾਹ ਪੱਧਰਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਉਹ ਮਨਸੂਬੇ ਪੂਰੇ ਨਹੀਂ ਹੋਣ ਦਿੱਤੇ ਜਾਣਗੇ। ਉਹਨਾਂ ਕਿਹਾ ਕਿ ਜੇਕਰ 26 ਤਰੀਕ ਦੇ ਐਕਸ਼ਨ ਤੋਂ ਬਾਅਦ ਵੀ ਕੋਈ ਹੱਲ ਨਹੀਂ ਨਿਕਲਦਾ ਤਾਂ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਅਗਲੇ ਪ੍ਰੋਗਰਾਮ ਦੀ ਰੂਪ ਰੇਖਾ ਤਿਆਰ ਕੀਤੀ ਜਾਵੇਗੀ। ਇਸ ਮੌਕੇ ਸਤਨਾਮ ਸਿੰਘ ਬਹਿਰੂ, ਗੁਰਅਮਨੀਤ ਸਿੰਘ ਮਾਂਗਟ, ਤੇਜਬੀਰ ਸਿੰਘ ਪੰਜੋਖਰਾ ਸਾਬ੍ਹ, ਅਮਰਜੀਤ ਸਿੰਘ ਮੋਹੜੀ, ਦਿਲਬਾਗ ਸਿੰਘ ਹਰੀਗੜ੍ਹ, ਜੰਗ ਸਿੰਘ ਭਟੇੜੀ, ਗੁਰਵਿੰਦਰ ਸਿੰਘ ਸਦਰਪੁਰਾ, ਗੁਰਦੀਪ ਸਿੰਘ ਸਮੇਤ ਹੋਰ ਸੀਨੀਅਰ ਆਗੂ ਹਾਜ਼ਿਰ ਰਹੇ ਸਨ l

error: copy content is like crime its probhihated