Prime Punjab Times

Latest news
ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ  ਰਾਮਾਨੁਜਨ ਮੈਥੇਮੈਟੀਕਲ ਸੋਸਾਇਟੀ ਵੱਲੋਂ 'ਸੰਚਾਰ ਹੁਨਰ' ਵਿਸ਼ੇ 'ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਜ਼ਿਲ੍ਹੇ ‘ਚ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਝੋਨਾ ਕੱਟਣ ‘ਤੇ ਪਾਬੰਦੀ : ਜ਼ਿਲ੍ਹਾ ਮੈਜਿਸਟ੍ਰੇਟ ਖਾਲਸਾ ਕਾਲਜ ਵਿਖੇ ਹਿੰਦੀ ਦਿਵਸ ਮੌਕੇ ਇੱਕ ਵਿਸ਼ੇਸ਼ ਲੈਕਚਰ ਜੋਨਲ ਐਥਲੈਟਿਕ ਮੁਕਾਬਲਿਆਂ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ
ADVERTISEMENT
You are currently viewing ਕੇ.ਐਮ.ਐਸ ਕਾਲਜ ਵਿਖੇ ਰੈੱਡ ਰਿਬਨ ਕਲੱਬ ਵੱਲੋਂ ਵਿਸ਼ਵ ਤੰਬਾਕੂ ਮੁਕਤ ਦਿਵਸ ਮਨਾਇਆ ਗਿਆ – ਪ੍ਰਿੰਸੀਪਲ ਡਾ. ਸ਼ਬਨਮ ਕੌਰ

ਕੇ.ਐਮ.ਐਸ ਕਾਲਜ ਵਿਖੇ ਰੈੱਡ ਰਿਬਨ ਕਲੱਬ ਵੱਲੋਂ ਵਿਸ਼ਵ ਤੰਬਾਕੂ ਮੁਕਤ ਦਿਵਸ ਮਨਾਇਆ ਗਿਆ – ਪ੍ਰਿੰਸੀਪਲ ਡਾ. ਸ਼ਬਨਮ ਕੌਰ

ਦਸੂਹਾ (ਚੌਧਰੀ) 

2 ਜੂਨ : ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਯੁਵਕ ਸੇਵਾਵਾਂ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਰੈੱਡ ਰਿਬਨ ਕਲੱਬ ਦੇ ਸਹਿਯੋਗ ਨਾਲ ਵਿਸ਼ਵ ਤੰਬਾਕੂ ਮੁਕਤ ਦਿਵਸ ਮਨਾਇਆ ਗਿਆ। ਇਸ ਦੇ ਮੌਕੇ ਤੇ ਇਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ, ਜਿਸਦੀ ਅਗਵਾਈ ਚੈਅਰਮੈਨ ਚੌਧਰੀ ਕੁਮਾਰ ਸੈਣੀ ਨੇ ਕੀਤੀ। ਇਸ ਸੈਮੀਨਾਰ ਵਿੱਚ ਰੈੱਡ ਰਿਬਨ ਕਲੱਬ, ਐਨ.ਐਸ.ਐਸ ਵਲੰਟੀਅਰਾਂ ਅਤੇ ਵਿਦਿਆਰਥੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਪ੍ਰਿੰਸੀਪਲ ਡਾ.ਸ਼ਬਨਮ ਕੌਰ ਨੇ ਵਿਦਿਆਰਥੀਆਂ ਨੂੰ ਤੰਬਾਕੂ ਸੇਵਨ ਕਰਨ ਦੇ ਭਿਆਨਕ ਨਤੀਜਿਆਂ ਨਾਲ ਅਤੇ ਦੁਨੀਆ ਭਰ ਵਿੱਚ ਵੱਧ ਰਹੇ ਕੈਂਸਰ ਦੀ ਸਥਿਤੀ ਤੋਂ ਜਾਣੂ ਕਰਵਾਇਆ। ਉਹਨਾਂ ਦੇਸ਼ ਨੂੰ ਤੰਬਾਕੂ ਮੁਕਤ ਬਣਾਉਣ ਲਈ ਅਤੇ ਯੂਥ ਨੂੰ ਖੇਡਾਂ ਵਿੱਚ ਵੱਧ ਤੋਂ ਵੱਧ ਭਾਗ ਲੈਣ ਲਈ ਪ੍ਰੇਰਿਤ ਕੀਤਾ। ਇਸ ਤੋਂ ਇਲਾਵਾ ਵਿਦਿਆਰਥੀਆਂ ਵਿਚਕਾਰ ਸਪੀਚ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਡਾਇਰੈਕਟਰ ਡਾ. ਮਾਨਵ ਸੈਣੀ, ਐਚ.ਓ.ਡੀ ਰਾਜੇਸ਼ ਕੁਮਾਰ, ਲਖਵਿੰਦਰ ਕੌਰ, ਰੂਮਾਨੀ ਗੋਸਵਾਮੀ, ਜਗਰੂਪ ਕੌਰ, ਮਨਜੀਤ, ਅਮਨਪ੍ਰੀਤ ਕੌਰ, ਮਨਪ੍ਰੀਤ ਕੌਰ ਅਤੇ ਵਿਦਿਆਰਥੀ ਹਾਜ਼ਰ ਸਨ।