Prime Punjab Times

Latest news
ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ
ADVERTISEMENT
You are currently viewing KMS ਕਾਲਜ ਦੇ ‘ਡਾ. ਸ਼ਬਨਮ ਕੌਰ ਹੋਟਲ ਮੈਨੇਜਮੈਂਟ ਵਿਭਾਗ’ ਦਾ ਵਿਜੇ ਕੁਮਾਰ ਵੱਲੋਂ ਕੀਤਾ ਗਿਆ ਉਦਘਾਟਨ 

KMS ਕਾਲਜ ਦੇ ‘ਡਾ. ਸ਼ਬਨਮ ਕੌਰ ਹੋਟਲ ਮੈਨੇਜਮੈਂਟ ਵਿਭਾਗ’ ਦਾ ਵਿਜੇ ਕੁਮਾਰ ਵੱਲੋਂ ਕੀਤਾ ਗਿਆ ਉਦਘਾਟਨ 

ਦਸੂਹਾ 22 ਅਗਸਤ (ਚੌਧਰੀ) 

: ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ, ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ. ਕਾਲਜ ਆਫ਼ ਆਈ.ਟੀ. ਐਂਡ ਮੈਨੇਜਮੈਂਟ, ਦਸੂਹਾ ਵਿਖੇ ਵਿਦਿਆਰਥੀਆਂ ਨੂੰ ਆਧੁਨਿਕ ਅਤੇ ਰੋਜ਼ਗਾਰਮੁਖੀ ਸਿੱਖਿਆ ਪ੍ਰਦਾਨ ਕਰਨ ਦੇ ਉਦੇਸ਼ ਨਾਲ ਇਸ ਸਾਲ ਸ਼ੁਰੂ ਕੀਤੇ ਗਏ ਨਵੇਂ ਪ੍ਰੋਗਰਾਮ ਬੈਚਲਰ ਆਫ਼ ਹੋਟਲ ਮੈਨੇਜਮੈਂਟ ਐਂਡ ਕੇਟਰਿੰਗ ਟੈਕਨੀਕਸ ਦੇ ਨਵੇਂ ਵਿਭਾਗ “ਡਾ. ਸ਼ਬਨਮ ਕੌਰ ਹੋਟਲ ਮੈਨੇਜਮੈਂਟ ਵਿਭਾਗ” ਦਾ ਸ਼ੁਭ ਉਦਘਾਟਨ ਵਿਜੇ ਕੁਮਾਰ, ਜੋ ਕਿ ਉੱਘੇ ਸਮਾਜ ਸੇਵੀ ਅਤੇ ਸਫਲ ਕਾਰੋਬਾਰੀ ਹਨ, ਵੱਲੋਂ ਕੀਤਾ ਗਿਆ। ਇਸ ਮੌਕੇ ਕਾਲਜ ਦੇ ਚੇਅਰਮੈਨ ਚੌਧਰੀ ਕੁਮਾਰ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ।

