Prime Punjab Times

Latest news
ਸਰਹੱਦੀ ਖੇਤਰ ਕਲਾਨੌਰ ਦੇ ਨਿੱਜੀ ਹਸਪਤਾਲ ’ਚ ਧਮਾਕਾ, ਐਸਐਸਪੀ ਗੁਰਦਾਸਪੁਰ ਮੌਕੇ ’ਤੇ ਪਹੁੰਚੇ ਡਿਪਟੀ ਕਮਿਸ਼ਨਰ ਵਲੋਂ ਸ.ਬਹਾਦਰ ਅਮੀਂ ਚੰਦ ਸੋਨੀ ਆਰਮਡ ਫੋਰਸਿਸ ਪ੍ਰੈਪਰੇਟਰੀ ਸੰਸਥਾ ਬਜਵਾੜਾ ਨੂੰ ਜਲਦ ਮੁਕੰਮਲ ਕਰਨ ਦੀ ਲ... ਨਗਰ ਕੌਂਸਲ ਸ਼ਾਮਚੁਰਾਸੀ ਦੀ ਹਦੂਦ ਅੰਦਰ 14 ਜੂਨ ਤੱਕ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ ਚੋਣਾਂ 'ਚ ਜਿੱਤੇ ਕਾਂਗਰਸ ਦੇ ਉਮੀਦਵਾਰ ਦੇ ਪਤੀ ਭੁਲਾ ਰਾਣਾ ਤੇ ਜਾਨ+ਲੇਵਾ ਹ+ਮ+ਲਾ... ਸ਼ਹੀਦ ਏਐਸਆਈ ਜੋਗਾ ਸਿੰਘ ਦੇ ਪਰਿਵਾਰ ਨਾਲ ਬੀਜੇਪੀ ਆਗੂਆਂ ਨੇ ਕੀਤਾ ਦੁੱਖ ਸਾਂਝਾ KMS ਕਾਲਜ ਵੱਲੋਂ “ਡਾ. ਸ਼ਬਨਮ ਕੌਰ ਮੈਮੋਰੀਅਲ ਐਕਸੀਲੈਂਸ ਅਵਾਰਡ” ਦੀ ਸ਼ੁਰੂਆਤ ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ
ADVERTISEMENT
You are currently viewing KMS ਕਾਲਜ ਵਿਖੇ ਸਾਇਬਰ ਕ੍ਰਾਈਮ ਦੇ ਸਬੰਧ ਵਿੱਚ ਜਾਗਰੂਕਤਾ ਸੈਮੀਨਾਰ ਕਰਵਾਇਆ – ਪ੍ਰਿੰਸੀਪਲ ਡਾ.ਮਾਨਵ ਸੈਣੀ

KMS ਕਾਲਜ ਵਿਖੇ ਸਾਇਬਰ ਕ੍ਰਾਈਮ ਦੇ ਸਬੰਧ ਵਿੱਚ ਜਾਗਰੂਕਤਾ ਸੈਮੀਨਾਰ ਕਰਵਾਇਆ – ਪ੍ਰਿੰਸੀਪਲ ਡਾ.ਮਾਨਵ ਸੈਣੀ

ਦਸੂਹਾ 13 ਅਪ੍ਰੈਲ (ਚੌਧਰੀ) 

: ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ, ਚੌ. ਬੰਤਾ ਸਿੰਘ ਕਲੋਨੀ, ਦਸੂਹਾ ਵਿਖੇ ਸੀਨੀਅਰ ਪੁਲਿਸ ਕਪਤਾਨ, ਹੁਸ਼ਿਆਰਪੁਰ ਦੇ ਹੁਕਮ ਅਨੁਸਾਰ ਪ੍ਰਤੀ ਦਿਨ ਸਾਈਬਰ ਕ੍ਰਾਈਮ ਦੇ ਵੱਧ ਰਹੇ ਕੇਸਾਂ ਨੂੰ ਦੇਖਦੇ ਹੋਏ ਸਾਇਬਰ ਕ੍ਰਾਈਮ ਦੇ ਸਬੰਧ ਵਿੱਚ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਦੀ ਜਾਣਕਾਰੀ ਦਿੰਦਿਆਂ ਕਾਲਜ ਦੇ ਪ੍ਰਿੰਸੀਪਲ ਡਾ. ਮਾਨਵ ਸੈਣੀ ਨੇ ਦੱਸਿਆ ਕਿ ਸ਼੍ਰੀ ਬਲਵਿੰਦਰ ਸਿੰਘ, ਉਪ ਪੁਲਿਸ ਕਪਤਾਨ ਦਸੂਹਾ ਦੀ ਅਗਵਾਈ ਹੇਠ ਬੀ.ਓ.ਆਈ ਟੀਮ ਜਿਨ੍ਹਾਂ ਵਿੱਚ ਇਸ਼ਾ ਮਹਾਜਨ, ਅੰਮ੍ਰਿਤਪਾਲ ਸਿੰਘ, ਗਗਨਪ੍ਰੀਤ ਸਿੰਘ, ਇਸ਼ਾ ਸ਼ੁਕਲਾ ਅਤੇ ਅੰਮ੍ਰਿਤਪਾਲ ਸਿੰਘ ਸਨ, ਨੇ ਸਾਈਬਰ ਕ੍ਰਾਈਮ ਅਤੇ ਸਾਈਬਰ ਸੁਰੱਖਿਆ ਦੇ ਸਬੰਧ ਵਿੱਚ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ। ਇਸ ਸੈਮੀਨਾਰ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਡਿਜ਼ਿਟਲ ਯੁੱਗ ਵਿੱਚ ਵੱਧ ਰਹੇ ਖਤਰਨਾਕ ਸਾਇਬਰ ਅਪਰਾਧਾਂ ਤੋਂ ਸਚੇਤ ਕਰਨਾ ਅਤੇ ਉਨ੍ਹਾਂ ਨੂੰ ਸੁਰੱਖਿਆ ਦੇ ਪ੍ਰਭਾਵਸ਼ਾਲੀ ਤਰੀਕਿਆਂ ਨਾਲ ਜਾਣੂ ਕਰਵਾਉਣਾ ਸੀ। ਸੈਮੀਨਾਰ ਦੌਰਾਨ ਬੀ.ਓ.ਆਈ ਟੀਮ ਨੇ ਵਿਦਿਆਰਥੀਆਂ ਨੂੰ ਫ਼ਿਸ਼ਿੰਗ, ਮੈਲਵੇਅਰ ਅਟੈਕ, ਆਨਲਾਈਨ ਬੈਂਕਿੰਗ ਫ਼ਰੌਡ, ਆਈਡੈਂਟਿਟੀ ਥੈਫ਼ਟ ਅਤੇ ਸੋਸ਼ਲ ਮੀਡੀਆ ਦੇ ਗਲਤ ਇਸਤੇਮਾਲ ਕਰਨ ਦੇ ਨੁਕਸਾਨਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਨੇ ਉਦਾਹਰਣਾਂ ਰਾਹੀਂ ਦੱਸਿਆ ਕਿ ਕਿਵੇਂ ਛੋਟੀ ਜਿਹੀ ਲਾਪਰਵਾਹੀ ਵੀ ਵੱਡੇ ਨੁਕਸਾਨ ਦਾ ਕਾਰਨ ਬਣ ਸਕਦੀ ਹੈ। ਇਸ ਮੌਕੇ ਤੇ ਵਿਦਿਆਰਥੀਆਂ ਨੂੰ ਇਹ ਵੀ ਸਿਖਾਇਆ ਗਿਆ ਕਿ ਕਿਵੇਂ ਸ਼ੱਕੀ ਈਮੇਲਾਂ, ਅਣਪਛਾਤੇ ਲਿੰਕਾਂ ਅਤੇ ਫ਼ੋਨ ਕਾਲਾਂ ਤੋਂ ਸਾਵਧਾਨ ਰਹਿਣਾ ਚਾਹੀਦਾ ਹੈ। ਉਨ੍ਹਾਂ ਨੇ ਮਜ਼ਬੂਤ ਪਾਸਵਰਡ ਬਣਾਉਣ, ਨਿਯਮਿਤ ਤੌਰ ‘ਤੇ ਪਾਸਵਰਡ ਬਦਲਣ ਅਤੇ ਦੋ-ਕਦਮੀ ਪ੍ਰਮਾਣਿਕਤਾ ਵਰਤਣ ਦੀ ਮਹੱਤਤਾ ‘ਤੇ ਵੀ ਜ਼ੋਰ ਦਿੱਤਾ। ਇਸ ਮੌਕੇ ਤੇ ਕਾਲਜ ਦੇ ਡੀਨ ਅਕੈਡਮਿਕਸ ਡਾ. ਰਾਜੇਸ਼ ਕੁਮਾਰ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਅੱਜ ਦੇ ਸਮੇਂ ਵਿੱਚ ਸਾਇਬਰ ਸੁਰੱਖਿਆ ਬਾਰੇ ਜਾਣਕਾਰੀ ਹਰ ਵਿਦਿਆਰਥੀ ਲਈ ਬਹੁਤ ਜ਼ਰੂਰੀ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਕਿ ਉਹ ਆਪਣੇ ਨਾਲ ਨਾਲ ਆਪਣੇ ਪਰਿਵਾਰ ਅਤੇ ਦੋਸਤਾਂ ਨੂੰ ਵੀ ਸਾਇਬਰ ਜਾਗਰੂਕਤਾ ਬਾਰੇ ਜਾਣਕਾਰੀ ਦੇਣ। ਅੰਤ ਵਿੱਚ ਕਾਲਜ ਪ੍ਰਬੰਧਕਾਂ ਵੱਲੋਂ ਆਏ ਹੋਏ ਮਹਿਮਾਨਾਂ ਅਤੇ ਟੀਮ ਦਾ ਧੰਨਵਾਦ ਕੀਤਾ ਗਿਆ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਲਖਵਿੰਦਰ ਕੌਰ, ਅਮਨਪ੍ਰੀਤ ਕੌਰ, ਮਨਪ੍ਰੀਤ ਕੌਰ, ਜਸਵਿੰਦਰ ਕੌਰ, ਨੇਹਾ, ਮਨਪ੍ਰੀਤ ਕੌਰ, ਪਲਵਿੰਦਰ ਕੌਰ, ਰੇਨੂੰ, ਹਰਦੀਪ ਕੌਰ,ਮਧੂ ਬਾਲਾ, ਜਗਰੂਪ ਕੌਰ, ਡਾ. ਨੀਲਮ, ਨਿਕਿਤਾ ਠਾਕੁਰ, ਮੁਸਕਾਨ, ਮਨਜੀਤ, ਅਮਨਪ੍ਰੀਤ ਕੌਰ, ਕਿਰਨਜੀਤ ਕੌਰ, ਸੰਦੀਪ ਕਲੇਰ, ਮੁਸਕਾਨ, ਗੁਰਵੀਰ ਕੌਰ, ਨਵਨੀਤ ਕੌਰ, ਕਾਜਲ, ਮਨਪ੍ਰੀਤ ਕੌਰ, ਡਾ. ਵੀਨਸ, ਪਰਦੀਪ ਕੁਮਾਰ, ਗੁਰਪ੍ਰੀਤ ਸਿੰਘ, ਨਵਿੰਦਰ ਸਿੰਘ, ਧੰਨਵੀਰ ਸਿੰਘ, ਸਾਹਿਲ ਕੁਮਾਰ, ਰਜਨੀ ਬਾਲਾ, ਰੇਖਾ ਰਾਣੀ, ਸੰਦੀਪ ਕੌਰ, ਚੰਚਲ ਆਦਿ ਹਾਜ਼ਰ ਸਨ।

ਫੋਟੋ ਕੈਪਸ਼ਨ : ਜਾਗਰੂਕਤਾ ਸੈਮੀਨਾਰ ਦੌਰਾਨ ਬੀ.ਓ.ਆਈ ਟੀਮ ਦੇ ਨਾਲ ਡੀਨ ਅਕੈਡਮਿਕਸ ਡਾ. ਰਾਜੇਸ਼ ਕੁਮਾਰ, ਫੈਕਲਟੀ ਮੈਂਬਰ ਅਤੇ ਵਿਦਿਆਰਥੀ, ਬਲਵਿੰਦਰ ਸਿੰਘ ਡੀ.ਐਸ.ਪੀ ਦਸੂਹਾ, ਡੀਨ ਅਕਾਦਮਿਕ ਡਾ. ਰਾਜੇਸ਼ ਕੁਮਾਰ ਅਤੇ ਹੋਰ ਸ਼ਖ਼ਸੀਅਤਾਂ।

error: copy content is like crime its probhihated