Prime Punjab Times

Latest news
KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਮਨੁੱਖੀ ਅਧਿਕਾਰਾਂ ਦੀ ਰਾਖੀ ਅਤੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਲਈ ਹਰ ਸ਼ਿਕਾਇਤ ਨੂੰ ਗੰਭੀਰਤਾ ਨਾਲ ਸੁਣਿਆ ਜਾ ਰਿਹਾ : ਪ... ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਡੱਫਰ ਵਿਖੇ ਮੈਗਾ ਪੀ.ਟੀ.ਐਮ.ਹੋਈ ਸਿਵਲ ਹਸਪਤਾਲ ਦਸੂਹਾ ਵਿਖੇ ਵਿਧਾਇਕ ਘੁੰਮਣ ਨੇ ਸਿਟੀ ਸਕੈਨ ਦਾ ਕੀਤਾ ਉਦਘਾਟਨ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਗਭਵਤੀ ਮਹਿਲਾਵਾ ਦਾ ਕੀਤਾ ਚੈਕਅੱਪ : ਡਾ. ਸੁਦੇਸ਼ ਰਾਜਨ ਖਾਲਸਾ ਕਾਲਜ ਵਿਖੇ ਇੰਟਰ-ਡਿਪਾਰਟਮੈਂਟ ਕਵਿਜ਼ ਮੁਕਾਬਲਾ ਕਰਵਾਇਆ ਗਿਆ 10 ਅਕਤੂਬਰ ਸੰਗਰੂਰ ਦੀ ਮਹਾਂ ਰੈਲੀ ਸਰਕਾਰ ਦੀਆਂ ਜੜ੍ਹਾਂ ਹਿਲਾ ਦੇਵੇਗੀ - ਆਗੂ: ਪ੍ਰਿੰਸ ਪਲਿਆਲ,ਜਗਵਿੰਦਰ ਸਿੰਘ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਤਿਉਹਾਰਾਂ ਮੌਕੇ ਪਟਾਖੇ ਤੇ ਆਤਿਸ਼ਬਾਜ਼ੀ ਚਲਾਉਣ ਲਈ ਸਮਾਂ ਨਿਰਧਾਰਿਤ ਨਈ ਰੋਸ਼ਨੀ ਸਕੀਮ ਤਹਿਤ NCC ਯੂਨਿਟ ਵੱਲੋਂ ਮਹਿਲਾ ਸਸ਼ਕਤੀਕਰਨ ਸਬੰਧੀ ਗਤੀਵਿਧੀਆਂ ਤਿਉਹਾਰਾਂ ਦੇ ਮੱਦੇਨਜ਼ਰ ਪਟਾਕੇ ਵੇਚਣ ਲਈ ਦਿੱਤੇ ਜਾਣਗੇ ਆਰਜ਼ੀ ਲਾਇਸੰਸ : ਜ਼ਿਲ੍ਹਾ ਮੈਜਿਸਟ੍ਰੇਟ
ADVERTISEMENT
You are currently viewing KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ

KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ

ਦਸੂਹਾ 10 ਅਕਤੂਬਰ (ਚੌਧਰੀ) 

