Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing KMS ਕਾਲਜ ਦਸੂਹਾ ਹੜ੍ਹ ਪੀੜਤ ਲੋਕਾਂ ਦੀ ਸਹਾਇਤਾ ਲਈ ਹਮੇਸ਼ਾ ਤਿਆਰ – ਪ੍ਰਿੰਸੀਪਲ ਡਾ. ਸ਼ਬਨਮ ਕੌਰ

KMS ਕਾਲਜ ਦਸੂਹਾ ਹੜ੍ਹ ਪੀੜਤ ਲੋਕਾਂ ਦੀ ਸਹਾਇਤਾ ਲਈ ਹਮੇਸ਼ਾ ਤਿਆਰ – ਪ੍ਰਿੰਸੀਪਲ ਡਾ. ਸ਼ਬਨਮ ਕੌਰ

 ਦਸੂਹਾ 8 ਸਤੰਬਰ (ਚੌਧਰੀ) 

: ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ, ਜਲੰਧਰ ਦੇ ਅਧੀਨ ਬੀ.ਬੀ. ਅਮਰ ਕੌਰ ਜੀ ਐਜੂਕੇਸ਼ਨਲ ਸੋਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ. ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ, ਚੌ. ਬੰਤਾ ਸਿੰਘ ਕਲੋਨੀ, ਦਸੂਹਾ ਦੇ ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਵਿੱਚ ਚੱਲ ਰਹੇ ਹੜ੍ਹਾਂ ਦੀ ਸੰਕਟ ਦੀ ਸਥਿਤੀ ਵਿੱਚੋਂ ਪੰਜਾਬ ਨੂੰ ਕੱਢਣ ਲਈ ਸਾਰਾ ਪੰਜਾਬ ਇੱਕਜੁਟ ਹੋ ਕੇ ਹੜ੍ਹ ਪੀੜਤ ਲੋਕਾਂ ਦੀ ਸਹਾਇਤਾ ਲਗਾਤਾਰ ਕਰ ਰਿਹਾ ਹੈ। ਇਸੇ ਮੁਹਿੰਮ ਵਿੱਚ ਕੇ.ਐਮ.ਐਸ. ਕਾਲਜ ਦੀ ਐਨ.ਐਸ.ਐਸ ਯੂਨਿਟ ਦੇ ਵਲੰਟੀਅਰਾਂ ਦੇ ਸਹਿਯੋਗ ਨਾਲ ਪਿਛਲੇ ਦਿਨੀਂ ਮੁਕੇਰੀਆਂ ਅਤੇ ਭੰਗਾਲੇ ਦੇ ਨਾਲ ਲਗਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਬੇਜ਼ੁਬਾਨ ਪਸ਼ੂਆਂ ਲਈ ਹਰੇ ਚਾਰੇ ਦੀ ਸੇਵਾ ਕੀਤੀ ਗਈ ਸੀ ਅਤੇ ਉਸ ਤੋਂ ਬਾਅਦ ਅਧਿਆਪਕ ਦਿਵਸ ਦੇ ਮੌਕੇ ਤੇ ਹੜ੍ਹ ਪੀੜਤ ਪਰਿਵਾਰਾਂ ਨੂੰ ਲੋੜੀਂਦਾ ਸਮਾਨ ਜਿਵੇਂ ਕਿ ਬਰੈਡ, ਬਿਸਕੁਟ, ਪਾਣੀ, ਖਾਣਾ, ਸੈਨਟਰੀ ਪੈਡ ਅਤੇ ਪਸ਼ੂਆਂ ਲਈ ਹਰੇ ਚਾਰੇ ਦੀ ਸੇਵਾ ਕੀਤੀ। ਉਹਨਾਂ ਕਿਹਾ ਕਿ ਕੇ.