Prime Punjab Times

Latest news
DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ ਬਲਾਕ ਪੱਧਰੀ ਮੁਕਾਬਲੇ 'ਚ ਡੱਫਰ ਸਕੂਲ ਦੀ ਵਿਦਿਆਰਥਣ ਨੇ ਦੂਜਾ ਸਥਾਨ ਕੀਤਾ ਹਾਸਲ ਸੜਕ ਸੁਰੱਖਿਆ ਨਿਯਮਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ-ਵਧੀਕ ਡਿਪਟੀ ਕਮਿਸ਼ਨਰ ਵਰਲਡ ਬੁੱਧਿਸਟ ਫੈਡਰੇਸ਼ਨ ਦੇ ਐਡਵਾਈਜ਼ਰੀ ਬੋਰਡ ਵਿੱਚ ਨਿੱਕੂ ਦਸੂਹਾ ਨੂੰ ਮਿਲੀ ਅਹਿਮ ਜ਼ਿੰਮੇਵਾਰੀ ਸ਼ਬਦ ਕੀਰਤਨ 'ਚ ਖਾਲਸਾ ਕਾਲਜ ਨੇ ਤੀਸਰਾ ਸਥਾਨ ਕੀਤਾ ਹਾਸਲ दसूहा के गांव बह मवा के नीरज ने एशियन गेम्स में जीता सिल्वर मैडल,परिवार और गांव में खुशी की लहर ਬਾਬਾ ਦੀਪ ਸਿੰਘ ਚੈਰੀਟੇਬਲ ਹਸਪਤਾਲ ਵਿਖੇ ਡਾ ਪਾਬਲਾ ਨੇ ਹੱਡੀਆਂ ਦੀ ਬੀਮਾਰੀਆਂ ਸਬੰਧੀ ਮਰੀਜ਼ਾਂ ਦੀ ਕੀਤੀ ਜਾਂਚ ਤਿਉਹਾਰਾਂ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਟਾਕਿਆਂ ਦੀ ਵਿਕਰੀ ਬਾਰੇ ਹਦਾਇਤਾਂ ਜਾਰੀ ਰਾਖੀ ਗੁਪਤਾ ਭੰਡਾਰੀ, ਇਲੈਕਟਰੋਲ ਰੋਲ ਆਬਜਰਵਰ ਬਟਾਲਾ ਪਹੁੰਚੇ,SIR ਦੀ ਚੱਲ ਰਹੀ ਪ੍ਰਕਿਰਿਆ ਦਾ ਕੀਤਾ ਰੀਵਿਊ
ADVERTISEMENT
You are currently viewing KMS ਕਾਲਜ ਵਿਖੇ ‘ਵਿੱਦਿਆ ਆਰੰਭ 2026’ ਨਾਲ ਦੋ-ਦਿਨਾ ਸਮਾਗਮ ਦੀ ਸ਼ਾਨਦਾਰ ਸਮਾਪਤੀ

KMS ਕਾਲਜ ਵਿਖੇ ‘ਵਿੱਦਿਆ ਆਰੰਭ 2026’ ਨਾਲ ਦੋ-ਦਿਨਾ ਸਮਾਗਮ ਦੀ ਸ਼ਾਨਦਾਰ ਸਮਾਪਤੀ

ਦਸੂਹਾ  12 ਅਗਸਤ (ਚੌਧਰੀ) 

ਹਵਨ ਯੱਗ ਉਪਰੰਤ ਲੰਗਰ ਦਾ ਆਯੋਜਨ; ਵਿਧਾਇਕ ਸਰਦਾਰ ਕਰਮਵੀਰ ਸਿੰਘ ਘੁੰਮਣ ਨੇ ਕੀਤੀ ਵਿਸ਼ੇਸ਼ ਸ਼ਿਰਕਤ

