Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਕੇ.ਐਮ.ਐਸ ਕਾਲਜ ਦੇ ਚੇਅਰਮੈਨ ਚੌਧਰੀ ਕੁਮਾਰ ਸੈਣੀ ਦੇ ਵਿਦੇਸ਼ ਯਾਤਰਾ ਤੋਂ ਦੇਸ਼ ਪਰਤਣ ਤੇ ਨਿੱਘਾ ਸਵਾਗਤ

ਕੇ.ਐਮ.ਐਸ ਕਾਲਜ ਦੇ ਚੇਅਰਮੈਨ ਚੌਧਰੀ ਕੁਮਾਰ ਸੈਣੀ ਦੇ ਵਿਦੇਸ਼ ਯਾਤਰਾ ਤੋਂ ਦੇਸ਼ ਪਰਤਣ ਤੇ ਨਿੱਘਾ ਸਵਾਗਤ

ਦਸੂਹਾ (ਚੌਧਰੀ) 

4 ਜਨਵਰੀ : ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਚੇਅਰਮੈਨ ਚੌਧਰੀ ਕੁਮਾਰ ਸੈਣੀ ਜੀ ਦੇ ਵਿਦੇਸ਼ ਯਾਤਰਾ ਤੋਂ ਵਾਪਸ ਦੇਸ਼ ਪਰਤਣ ਤੇ ਡਾਇਰੈਕਟਰ ਡਾ. ਮਾਨਵ ਸੈਣੀ, ਪ੍ਰਿੰਸੀਪਲ ਡਾ. ਸ਼ਬਨਮ ਕੌਰ, ਰਿਟਾਇਰਡ ਪ੍ਰਿੰਸੀਪਲ ਸਤੀਸ਼ ਕਾਲੀਆ, ਐਚ.ਓ.ਡੀ ਰਾਜੇਸ਼ ਕੁਮਾਰ ਅਤੇ ਸਾਰੇ ਫੈਕਲਟੀ ਮੈਂਬਰਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਤੇ ਚੇਅਰਮੈਨ ਚੌਧਰੀ ਕੁਮਾਰ ਸੈਣੀ ਵੱਲੋਂ ਸਾਰੇ ਫੈਕਲਟੀ ਮੈਂਬਰਾਂ ਨੂੰ ਨਵੇਂ ਸਾਲ ਦੀਆਂ ਵਧਾਈਆਂ ਦਿੱਤੀਆਂ ਅਤੇ ਕੇਕ ਕੱਟਿਆ। ਉਹਨਾਂ ਸਾਰੇ ਫੈਕਲਟੀ ਮੈਂਬਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਭ ਨੇ ਕਾਲਜ ਦੀ ਤਰੱਕੀ ਵਿੱਚ ਆਪਣਾ ਆਪਣਾ ਯੋਗਦਾਨ ਦਿੱਤਾ ਹੈ। ਸੈਸ਼ਨ 2022-23 ਦੇ ਨਵੇਂ ਦਾਖਲਿਆਂ ਬਾਰੇ ਗੱਲ ਕਰਦਿਆਂ ਉਨ੍ਹਾਂ ਫੈਕਲਟੀ ਮੈਂਬਰਾਂ ਨੂੰ ਵਧਾਈ ਦਿੱਤੀ। ਇਸ ਤੋਂ ਇਲਾਵਾ ਉਹਨਾਂ ਸਭ ਨੂੰ ਅੱਗੇ ਵੀ ਇਸੇ ਤਰ੍ਹਾਂ ਮਿਹਨਤ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਆਈ ਟੀ ਵਿਭਾਗ ਦੇ ਲਖਵਿੰਦਰ ਕੌਰ, ਮਨਪ੍ਰੀਤ ਕੌਰ, ਅਮਨਪ੍ਰੀਤ ਕੌਰ, ਅਨੀਤਾ ਰਾਣੀ, ਅਤੇ ਰਣਜੋਧ ਕੌਰ, ਐਮ ਐਸ ਰੰਧਾਵਾ ਐਗਰੀਕਲਚਰ ਵਿਭਾਗ ਦੇ ਗੁਰਿੰਦਰਜੀਤ ਕੌਰ, ਰਮਨਪ੍ਰੀਤ ਕੌਰ ਅਤੇ ਅੰਜਲੀ ਗੋਲਡੀ, ਮੈਡੀਕਲ ਲੈਬ ਸਾਇੰਸ ਵਿਭਾਗ ਦੇ ਰੂਮਾਨੀ ਗੋਸਵਾਮੀ, ਜਗਰੂਪ ਕੌਰ, ਸ਼ੀਨਾ ਰਾਣੀ ਅਤੇ ਪ੍ਰਿਯੰਕਾ, ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਦੇ ਮਨਜੀਤ, ਅਮਨਪ੍ਰੀਤ ਕੌਰ, ਰਜਨੀਤ ਕੌਰ, ਕਿਰਨਜੀਤ ਕੌਰ ਅਤੇ ਸੰਦੀਪ ਕਲੇਰ ਆਦਿ ਹਾਜ਼ਰ ਸਨ।