ਐਮ.ਐਸ. ਕਾਲਜ  ਹੜ੍ਹ ਪੀੜਤ ਪਰਿਵਾਰਾਂ ਦੀ ਅੱਗੇ ਵੀ ਸਹਾਇਤਾ ਲਈ ਭਰੋਸਾ ਜਤਾਇਆ। ਇਸ ਮੌਕੇ ਤੇ ਚੇਅਰਮੈਨ ਚੌਧਰੀ ਕੁਮਾਰ ਸੈਣੀ ਨੇ ਕੇ.ਐਮ.ਐਸ. ਮੈਨੇਜਮੈਂਟ, ਸਟਾਫ਼ ਅਤੇ ਐਨ.ਐਸ.ਐਸ ਯੂਨਿਟ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਹੜ੍ਹ ਰਾਹਤ ਯਤਨਾਂ ਵਿੱਚ ਯੋਗਦਾਨ ਪਾਉਣ ਦੀ ਇਹ ਪਹਿਲ ਕੇ.ਐਮ.ਐਸ. ਕਾਲਜ ਦੀ ਉਸ ਭੂਮਿਕਾ ਨੂੰ ਉਜਾਗਰ ਕਰਦੀ ਹੈ ਜੋ ਸਿਰਫ਼ ਸਿੱਖਿਆ ਨੂੰ ਹੀ ਨਹੀਂ, ਬਲਕਿ ਸੰਕਟ ਦੇ ਸਮੇਂ ਸਮਾਜਿਕ ਜ਼ਿੰਮੇਵਾਰੀ ਅਤੇ ਸਮੁਦਾਇਕ ਸਹਿਯੋਗ ਨੂੰ ਵੀ ਉਤਸ਼ਾਹਿਤ ਕਰਦੀ ਹੈ। ਉਹਨਾਂ ਕਿਹਾ ਕਿ ਸਟਾਫ਼ ਅਤੇ ਐਨ.ਐਸ.ਐਸ ਯੂਨਿਟ ਦੇ ਵਲੰਟੀਅਰਾਂ ਦਾ ਪ੍ਰੇਰਨਾ ਸਰੋਤ ਐਮ.ਐਲ.ਏ ਸਰਦਾਰ ਕਰਮਵੀਰ ਸਿੰਘ ਘੁੰਮਣ ਨੂੰ ਮੰਨਿਆ, ਜੋ ਆਪਣੇ ਇਲਾਕੇ ਦੀ ਸੇਵਾ ਲਈ ਦਿਨ ਰਾਤ ਹਾਜ਼ਰ ਰਹਿੰਦੇ ਹਨ। ਉਨ੍ਹਾਂ ਸਟਾਫ਼ ਅਤੇ ਐਨ.ਐਸ.ਐਸ ਯੂਨਿਟ ਦੇ ਵਲੰਟੀਅਰਾਂ ਦੀ ਤਾਰੀਫ਼ ਕਰਦਿਆਂ ਉਨ੍ਹਾਂ ਦੇ ਮਾਪਿਆਂ ਦੇ ਸੰਸਕਾਰਾਂ ਨੂੰ ਸਲਾਮ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਨੌਜਵਾਨ ਹੀ ਭਵਿੱਖ ਦੇ ਆਧਾਰ ਹਨ, ਜੋ ਸੰਕਟ ਸਮੇਂ ਲੋਕਾਂ ਦੇ ਨਾਲ ਖੜ੍ਹੇ ਰਹਿੰਦੇ ਹਨ। ਇਸ ਮੌਕੇ ਤੇ ਡਾਇਰੈਕਟਰ ਡਾ. ਮਾਨਵ ਸੈਣੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੇ.ਐਮ.ਐਸ. ਮੈਨੇਜਮੈਂਟ ਅਤੇ ਐਨ.ਐਸ.