Prime Punjab Times

Latest news
ਤਿਉਹਾਰਾਂ ਦੇ ਮੱਦੇਨਜ਼ਰ ਪਟਾਕੇ ਵੇਚਣ ਲਈ ਦਿੱਤੇ ਜਾਣਗੇ ਆਰਜ਼ੀ ਲਾਇਸੰਸ : ਜ਼ਿਲ੍ਹਾ ਮੈਜਿਸਟ੍ਰੇਟ DC ਨੇ ਲਿਵਾਸਾ ਹਸਪਤਾਲ ਦੀ ਮੋਬਾਈਲ ਕੈਂਸਰ ਸਕ੍ਰੀਨਿੰਗ ਬੱਸ ਨੂੰ  ਫਲੈਗ ਆਫ ਕੀਤਾ ਵਸੂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ 'ਚ ਦਿਲਕਸ਼ ਸਿੰਘ ਨੇ ਜਿੱਤਿਆ ਸਿਲਵਰ ਮੈਡਲ ਮਾਨਸਿਕ ਸਿਹਤ ਸਬੰਧੀ ਜਾਗਰੂਕਤਾ ਲਈ ਲੈਕਚਰ ਕਰਵਾਇਆ ਗਿਆ ਵਿਦਿਅਕ ਸੰਸਥਾਵਾਂ ਦੀ ਤਰੱਕੀ ਲਈ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਦੇ ਯਤਨ ਸ਼ਲਾਘਾਯੋਗ : ਡਾ. ਜਸਪਾਲ ਸਿੰਘ ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ
ADVERTISEMENT
You are currently viewing KMS ਕਾਲਜ ਵਿਖੇ ਜ਼ਿਲਾ ਪੱਧਰੀ ਦੋ ਰੋਜ਼ਾ ਯੂਥ ਵਰਕਸ਼ਾਪ ਲਗਾਈ ਗਈ – ਪ੍ਰਿੰਸੀਪਲ ਡਾ. ਸ਼ਬਨਮ ਕੌਰ

KMS ਕਾਲਜ ਵਿਖੇ ਜ਼ਿਲਾ ਪੱਧਰੀ ਦੋ ਰੋਜ਼ਾ ਯੂਥ ਵਰਕਸ਼ਾਪ ਲਗਾਈ ਗਈ – ਪ੍ਰਿੰਸੀਪਲ ਡਾ. ਸ਼ਬਨਮ ਕੌਰ

ਦਸੂਹਾ (ਚੌਧਰੀ) 

: ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਦੇ ਐਨ.ਐਸ.ਐਸ ਯੂਨਿਟ ਅਤੇ ਯੂਥ ਸੇਵਾਵਾਂ ਵਿਭਾਗ ਹੁਸ਼ਿਆਰਪੁਰ ਵੱਲੋਂ ਕੱਲ ਜਿਲ੍ਹਾ ਪੱਧਰੀ 2 ਰੋਜ਼ਾ ਵਰਕਸ਼ਾਪ ਦਾ ਆਯੋਜਨ ਚੇਅਰਮੈਨ ਚੌਧਰੀ ਕੁਮਾਰ ਸੈਣੀ ਦੀ ਅਗਵਾਈ ਹੇਠ ਕਰਵਾਇਆ ਗਿਆ ਸੀ, ਜਿਸਦੇ ਪਹਿਲੇ ਦਿਨ ਅੰਤਰਰਾਸ਼ਟਰੀ ਮਹਿਲਾ ਦਿਵਸ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ ਗਿਆ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਦੱਸਿਆ ਕਿ ਵਰਕਸ਼ਾਪ ਦੇ ਦੂਸਰੇ ਦਿਨ ਵੱਖ ਵੱਖ ਵਿਸ਼ਿਆਂ ਤੇ ਵਰਕਸ਼ਾਪ ਆਯੋਜਿਤ ਕੀਤੀ ਗਈ, ਜਿਨ੍ਹਾਂ ਵਿੱਚ ਵਿਦਿਆਰਥੀਆਂ ਨੂੰ ਖੇਤੀਬਾੜੀ ਵਿੱਚ ਪਰਾਲੀ ਸਾੜਨ ਨੂੰ ਰੋਕਣ, ਨਸ਼ਿਆ ਖਿਲਾਫ ਜਾਗਰੂਕਤਾ ਅਤੇ ਪੰਜਾਬ ਦੇ ਯੂਥ ਨੂੰ ਯੂਥ ਕਲੱਬਾਂ ਨਾਲ ਜੋੜਨ ਸਬੰਧੀ ਜਾਣਕਾਰੀ ਦਿੰਦਿਆਂ ਜਾਗਰੂਕ ਕੀਤਾ ਗਿਆ। ਇਸ ਮੌਕੇ ਤੇ ਅਵਤਾਰ ਸਿੰਘ ਖੇਤੀਬਾੜੀ ਵਿਭਾਗ ਅਫ਼ਸਰ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ ਅਤੇ ਯੂਥ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਜਾਗਰੂਕ ਕੀਤਾ ਅਤੇ ਖੇਤੀਬਾੜੀ ਕਰਨ ਦੀਆਂ ਨਵੀਆਂ ਨਵੀਆਂ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਯੂਥ ਨੂੰ ਨਸ਼ਿਆ ਤੋਂ ਦੂਰ ਰਹਿਣ ਅਤੇ ਖੇਡਾਂ ਵੱਲ ਰੁਝਾਨ ਵਧਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਤੇ ਯੁਵਕ ਸੇਵਾਵਾਂ ਵਿਭਾਗ ਹੁਸ਼ਿਆਰਪੁਰ ਦੇ ਰਵੀਪਾਲ ਦਾਰਾ ਅਸਿਸਟੈਂਟ ਡਾਇਰੈਕਟਰ ਯੂਥ ਸੇਵਾਵਾਂ ਵਿਭਾਗ ਹੁਸ਼ਿਆਰਪੁਰ, ਪ੍ਰੋਗਰਾਮ ਅਫ਼ਸਰ ਲੈਕਚਰਾਰ ਬਲਜੀਤ ਸਿੰਘ ਅਤੇ ਲੈਕਚਰਾਰ ਪਰਮਜੀਤ ਸਿੰਘ ਵਿਸ਼ੇਸ਼ ਰੂਪ ਵਿੱਚ ਸ਼ਾਮਲ ਸਨ। ਕਾਲਜ ਦੇ ਡਾਇਰੈਕਟਰ ਡਾ. ਮਾਨਵ ਸੈਣੀ ਅਤੇ ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਸਮ੍ਰਿਤੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਐਨ.ਐਸ.ਐਸ ਪ੍ਰੋਗਰਾਮ ਅਫ਼ਸਰ ਡਾ. ਰਾਜੇਸ਼ ਕੁਮਾਰ, ਪ੍ਰਿੰਸੀਪਲ ਗੁਰਦਿਆਲ ਸਿੰਘ, ਪ੍ਰਿੰਸੀਪਲ ਦੇਵੀ ਸਿੰਘ, ਪ੍ਰੋਗਰਾਮ ਅਫਸਰ ਮਾਸਟਰ ਕਸ਼ਮੀਰ ਸਿੰਘ, ਕਾਉਂਸਲਰ ਸੰਤੋਖ਼ ਸਿੰਘ ਤੋਖੀ, ਠਾਕੁਰ ਬਲਦੇਵ ਸਿੰਘ, ਮਾਸਟਰ ਜਸਪਾਲ ਸਿੰਘ, ਕਮਲਜੀਤ ਸਿੰਘ ਹੈਪੀ, ਸਕੂਲ ਆਫ਼ ਐਮੀਨੈਂਸ ਦੇ ਐਨ.ਐਸ.ਐਸ ਵਲੰਟੀਅਰ ਵਿਸ਼ਾਲ, ਸ਼ਿਵਮ ਸ਼ਰਮਾ ਅਤੇ ਰਵੀਸ਼ ਵਰਮਾ ਅਤੇ ਕੇ.ਐਮ.ਐਸ ਕਾਲਜ ਦੇ ਯੁਵਕ ਸੇਵਾਵਾਂ ਵਿਭਾਗ ਦੇ ਵਲੰਟੀਅਰਜ਼ ਵੱਲੋਂ ਵਿਸ਼ੇਸ਼ ਯੋਗਦਾਨ ਪਾਇਆ ਗਿਆ।
ਕੈਪਸ਼ਨ : ਕੇ.ਐਮ.ਐਸ ਕਾਲਜ ਵਿਖੇ ਵਰਕਸ਼ਾਪ ਦੌਰਾਨ ਯੂਥ ਸੇਵਾਵਾਂ ਵਿਭਾਗ ਹੁਸ਼ਿਆਰਪੁਰ ਦੇ ਅਧਿਕਾਰੀਆਂ ਨੂੰ ਸਨਮਾਨਿਤ ਕਰਦੇ ਹੋਏ ਕਾਲਜ ਮੈਨੇਜਮੈਂਟ।