Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਕੇ.ਐਮ.ਐਸ ਕਾਲਜ ਵਿਖੇ ਰੈੱਡ ਰਿਬਨ ਕਲੱਬ ਵੱਲੋਂ ਕੁਇੱਜ਼ ਪ੍ਰਤੀਯੋਗਿਤਾ ਕਰਵਾਈ ਗਈ – ਪ੍ਰਿੰਸੀਪਲ ਡਾ.ਸ਼ਬਨਮ ਕੌਰ

ਕੇ.ਐਮ.ਐਸ ਕਾਲਜ ਵਿਖੇ ਰੈੱਡ ਰਿਬਨ ਕਲੱਬ ਵੱਲੋਂ ਕੁਇੱਜ਼ ਪ੍ਰਤੀਯੋਗਿਤਾ ਕਰਵਾਈ ਗਈ – ਪ੍ਰਿੰਸੀਪਲ ਡਾ.ਸ਼ਬਨਮ ਕੌਰ

ਦਸੂਹਾ (ਚੌਧਰੀ) 26 ਨਵੰਬਰ 

: ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਰੈੱਡ ਰਿਬਨ ਕਲੱਬ ਵੱਲੋਂ ਵਿਦਿਆਰਥੀਆਂ ਦੇ ਜੀ.ਕੇ, ਕਰੇਂਟ ਅਫੇਅਰਸ ਅਤੇ ਕੰਪਿਊਟਰ ਬਾਰੇ ਜਾਣਕਾਰੀ ਵਧਾਉਣ ਲਈ ਇਕ ਕੁਇੱਜ਼ ਪ੍ਰਤੀਯੋਗਿਤਾ ਕਰਵਾਈ ਗਈ। ਇਸ ਪ੍ਰਤੀਯੋਗਿਤਾ ਵਿੱਚ ਕਾਲਜ ਦੇ ਸਾਰੇ ਵਿਭਾਗਾਂ ਦੇ ਵਿਦਿਆਰਥੀਆਂ ਦੀਆਂ ਕੁੱਲ 7 ਟੀਮਾਂ ਨੇ ਭਾਗ ਲਿਆ। ਸਾਰੇ ਹੀ ਵਿਦਿਆਰਥੀਆਂ ਨੇ ਬੜੀ ਦਿਲਚਸਪੀ ਅਤੇ ਉਤਸ਼ਾਹ ਨਾਲ ਸਵਾਲਾਂ ਦੇ ਜਵਾਬ ਦਿੱਤੇ। ਅੰਤ ਵਿੱਚ ਰਘੁਵੰਸ਼, ਰੋਹਿਤ, ਮਨਪ੍ਰੀਤ ਕੌਰ, ਅਜੈ ਕੁਮਾਰ, ਹਰਪ੍ਰੀਤ ਕੌਰ ਅਤੇ ਅਨਮੋਲ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ ਰਿੱਪਨਦੀਪ ਕੌਰ, ਪ੍ਰੀਆਂ, ਰਾਸ਼ਾ, ਬਲਜੀਤ ਕੌਰ ਅਤੇ ਮਨਪ੍ਰੀਤ ਕੌਰ ਦੀ ਟੀਮ ਨੇ ਦੂਸਰਾ ਸਥਾਨ ਅਤੇ ਆਂਚਲ ਕੁਮਾਰੀ, ਪਲਕਪ੍ਰੀਤ ਕੌਰ, ਕੋਮਲਪ੍ਰੀਤ ਕੌਰ, ਸਿਮਰਨ, ਸੰਤੋਸ਼ ਰਾਣੀ ਅਤੇ ਹਰਪ੍ਰੀਤ ਕੌਰ ਦੀ ਟੀਮ ਨੇ ਤੀਸਰਾ ਸਥਾਨ ਹਾਸਲ ਕੀਤਾ। ਇਸ ਮੌਕੇ ਤੇ ਪ੍ਰਿੰਸੀਪਲ ਡਾ. ਸ਼ਬਨਮ ਕੌਰ ਅਤੇ ਡਾਇਰੈਕਟਰ ਡਾ. ਮਾਨਵ ਸੈਣੀ ਨੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਤੇ ਲਖਵਿੰਦਰ ਕੌਰ, ਮਨਪ੍ਰੀਤ ਕੌਰ, ਅਮਨਪ੍ਰੀਤ ਕੌਰ, ਮਹਿਕ ਸੈਣੀ, ਪ੍ਰਿਯੰਕਾ, ਰਮਨਦੀਪ ਕੌਰ, ਕਮਲਪ੍ਰੀਤ ਕੌਰ ਅਤੇ ਵਿਦਿਆਰਥੀ ਹਾਜ਼ਰ ਸਨ।

ਫੋਟੋ : ਜੇਤੂ ਟੀਮਾਂ ਨੂੰ ਸਨਮਾਨਿਤ ਕਰਦੇ ਹੋਏ ਪ੍ਰਿੰਸੀਪਲ ਡਾ. ਸ਼ਬਨਮ ਕੌਰ, ਡਾਇਰੈਕਟਰ ਡਾ. ਮਾਨਵ ਸੈਣੀ ਤੇ ਫੈਕਲਟੀ ਮੈਂਬਰ।