ਇਸ ਮੌਕੇ ਪ੍ਰਿੰਸੀਪਲ ਡਾ. ਮਾਨਵ ਸੈਣੀ, ਡੀਨ ਅਕਾਦਮਿਕ ਡਾ. ਰਾਜੇਸ਼ ਕੁਮਾਰ, ਫੈਕਲਟੀ ਮੈਂਬਰਾਂ ਅਤੇ ਵਿਦਿਆਰਥੀਆਂ ਵੱਲੋਂ  ਵਿਜੇ ਕੁਮਾਰ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਵਿਭਾਗ ਦਾ ਨਾਮ ਕਾਲਜ ਦੇ ਸਵਰਗਵਾਸੀ ਪ੍ਰਿੰਸੀਪਲ ਡਾ. ਸ਼ਬਨਮ ਕੌਰ ਜੀ ਦੀ ਯਾਦ ਅਤੇ ਉਨ੍ਹਾਂ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਪਾਏ ਗਏ ਮਹੱਤਵਪੂਰਨ ਯੋਗਦਾਨ ਨੂੰ ਸਮਰਪਿਤ ਕਰਦਿਆਂ ਰੱਖਿਆ ਗਿਆ ਹੈ। ਇਸ ਮੌਕੇ ਪ੍ਰਿੰਸੀਪਲ ਡਾ. ਮਾਨਵ ਸੈਣੀ ਨੇ ਕਿਹਾ ਕਿ ਡਾ. ਸ਼ਬਨਮ ਕੌਰ ਜੀ ਦਾ ਸਿੱਖਿਆ, ਵਿਦਿਆਰਥੀ ਭਲਾਈ ਅਤੇ ਕਾਲਜ ਦੀ ਤਰੱਕੀ ਪ੍ਰਤੀ ਸਮਰਪਣ ਹਮੇਸ਼ਾ ਪ੍ਰੇਰਣਾ ਦਾ ਸਰੋਤ ਰਹੇਗਾ। ਉਨ੍ਹਾਂ ਦੀ ਯਾਦ ਨੂੰ ਸਮਰਪਿਤ ਇਸ ਵਿਭਾਗ ਦੀ ਸਥਾਪਨਾ ਉਨ੍ਹਾਂ ਪ੍ਰਤੀ ਸੱਚੀ ਸ਼ਰਧਾਂਜਲੀ ਹੈ। ਉਨ੍ਹਾਂ ਦੱਸਿਆ ਕਿ ਹੋਟਲ ਮੈਨੇਜਮੈਂਟ ਦੇ ਖੇਤਰ ਵਿੱਚ ਲਗਾਤਾਰ ਵੱਧ ਰਹੀਆਂ ਸੰਭਾਵਨਾਵਾਂ ਨੂੰ ਦੇਖਦੇ ਹੋਏ ਇਹ ਨਵਾਂ ਪ੍ਰੋਗਰਾਮ ਵਿਦਿਆਰਥੀਆਂ ਲਈ ਬੇਹੱਦ ਲਾਹੇਵੰਦ ਸਾਬਤ ਹੋਵੇਗਾ। ਇਸ ਮੌਕੇ ਤੇ ਵਿਜੇ ਕੁਮਾਰ ਨੇ ਵਿਦਿਆਰਥੀਆਂ ਨੂੰ ਸੰਬੋਧਿਤ ਕਰਦਿਆ ਕਿਹਾ ਕਿ ਅੱਜ ਦੇ ਨੌਜਵਾਨਾਂ ਨੂੰ ਵਿਦੇਸ਼ ਜਾਣ ਦੀ ਦੌੜ ਵਿੱਚ ਸ਼ਾਮਲ ਹੋਣ ਦੀ ਬਜਾਏ ਆਪਣੇ ਦੇਸ਼ ਵਿੱਚ ਰਹਿ ਕੇ ਮਿਹਨਤ ਅਤੇ ਲਗਨ ਨਾਲ ਆਪਣੇ ਭਵਿੱਖ ਨੂੰ ਸੰਵਾਰਨ ਵੱਲ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਭਾਰਤ ਵਿੱਚ ਵੀ ਅੱਜ ਨੌਜਵਾਨਾਂ ਲਈ ਰੋਜ਼ਗਾਰ ਅਤੇ ਕਰੀਅਰ ਦੇ ਬੇਸ਼ੁਮਾਰ ਮੌਕੇ ਮੌਜੂਦ ਹਨ। ਕੇ.ਐਮ.