ਵਿਦਿਆਰਥਣ ਕਨਨਪ੍ਰੀਤ ਕੌਰ ਨੇ ਹਾਸਲ ਕੀਤਾ ਪਹਿਲਾ ਸਥਾਨ – ਪ੍ਰਿੰਸੀਪਲ ਡਾ. ਮਾਨਵ ਸੈਣੀ

: ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ, ਚੌ. ਬੰਤਾ ਸਿੰਘ ਕਲੋਨੀ, ਦਸੂਹਾ ਦਾ ਨਤੀਜਾ ਬਹੁਤ ਹੀ ਸ਼ਾਨਦਾਰ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਡਾ. ਮਾਨਵ ਸੈਣੀ ਨੇ ਦੱਸਿਆ ਕਿ ਯੂਨੀਵਰਸਿਟੀ ਵੱਲੋਂ ਸੈਸ਼ਨ ਅਪ੍ਰੈਲ 2026 ਦੇ ਨਤੀਜੇ ਘੋਸ਼ਿਤ ਕਰ ਦਿੱਤੇ ਗਏ ਹਨ, ਜਿਸ ਵਿੱਚ ਆਈ.ਟੀ ਵਿਭਾਗ ਦੇ ਬੀ.ਸੀ.ਏ ਚੌਥੇ ਸਮੈਸਟਰ ਦੇ ਵਿਦਿਆਰਥੀਆਂ ਨੇ ਕਾਬਿਲ-ਏ-ਤਾਰੀਫ਼ ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਨਤੀਜੇ ਵਿੱਚ ਕਨਨਪ੍ਰੀਤ ਕੌਰ ਪੁੱਤਰੀ ਜੋਗਿੰਦਰ ਸਿੰਘ ਨੇ ਐਸ.ਜੀ.ਪੀ.ਏ 9.39 ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ ਸੀਨਮ ਅਰੋੜਾ ਪੁੱਤਰੀ ਮੋਹਿੰਦਰ ਪਾਲ ਨੇ ਐਸ.ਜੀ.ਪੀ.ਏ 8.65 ਨਾਲ ਦੂਸਰਾ ਸਥਾਨ ਹਾਸਲ, ਨਵਜੋਤ ਪੁੱਤਰੀ ਅਸ਼ੋਕ ਕੁਮਾਰ ਨੇ ਐਸ.ਜੀ.ਪੀ.ਏ 8.61 ਪ੍ਰਾਪਤ ਕਰਕੇ ਤੀਸਰਾ ਸਥਾਨ ਹਾਸਲ ਕੀਤਾ, ਜਦਕਿ ਮਹਿਕ ਪੁੱਤਰੀ ਤਰਸੇਮ ਲਾਲ ਨੇ ਐਸ.ਜੀ.ਪੀ.ਏ 8.39 ਨਾਲ ਚੌਥਾ ਸਥਾਨ ਹਾਸਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ। ਇਸ ਮੌਕੇ ਤੇ ਪ੍ਰਿੰਸੀਪਲ ਡਾ. ਮਾਨਵ ਸੈਣੀ ਨੇ ਡੀਨ ਐਕੇਡਮਿਕਸ ਡਾ. ਰਾਜੇਸ਼ ਕੁਮਾਰ ਅਤੇ ਸਾਰੇ ਸਟਾਫ਼ ਮੈਂਬਰਾਂ ਨੂੰ ਵਧਾਈ ਦਿੰਦਿਆਂ ਅੱਗੇ ਵੀ ਇਸੇ ਤਰ੍ਹਾਂ ਵਿਦਿਆਰਥੀਆਂ ਦਾ ਮਾਰਗਦਰਸ਼ਨ ਕਰਦੇ ਰਹਿਣ ਲਈ ਪ੍ਰੇਰਿਆ। ਉਹਨਾ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਉਨ੍ਹਾਂ ਦੀ ਲਗਨ, ਮਿਹਨਤ ਅਤੇ ਅਧਿਆਪਕਾਂ ਦੀ ਸਮਰਪਿਤ ਰਹਿਨੁਮਾਈ ਦਾ ਨਤੀਜਾ ਹੈ। ਇਸ ਮੌਕੇ ਤੇ ਡੀਨ ਐਕੇਡਮਿਕਸ ਡਾ. ਰਾਜੇਸ਼ ਕੁਮਾਰ ਨੇ ਆਈ.ਟੀ ਵਿਭਾਗ ਦੇ ਕੋਆਰਡੀਨੇਟਰ, ਪ੍ਰੋਗਰਾਮ ਇੰਚਾਰਜ ਅਤੇ ਸਾਰੇ ਅਧਿਆਪਕਾਂ ਨੂੰ ਵੀ ਇਸ ਸ਼ਾਨਦਾਰ ਪ੍ਰਾਪਤੀ ਲਈ ਮੁਬਾਰਕਬਾਦ ਦਿੱਤੀ ਅਤੇ ਭਵਿੱਖ ਵਿੱਚ ਵੀ ਵਿਦਿਆਰਥੀਆਂ ਨੂੰ ਉੱਚ ਮਿਆਰੀ ਸਿੱਖਿਆ ਦੇਣ ਲਈ ਇਸੇ ਤਰ੍ਹਾਂ ਯਤਨ ਜਾਰੀ ਰੱਖਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਤੇ ਆਈ.ਟੀ ਵਿਭਾਗ ਦੇ ਮਨਪ੍ਰੀਤ ਕੌਰ, ਅਮਨਪ੍ਰੀਤ ਕੌਰ, ਜਸਵਿੰਦਰ ਕੌਰ, ਨੇਹਾ, ਪਲਵਿੰਦਰ ਕੌਰ, ਮਨਪ੍ਰੀਤ ਕੌਰ, ਕੁਸਮ ਲਤਾ, ਰੇਨੂੰ, ਹਰਦੀਪ ਕੌਰ, ਪ੍ਰੀਤੀ, ਪਰਦੀਪ ਕੁਮਾਰ ਅਤੇ ਵਿਦਿਆਰਥੀ ਹਾਜ਼ਰ ਸਨ।

ਫੋਟੋ ਕੈਪਸ਼ਨ : ਕੇ.ਐਮ.ਐਸ ਕਾਲਜ ਦੇ ਹੋਣਹਾਰ ਵਿਦਿਆਰਥੀ।