Prime Punjab Times

Latest news
ਬੰਦੀ ਸਿੰਘਾਂ ਦੀ ਰਿਹਾਈ ਲਈ ਸੰਪੂਰਨ ਪੰਜਾਬ ਬੰਦ ਦੇ ਸੱਦੇ ਨੂੰ ਮਿਲਿਆ ਦਸੂਹਾ 'ਚ ਭਰਵਾਂ ਹੁੰਗਾਰਾ ਡਾ.ਉਬਰਾਏ ਨੇ ਦੁਬਈ ਚ ਮੌਤ ਦੇ ਮੂੰਹ ਵਿੱਚ ਗਏ ਨੌਜਵਾਨ ਦੇ ਪਰਿਵਾਰ ਦੀ ਸਾਰ ਲਈ DAV ਪਬਲਿਕ ਸਕੂਲ ਦੇ ਵਿਦਿਆਰਥੀ ਦਿਲਕਸ਼ ਸਿੰਘ ਨੇ ਜ਼ਿਲ੍ਹਾ ਪੱਧਰੀ ਕਿਕ ਬਾਕਸਿੰਗ ਮੁਕਾਬਲੇ 'ਚ ਜਿੱਤਿਆ ਕਾਂਸੇ ਮੈਡਲ ਖ਼ਾਲਸਾ ਕਾਲਜ ਵਿਖੇ "ਇਮਰਜਿੰਗ ਟੈਕਨਾਲੋਜੀ ਐਂਡ ਦਾ ਫਿਊਚਰ ਆਫ਼ ਆਈਟੀ” ਵਿਸ਼ੇ ’ਤੇ ਸੈਮੀਨਾਰ ਕਰਵਾਇਆ ਪੈਨਸ਼ਨ ਕੋਈ ਖੈਰਾਤ ਨਹੀਂ ,ਮੁਲਾਜ਼ਮਾਂ ਦਾ ਹੱਕ ਹੈ - ਆਗੂ ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਦਾਖਲਿਆਂ ਦੀ ਆਖਰੀ ਮਿਤੀ 'ਚ ਵਾਧਾ, ਵਿਦਿਆਰਥੀਆਂ ਲਈ ਸੁਨਹਿਰੀ ਮੌਕਾ - ... ਸ਼੍ਰੀ ਅਚਲੇਸ਼ਵਰ ਧਾਮ ਵਿੱਚ ਹਰਿਨਾਮ ਸੰਕੀਰਤਨ ਮਹਾਕੁੰਭ ਦਾ ਸ਼ਾਨਦਾਰ ਸਮਾਪਨ.. ਘੰਟਿਆਂ ਬੱਧੀ ਹੋਈ ਮੂਸਲਾਧਾਰ ਬਾਰਿਸ਼ ਕਾਰਨ ਤਹਿਸੀਲ ਦਸੂਹਾ ਹੋਈ ਹਾਲੋ ਬੇਹਾਲ ਖ਼ਾਲਸਾ ਕਾਲਜ ਵਿਖੇ ‘ਸੋਮਨਾਥ ਸੰਵਾਦ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਖਾਦਾਂ ਦੀ ਟੈਗਿੰਗ ਰੋਕਣ ਤੇ ਕਿਸਾਨਾਂ ਨੂੰ ਨਿਰਵਿਘਨ ਸਪਲਾਈ ਲਈ ਹੈਲਪਲਾਈਨ ਨੰਬਰ ਜਾਰੀ
ADVERTISEMENT
You are currently viewing KMS ਕਾਲਜ ਵਿਖੇ ਵੀਰ ਬਾਲ ਦਿਵਸ  ਦੇ ਮੌਕੇ ਤੇ ਵਿਸ਼ੇਸ਼ ਸਮਾਰੋਹ ਕਰਵਾਇਆ ਗਿਆ – ਪ੍ਰਿੰਸੀਪਲ ਡਾ.ਸ਼ਬਨਮ ਕੌਰ

KMS ਕਾਲਜ ਵਿਖੇ ਵੀਰ ਬਾਲ ਦਿਵਸ  ਦੇ ਮੌਕੇ ਤੇ ਵਿਸ਼ੇਸ਼ ਸਮਾਰੋਹ ਕਰਵਾਇਆ ਗਿਆ – ਪ੍ਰਿੰਸੀਪਲ ਡਾ.ਸ਼ਬਨਮ ਕੌਰ

ਦਸੂਹਾ 26 ਦਸੰਬਰ (ਚੌਧਰੀ )

: ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ  ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ   ਅੱਜ ਵੀਰ ਬਾਲ ਦਿਵਸ ਬੜੇ ਸਤਿਕਾਰ ਅਤੇ ਗੌਰਵ ਨਾਲ ਮਨਾਇਆ ਗਿਆ। ਇਹ ਦਿਵਸ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਅਦਭੁਤ ਸ਼ਹਾਦਤ ਅਤੇ ਬਹਾਦਰੀ ਨੂੰ ਸਮਰਪਿਤ ਸੀ। ਇਸ ਸਮਾਰੋ ਦਾ ਉਦੇਸ਼ ਵਿਦਿਆਰਥੀਆਂ ਵਿੱਚ ਸਾਹਸ, ਦੇਸ਼ ਭਗਤੀ,  ਅਨੁਸ਼ਾਸਨ ਅਤੇ ਆਤਮਿਕ ਮੁੱਲਿਆਂ ਨੂੰ ਉਤਸਾਹਿਤ ਕਰਨਾ ਸੀ। ਸਮਾਗਮ ਦੀ ਸ਼ੁਰੂਆਤ ਵੀਰ ਬਾਲ ਦਿਵਸ ਦੀ ਇਤਿਹਾਸਿਕ ਮਹੱਤਤਾ ਬਾਰੇ ਜਾਣਕਾਰੀ ਨਾਲ ਹੋਈ। ਕਾਲਜ ਦੇ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਇਸ ਵਿੱਚ ਭਾਗ ਲਿਆ ਅਤੇ ਸਾਹਿਬਜ਼ਾਦਿਆਂ ਦੀ ਬਹਾਦਰੀ, ਕੁਰਬਾਨੀ ਅਤੇ ਉੱਚੇ ਆਦਰਸ਼ਾਂ ਤੇ ਪ੍ਰੇਰਨਾਦਾਇਕ ਭਾਸ਼ਣ ਦਿੱਤੇ। ਇਸ ਮੌਕੇ ਤੇ  ਮੈਡੀਕਲ ਸਾਇੰਸ ਵਿਭਾਗ ਦੇ ਸਹਾਇਕ ਪ੍ਰੋਫੈਸਰ ਜਗਰੂਪ ਕੌਰ ਨੇ ਵਿਦਿਆਰਥੀਆਂ ਨੂੰ ਨੈਤਿਕ ਮੁੱਲਿਆਂ, ਮਜਬੂਤ ਚਰਿਤਰ ਅਤੇ ਸੇਵਾ ਭਾਵਨਾ ਅਪਨਾਉਣ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਸ਼ਪਥ ਦਵਾਈ ਅਤੇ ਕਿਹਾ ਕਿ ਨਸ਼ਾ ਮੁਕਤ ਜੀਵਨ ਜਿਉਣਾ ਅਤੇ ਆਤਮਿਕ ਮਾਰਗ ਤੇ ਚਲਣਾ ਹੀ ਸਾਹਿਬਜ਼ਾਦਿਆਂ ਨੂੰ ਸਹੀ ਸ਼ਰਧਾਂਜਲੀ ਹੋਵੇਗੀ। ਸਮਾਰੋ ਵਿੱਚ ਚੇਅਰਮੈਨ ਸ਼੍ਰੀ ਕੁਮਾਰ ਸੈਣੀ ਨੇ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਉਨਾਂ ਨੂੰ ਪੰਜਾਬ ਦੇ ਇਤਿਹਾਸ ਅਤੇ ਸਿੱਖ ਗੁਰੂਆਂ ਦੀਆਂ ਸਿੱਖਿਆਵਾਂ ਦਾ ਅਧਿਐਨ ਕਰਨ ਦੀ ਸਲਾਹ ਦਿੱਤੀ, ਤਾਂ ਜੋ ਉਨਾਂ ਦੀਆਂ ਕੁਰਬਾਨੀਆਂ ਤੋਂ ਪ੍ਰੇਰਨਾ ਲੈ ਸਕਣ। ਇਸ ਸਮਾਰੋ ਦਾ ਮੁੱਖ ਉਦੇਸ਼ ਪੰਜਾਬ ਦੀ ਧਾਰਮਿਕ ਵਿਰਾਸਤ ਪ੍ਰਤੀ ਗਹਿਰੇ ਸਤਿਕਾਰ ਨੂੰ ਵਿਦਿਆਰਥੀਆਂ ਵਿੱਚ ਪਹੁੰਚਾਣਾ ਸੀ। ਸਮਾਰੋਹ ਦੇ ਸਮਾਪਨ ਦੌਰਾਨ ਦੋ ਮਿੰਟ ਦਾ ਮੌਨ ਰੱਖਿਆ ਗਿਆ।ਸਮਾਗਮ ਵਿੱਚ ਕਾਲਜ ਦੇ ਡਾਇਰੈਕਟਰ ਮਾਨਵ  ਸੈਨੀ, ਕਾਲਜ ਦੇ ਸਟਾਫ਼, ਐਨ.ਐਸ.ਐਸ. ਵਲੰਟੀਅਰ, ਯੂਥ ਸਰਵਿਸਸ ਕਲੱਬ ਦੇ ਮੈਂਬਰ ਅਤੇ ਸਮੂਹ ਵਿਦਿਆਰਥੀਆਂ ਨੇ ਹਿੱਸਾ ਲਿਆ।