ਐਸ ਯੂਨਿਟ ਦੇ ਵਲੰਟੀਅਰ ਹਮੇਸ਼ਾ ਹੜ੍ਹ ਪੀੜਤ ਲੋਕਾਂ ਦੀ ਸਹਾਇਤਾ ਲਈ ਹਾਜ਼ਰ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਵੀ ਪਸ਼ੂਆਂ ਲਈ ਹਰਾ ਚਾਰਾ ਅਤੇ ਹੜ੍ਹ ਪੀੜਤ ਲੋਕਾਂ ਲਈ ਲੋੜੀਂਦੇ ਸਮਾਨ ਦੀ ਸੇਵਾ ਕੀਤੀ ਜਾਵੇਗੀ। ਉਹਨਾਂ ਦਸੂਹਾ ਇਲਾਕੇ ਦੇ ਲੋਕਾਂ ਨੂੰ ਅਤੇ ਵਿਦਿਆਰਥੀਆਂ ਨੂੰ ਵੀ ਹੜ੍ਹ ਰਾਹਤ ਯਤਨਾਂ ਵਿੱਚ ਯੋਗਦਾਨ ਪਾਉਣ ਦੀ ਅਪੀਲ ਕੀਤੀ, ਤਾਂ ਜੋ ਹੜ੍ਹ ਪ੍ਰਭਾਵਿਤ ਲੋਕ ਜਲਦੀ ਠੀਕ ਹੋ ਕੇ ਆਪਣੀ ਜ਼ਿੰਦਗੀ ਨੂੰ ਮੁੜ ਸ਼ੁਰੂ ਕਰ ਸਕਣ। ਇਸ ਮੌਕੇ ਤੇ ਐਨ.ਐਸ.ਐਸ ਪ੍ਰੋਗਰਾਮ ਅਫ਼ਸਰ ਡਾ. ਰਾਜੇਸ਼ ਕੁਮਾਰ ਨੇ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਅਤੇ ਬੇਜ਼ੁਬਾਨ ਜਾਨਵਰਾਂ ਦੀ ਸੇਵਾ ਅੱਗੇ ਵੀ ਕਰਦੇ ਰਹਿਣ ਲਈ ਭਰੋਸਾ ਦਿੱਤਾ ਅਤੇ ਐਨ.ਐਸ.ਐਸ ਯੂਨਿਟ ਦੇ ਵਲੰਟੀਅਰਾਂ ਵੱਲੋਂ ਕਿਸੇ ਵੀ ਤਰ੍ਹਾਂ ਦੀ ਆਪਦਾ ਤੋਂ ਨਜਿੱਠਣ ਲਈ ਇਲਾਕੇ ਦੇ ਲੋਕਾਂ ਅਤੇ ਪ੍ਰਸ਼ਾਸ਼ਨ ਦਾ ਸਹਿਯੋਗ ਦੇਣ ਦਾ ਵੀ ਭਰੋਸਾ ਦਿੱਤਾ। ਇਸ ਮੌਕੇ ਤੇ ਵੀਨਸ ਮੈਡਮ, ਲਖਵਿੰਦਰ ਕੌਰ, ਮਨਪ੍ਰੀਤ ਕੌਰ, ਅਮਨਪ੍ਰੀਤ ਕੌਰ, ਜਸਵਿੰਦਰ ਕੌਰ, ਸੋਨਮ ਸਲਾਰੀਆ, ਕਾਜਲ, ਮਨਜੀਤ, ਕਿਰਨਜੀਤ ਕੌਰ, ਅਮਨਪ੍ਰੀਤ ਕੌਰ, ਸੰਦੀਪ ਕਲੇਰ, ਰਜਨੀ ਬਾਲਾ, ਮਨਪ੍ਰੀਤ ਕੌਰ, ਸੰਦੀਪ ਕੌਰ, ਹਰਪ੍ਰੀਤ ਕੌਰ, ਪਲਵਿੰਦਰ ਕੌਰ, ਪਰਦੀਪ ਕੁਮਾਰ, ਦੇਵ ਕੁਮਾਰ, ਧੰਨਵੀਰ ਸਿੰਘ, ਨਵਿੰਦਰ ਸਿੰਘ ਅਤੇ ਐਨ.ਐਸ.ਐਸ ਯੂਨਿਟ ਦੇ ਵਲੰਟੀਅਰਜ਼ ਆਦਿ ਹਾਜ਼ਰ ਸਨ।

ਫੋਟੋ ਕੈਪਸ਼ਨ : ਤਸਵੀਰ ਵਿੱਚ ਜਾਣਕਾਰੀ ਦਿੰਦੇ ਹੋਏ ਕੇ ਐਮ ਐਸ ਕਾਲਜ ਦੇ ਚੇਅਰਮੈਨ ਚੌਧਰੀ ਕੁਮਾਰ ਸੈਣੀ, ਪ੍ਰਿੰਸੀਪਲ ਡਾ. ਸ਼ਬਨਮ ਕੌਰ, ਡਾਇਰੈਕਟਰ ਡਾ. ਮਾਨਵ ਸੈਣੀ ਅਤੇ ਐਨ.ਐਸ. ਐਸ ਪ੍ਰੋਗਰਾਮ ਅਫ਼ਸਰ ਡਾ. ਰਾਜੇਸ਼ ਕੁਮਾਰ।