ਦਸੂਹਾ (ਚੌਧਰੀ)
: ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਖੇਲੋ ਇੰਡੀਆਂ ਦੇ ਅਧੀਨ ਖੇਡਾਂ ਦੇ ਪੱਧਰ ਨੂੰ ਹੋਰ ਉੱਚਾ ਚੁੱਕਣ ਲਈ 2 ਰੋਜ਼ਾ ਸਪੋਰਟਸ ਮੀਟ ਦਾ ਆਯੋਜਨ ਕਰਵਾਇਆ ਗਿਆ ਸੀ। ਇਸ 11ਵੇਂ ਸਪੋਰਟਸ ਮੀਟ ਦੇ ਪਹਿਲੇ ਦਿਨ ਦੀ ਤਰ੍ਹਾਂ ਦੂਸਰੇ ਅਤੇ ਆਖਰੀ ਦਿਨ ਵੀ ਵੱਖ ਵੱਖ ਖੇਡ ਪ੍ਰਤਿਯੋਗਿਤਾਵਾਂ ਕਰਵਾਈਆਂ ਗਈਆਂ, ਜਿਨ੍ਹਾਂ ਵਿੱਚ ਸਾਰੇ ਵਿਭਾਗਾਂ ਦੇ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਦੂਸਰੇ ਦਿਨ ਦੀ ਸ਼ੁਰੂਆਤ ਕ੍ਰਿਕੇਟ ਪ੍ਰਤੀਯੋਗਿਤਾ ਤੋਂ ਕੀਤੀ ਗਈ, ਜਿਸ ਵਿੱਚ ਤਿੰਨ ਟੀਮਾਂ ਨੇ ਭਾਗ ਲਿਆ। ਇਸ ਕ੍ਰਿਕੇਟ ਪ੍ਰਤੀਯੋਗਿਤਾ ਵਿੱਚ ਯੁਵਰਾਜ ਸਿੰਘ ਅਤੇ ਟੀਮ (ਬੀ.ਸੀ.ਏ ਚੌਥਾ ਸਮੈਸਟਰ) ਦਾ ਸਤਨਾਮ ਸਿੰਘ ਅਤੇ ਟੀਮ (ਬੀ.ਸੀ.ਏ ਛੇਵਾਂ ਸਮੈਸਟਰ) ਵਿਚਕਾਰ ਫਾਈਨਲ ਮੁਕਾਬਲਾ ਖੇਡਿਆ ਗਿਆ, ਜਿਸ ਵਿੱਚ ਯੁਵਰਾਜ ਸਿੰਘ ਅਤੇ ਟੀਮ ਨੇ 1 ਦੌੜ ਨਾਲ ਰੁਮਾਂਚਕ ਜਿੱਤ ਹਾਸਲ ਕੀਤੀ। ਇਸ ਤੋਂ ਇਲਾਵਾ ਬਾਸਕਿਟਬਾਲ ਅਤੇ ਵਾਲੀਬਾਲ ਵਿੱਚ ਬੀ.ਸੀ.ਏ ਚੌਥੇ ਸਮੈਸਟਰ ਦੀ ਟੀਮ ਨੇ ਜਿੱਤ ਹਾਸਲ ਕੀਤੀ। ਲੋਂਗ ਜੰਪ (ਲੜਕੀਆਂ) ਵਿੱਚ ਪਾਇਲ, ਲੋਂਗ ਜੰਪ (ਲੜਕੇ) ਵਿੱਚ ਪੰਕਜਪ੍ਰੀਤ ਸਿੰਘ, ਖੋ-ਖੋ (ਲੜਕੀਆਂ) ਬੀ.ਐਸ.ਸੀ ਫੈਸ਼ਨ ਡਿਜ਼ਾਇਨਿੰਗ ਚੌਥੇ ਸਮੈਸਟਰ ਦੀ ਟੀਮ, ਖੋ-ਖੋ (ਲੜਕੇ) ਬੀ.ਸੀ.ਏ ਛੇਵੇਂ ਸਮੈਸਟਰ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ। ਇਸ ਮੌਕੇ ਤੇ ਚੇਅਰਮੈਨ ਚੌਧਰੀ ਕੁਮਾਰ ਸੈਣੀ, ਪ੍ਰਿੰਸੀਪਲ ਡਾ. ਸ਼ਬਨਮ ਕੌਰ, ਡਾਇਰੈਕਟਰ ਡਾ. ਮਾਨਵ ਸੈਣੀ ਅਤੇ ਐਚ.ਓ.ਡੀ ਡਾ. ਰਾਜੇਸ਼ ਕੁਮਾਰ ਵੱਲੋਂ ਜੇਤੂ ਟੀਮਾਂ ਅਤੇ ਖਿਡਾਰੀਆਂ ਨੂੰ ਸਮ੍ਰਿਤੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਐਚ.ਓ.ਡੀ ਡਾ. ਰਾਜੇਸ਼ ਕੁਮਾਰ, ਤੋਸ਼ਾਂਤ ਸੈਣੀ, ਇਨਾਇਤ ਕੌਰ, ਲਖਵਿੰਦਰ ਕੌਰ, ਮਨਪ੍ਰੀਤ ਕੌਰ, ਅਮਨਪ੍ਰੀਤ ਕੌਰ, ਜਸਵਿੰਦਰ ਕੌਰ, ਗੁਰਪ੍ਰੀਤ ਕੌਰ, ਪੱਲਵੀ, ਨੇਹਾ, ਜਗਰੂਪ ਕੌਰ, ਆਰਤੀ ਸ਼ਰਮਾ, ਰਾਮ ਚੰਦ, ਨਿਕਿਤਾ ਠਾਕੁਰ, ਸੋਨਮ ਸਲਾਰੀਆ, ਅਮਨਦੀਪ ਕੌਰ, ਦੀਕਸ਼ਾ ਸ਼ਰਮਾ, ਕਾਜਲ, ਮਨਜੀਤ, ਕਿਰਨਜੀਤ ਕੌਰ, ਅਮਨਪ੍ਰੀਤ ਕੌਰ, ਸੰਦੀਪ ਕਲੇਰ, ਨੇਹਾ, ਮਨਜੀਤ ਕੌਰ, ਮੁਸਕਾਨ, ਚੰਚਲ, ਗੁਰਪ੍ਰੀਤ ਸਿੰਘ, ਧੰਨਵੀਰ ਸਿੰਘ, ਨਵਿੰਦਰ ਸਿੰਘ, ਐਨ.ਐਸ.ਐਸ ਵਲੰਟੀਅਰਜ਼ ਅਤੇ ਵਿਦਿਆਰਥੀ ਹਾਜ਼ਰ ਸਨ।