: ਆਈ.ਕੇ. ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ, ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ. ਕਾਲਜ ਆਫ਼ ਆਈ.ਟੀ. ਐਂਡ ਮੈਨੇਜਮੈਂਟ, ਦਸੂਹਾ ਵਿਖੇ ਨਵੇਂ ਅਕਾਦਮਿਕ ਸੈਸ਼ਨ 2026-27 ਦੀ ਸ਼ੁਰੂਆਤ ਸਬੰਧੀ ਕਰਵਾਏ ਗਏ ਦੋ-ਦਿਨਾ ਵਿਸ਼ੇਸ਼ ਸਮਾਗਮ ਦੇ ਦੂਜੇ ਦਿਨ ‘ਵਿੱਦਿਆ ਆਰੰਭ 2026 – ਬਲੈਸਡ ਬਿਗਨਿੰਗ ਆਫ਼ ਲਰਨਿੰਗ’ ਤਹਿਤ ਹਵਨ ਯੱਗ ਕਰਵਾਇਆ ਗਿਆ। ਇਸ ਦੇ ਨਾਲ ਹੀ ਦੋ-ਦਿਨਾ ਸਮਾਗਮ ਦੀ ਸਫਲਤਾਪੂਰਵਕ ਸਮਾਪਤੀ ਹੋਈ। ਇਹ ਹਵਨ ਯੱਗ ਪੰਡਿਤ ਤਰਦੀਪ ਮਿਸ਼ਰਾ ਜੀ ਵੱਲੋਂ ਵਿਧੀ ਪੂਰਵਕ ਕੀਤਾ ਗਿਆ ਅਤੇ ਇਸ ਮੌਕੇ ਮਾਤਾ ਸਰਸਵਤੀ ਜੀ ਦੀ ਪੂਜਾ ਅਰਚਨਾ ਕੀਤੀ ਗਈ। ਹਵਨ ਯੱਗ ਦੌਰਾਨ ਨਵੇਂ ਅਕਾਦਮਿਕ ਸੈਸ਼ਨ ਦੀ ਮੰਗਲਮਈ ਸ਼ੁਰੂਆਤ, ਵਿਦਿਆਰਥੀਆਂ ਦੀ ਅਕਾਦਮਿਕ ਸਫਲਤਾ, ਉੱਜਵਲ ਭਵਿੱਖ, ਵਿਸ਼ਵ ਸ਼ਾਂਤੀ ਅਤੇ ਸਰਬੱਤ ਦੇ ਭਲੇ ਲਈ ਪ੍ਰਾਰਥਨਾ ਕੀਤੀ ਗਈ। ਕਾਲਜ ਪ੍ਰਬੰਧਨ, ਫੈਕਲਟੀ ਮੈਂਬਰਾਂ, ਵਿਦਿਆਰਥੀਆਂ ਅਤੇ ਪਤਵੰਤਿਆਂ ਨੇ ਹਵਨ ਯੱਗ ਵਿੱਚ ਸ਼ਰਧਾ ਨਾਲ ਭਾਗ ਲਿਆ। ਇਸ ਪਾਵਨ ਮੌਕੇ ਵਿਧਾਇਕ ਸਰਦਾਰ ਕਰਮਵੀਰ ਸਿੰਘ ਘੁੰਮਣ ਐਮ.ਐਲ.ਏ ਦਸੂਹਾ, ਸੋਨੂੰ ਖਾਲਸਾ ਪ੍ਰਧਾਨ ਮਿਊਂਸੀਪਲ ਕਮੇਟੀ ਦਸੂਹਾ ਅਤੇ ਸਮਾਜਸੇਵੀ ਠਾਕੁਰ ਬਲਦੇਵ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਕਾਲਜ ਦੇ ਪ੍ਰਿੰਸੀਪਲ ਡਾ. ਮਾਨਵ ਸੈਣੀ ਨੇ ਕਿਹਾ ਕਿ ‘ਵਿੱਦਿਆ ਆਰੰਭ 2026’ ਰਾਹੀਂ ਨਵੇਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਨੂੰ ਭਾਰਤੀ ਸੱਭਿਆਚਾਰਕ ਅਤੇ ਆਧਿਆਤਮਿਕ ਪਰੰਪਰਾਵਾਂ ਨਾਲ ਜੋੜਨ ਦਾ ਯਤਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਾਲਜ ਦਾ ਉਦੇਸ਼ ਵਿਦਿਆਰਥੀਆਂ ਨੂੰ ਸਿੱਖਿਆ ਦੇ ਨਾਲ-ਨਾਲ ਉੱਤਮ ਚਰਿੱਤਰ ਅਤੇ ਜ਼ਿੰਮੇਵਾਰ ਨਾਗਰਿਕ ਬਣਨ ਲਈ ਪ੍ਰੇਰਿਤ ਕਰਨਾ ਹੈ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਵਿਧਾਇਕ ਸਰਦਾਰ ਕਰਮਵੀਰ ਸਿੰਘ ਘੁੰਮਣ ਅਤੇ ਸਮਾਗਮ ਵਿੱਚ ਸ਼ਾਮਲ ਸਮੂਹ ਪਤਵੰਤਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਵਿਧਾਇਕ ਸਰਦਾਰ ਕਰਮਵੀਰ ਸਿੰਘ ਘੁੰਮਣ ਨੇ ਕਾਲਜ ਪ੍ਰਬੰਧਨ, ਸਟਾਫ਼ ਅਤੇ ਵਿਦਿਆਰਥੀਆਂ ਨੂੰ ਨਵੇਂ ਅਕਾਦਮਿਕ ਸੈਸ਼ਨ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਕੇ.ਐਮ.ਐਸ. ਕਾਲਜ ਅਤੇ ਵਿਦਿਆਰਥੀਆਂ ਦੀ ਭਲਾਈ ਲਈ ਉਹ ਪਹਿਲਾਂ ਵੀ ਕਾਲਜ ਦੇ ਨਾਲ ਰਹੇ ਹਨ ਅਤੇ ਭਵਿੱਖ ਵਿੱਚ ਵੀ ਹਰ ਸੰਭਵ ਸਹਿਯੋਗ ਜਾਰੀ ਰੱਖਣਗੇ। ਉਨ੍ਹਾਂ ਕਾਲਜ ਵੱਲੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਹਵਨ ਯੱਗ ਉਪਰੰਤ ਕਾਲਜ ਪ੍ਰਬੰਧਨ ਵੱਲੋਂ ਆਈ ਹੋਈ ਸਮੂਹ ਸੰਗਤ ਲਈ ਲੰਗਰ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ, ਜਿਸ ਵਿੱਚ ਵਿਦਿਆਰਥੀਆਂ, ਫੈਕਲਟੀ ਮੈਂਬਰਾਂ, ਮਹਿਮਾਨਾਂ ਅਤੇ ਸਟਾਫ਼ ਨੇ ਸ਼ਰਧਾ ਤੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ ਅਤੇ ਲੰਗਰ ਛਕਿਆ। ਇਸ ਤਰ੍ਹਾਂ ‘ਆਗਾਜ਼-ਏ-ਖ਼ਾਸ’ ਅਤੇ ‘ਵਿੱਦਿਆ ਆਰੰਭ 2026’ ਦੇ ਰੂਪ ਵਿੱਚ ਕਰਵਾਏ ਗਏ ਦੋ-ਦਿਨਾ ਸਮਾਗਮ ਨੇ ਨਵੇਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਨੂੰ ਯਾਦਗਾਰ ਬਣਾ ਦਿੱਤਾ। ਇਸ ਮੌਕੇ ਤੇ ਡੀਨ ਅਕਾਦਮਿਕ ਡਾ. ਰਾਜੇਸ਼ ਕੁਮਾਰ ਵੱਲੋਂ ਸਮਾਗਮ ਦੀ ਸਫਲਤਾ ਲਈ ਸਮੂਹ ਸਟਾਫ਼, ਐਨ.ਐਸ.ਐਸ ਯੂਨਿਟ ਦੇ ਵਲੰਟੀਅਰਜ਼, ਵਿਦਿਆਰਥੀਆਂ ਅਤੇ ਸਹਿਯੋਗੀਆਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਤੇ ਚੇਅਰਮੈਨ ਚੌਧਰੀ ਕੁਮਾਰ ਸੈਣੀ, ਡਾ. ਦਿਲਬਾਗ ਸਿੰਘ ਹੁੰਦਲ, ਮਮਤਾ ਚੌਧਰੀ, ਇਨਾਇਤ ਕੌਰ, ਸਾਰੇ ਵਿਭਾਗਾਂ ਦੇ ਫੈਕਲਟੀ ਮੈਂਬਰ, ਐਨ.ਐਸ.ਐਸ ਯੂਨਿਟ ਦੇ ਵਲੰਟੀਅਰਜ਼, ਵਿਦਿਆਰਥੀ ਅਤੇ ਹੋਰ ਪ੍ਰਮੁੱਖ ਸਖ਼ਸ਼ੀਅਤਾਂ ਹਾਜ਼ਰ ਸਨ।

ਫੋਟੋ ਕੈਪਸ਼ਨ : ‘ਵਿੱਦਿਆ ਆਰੰਭ 2026’ ਦੇ ਸੰਬੰਧ ਵਿੱਚ ਹਵਨ ਯੱਗ ਦੌਰਾਨ ਪੂਜਾ ਅਰਚਨਾ ਕਰਦੇ ਹੋਏ ਪ੍ਰਿੰਸੀਪਲ ਡਾ. ਮਾਨਵ ਸੈਣੀ, ਡੀਨ ਅਕਾਦਮਿਕ ਡਾ. ਰਾਜੇਸ਼ ਕੁਮਾਰ, ਮਮਤਾ ਚੌਧਰੀ, ਇਨਾਇਤ ਕੌਰ, ਫੈਕਲਟੀ ਮੈਂਬਰ ਅਤੇ ਵਿਦਿਆਰਥੀ।