ਐਸ. ਕਾਲਜ ਵੱਲੋਂ ਸ਼ੁਰੂ ਕੀਤਾ ਗਿਆ ਬੈਚਲਰ ਆਫ਼ ਹੋਟਲ ਮੈਨੇਜਮੈਂਟ ਐਂਡ ਕੇਟਰਿੰਗ ਟੈਕਨੀਕਸ ਵਰਗਾ ਰੋਜ਼ਗਾਰਮੁਖੀ ਪ੍ਰੋਗਰਾਮ ਵਿਦਿਆਰਥੀਆਂ ਨੂੰ ਲੋੜੀਂਦੇ ਹੁਨਰ ਪ੍ਰਦਾਨ ਕਰਕੇ ਉਨ੍ਹਾਂ ਨੂੰ ਆਪਣੇ ਪੈਰਾਂ ’ਤੇ ਖੜ੍ਹਾ ਹੋਣ ਅਤੇ ਇੱਕ ਸਨਮਾਨਜਨਕ ਕਰੀਅਰ ਬਣਾਉਣ ਵਿੱਚ ਬਹੁਤ ਮਦਦਗਾਰ ਸਾਬਤ ਹੋਵੇਗਾ। ਉਨ੍ਹਾਂ ਵਿਦਿਆਰਥੀਆਂ ਨੂੰ ਮਿਹਨਤ, ਹੁਨਰ ਵਿਕਾਸ ਅਤੇ ਆਪਣੇ ਦੇਸ਼ ਵਿੱਚ ਹੀ ਨਵੇਂ ਮੌਕੇ ਤਲਾਸ਼ਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਤੇ ਡੀਨ ਅਕਾਦਮਿਕ ਡਾ. ਰਾਜੇਸ਼ ਕੁਮਾਰ ਨੇ ਕਿਹਾ ਕਿ ਹੋਟਲ ਮੈਨੇਜਮੈਂਟ ਇੱਕ ਵਿਸ਼ੇਸ਼ ਰੋਜ਼ਗਾਰਮੁਖੀ ਪ੍ਰੋਗਰਾਮ ਹੈ, ਜਿਸ ਰਾਹੀਂ ਵਿਦਿਆਰਥੀਆਂ ਨੂੰ ਹੋਟਲ ਮੈਨੇਜਮੈਂਟ, ਫੂਡ ਪ੍ਰੋਡਕਸ਼ਨ, ਫੂਡ ਐਂਡ ਬੇਵਰੇਜ ਸਰਵਿਸ, ਹਾਊਸਕੀਪਿੰਗ, ਫਰੰਟ ਆਫਿਸ ਅਤੇ ਕੇਟਰਿੰਗ ਆਦਿ ਖੇਤਰਾਂ ਵਿੱਚ ਸਿਧਾਂਤਕ ਗਿਆਨ ਦੇ ਨਾਲ-ਨਾਲ ਵਿਹਾਰਕ ਸਿਖਲਾਈ ਪ੍ਰਦਾਨ ਕੀਤੀ ਜਾਵੇਗੀ। ਇਹ ਪ੍ਰੋਗਰਾਮ ਵਿਦਿਆਰਥੀਆਂ ਲਈ ਦੇਸ਼-ਵਿਦੇਸ਼ ਵਿੱਚ ਰੋਜ਼ਗਾਰ ਅਤੇ ਸਵੈ-ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਵਿੱਚ ਸਹਾਇਕ ਸਾਬਤ ਹੋਵੇਗਾ। ਅੰਤ ਵਿੱਚ ਕਾਲਜ ਮੈਨੇਜਮੈਂਟ ਅਤੇ ਸਮੂਹ ਸਟਾਫ਼ ਵੱਲੋਂ ਸਵਰਗਵਾਸੀ ਡਾ. ਸ਼ਬਨਮ ਕੌਰ ਜੀ ਦੀ ਯਾਦ ਨੂੰ ਸਤਿਕਾਰ ਸਹਿਤ ਨਮਨ ਕਰਦਿਆਂ ਨਵੇਂ ਵਿਭਾਗ ਦੀ ਸਫਲਤਾ ਅਤੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਗਈ। ਇਸ ਮੌਕੇ ਤੇ ਸ਼੍ਰੀਮਤੀ ਮਮਤਾ ਚੌਧਰੀ, ਇਨਾਇਤ ਕੌਰ, ਡਾ. ਦਿਲਬਾਗ ਸਿੰਘ ਹੁੰਦਲ, ਸਾਰੇ ਵਿਭਾਗਾਂ ਦੇ ਫੈਕਲਟੀ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।

ਫੋਟੋ ਕੈਪਸ਼ਨ : ‘ਡਾ. ਸ਼ਬਨਮ ਕੌਰ ਹੋਟਲ ਮੈਨੇਜਮੈਂਟ ਵਿਭਾਗ’ ਦਾ ਉਦਘਾਟਨ ਕਰਦੇ ਹੋਏ ਵਿਜੇ ਕੁਮਾਰ ਦੇ ਨਾਲ ਪ੍ਰਿੰਸੀਪਲ ਡਾ. ਮਾਨਵ ਸੈਣੀ, ਡੀਨ ਅਕਾਦਮਿਕ ਡਾ. ਰਾਜੇਸ਼ ਕੁਮਾਰ ਅਤੇ ਹੋਰ ਪ੍ਰਮੁੱਖ ਸ਼ਖਸੀਅਤਾਂ,ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਸੰਬੋਧਿਤ ਕਰਦੇ ਹੋਏ ਮੁੱਖ ਮਹਿਮਾਨ ।