Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing KMS ਕਾਲਜ ਵੱਲੋਂ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਲਈ ਕਰੀਅਰ ਗਾਈਡੈਂਸ ਦੇ ਸਬੰਧ ਸੈਮੀਨਾਰ ਕਰਵਾਇਆ- ਪ੍ਰਿੰਸੀਪਲ ਡਾ. ਸ਼ਬਨਮ ਕੌਰ

KMS ਕਾਲਜ ਵੱਲੋਂ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਲਈ ਕਰੀਅਰ ਗਾਈਡੈਂਸ ਦੇ ਸਬੰਧ ਸੈਮੀਨਾਰ ਕਰਵਾਇਆ- ਪ੍ਰਿੰਸੀਪਲ ਡਾ. ਸ਼ਬਨਮ ਕੌਰ

ਦਸੂਹਾ (ਚੌਧਰੀ) 

: ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਦੇ ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਵੱਖ ਵੱਖ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਦਸੂਹਾ ਇਲਾਕੇ ਦੇ ਕੇ.ਐਮ.ਐਸ ਕਾਲਜ ਵਿਖੇ ਸੈਮੀਨਾਰ, ਵਰਕਸ਼ਾਪ ਅਤੇ ਟ੍ਰੇਨਿੰਗ ਲਗਾ ਰਹੇ ਹਨ। ਇਸ ਤੋਂ ਪਹਿਲਾਂ ਸਕੂਲਾਂ ਨੂੰ ਜਲੰਧਰ, ਹੁਸ਼ਿਆਰਪੁਰ ਅਤੇ ਚੰਡੀਗੜ੍ਹ ਦੇ ਤਕਨੀਕੀ ਕਾਲਜਾਂ ਵਿੱਚ ਬਹੁਤ ਦੂਰ ਜਾਣਾ ਪੈਂਦਾ ਸੀ। ਉਹਨਾਂ ਦੱਸਿਆ ਕਿ ਪੀ.ਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੌਲਤਪੁਰ ਚੌਂਕ, ਜਿਲ੍ਹਾ ਊਨਾ ਦੇ ਵਿਦਿਆਰਥੀਆਂ ਨੇ ਅਧਿਆਪਕ ਇੰਦੂ ਬਾਲਾ, ਤਰਨੁਮ ਠਾਕੁਰ, ਭੁਭਨੇਸ਼ ਸ਼ਰਮਾ ਅਤੇ ਪਰਵੇਸ਼ ਕੁਮਾਰ ਦੀ ਅਗਵਾਈ ਹੇਠ ਦਸੂਹਾ ਦੇ ਤਕਨੀਕੀ ਸਿੱਖਿਆ ਕਾਲਜ ਕੇ.ਐਮ.ਐਸ ਕਾਲਜ ਦਾ ਵਿੱਦਿਅਕ ਦੌਰਾ ਕੀਤਾ। ਸਕੂਲ ਦੇ ਵਿਦਿਆਰਥੀਆਂ ਨੇ ਕਾਲਜ ਦੇ ਆਈ.ਟੀ ਵਿਭਾਗ ਦੀਆਂ ਆਧੁਨਿਕ ਕੰਪਿਊਟਰ ਲੈਬਜ਼, ਲਾਇਬ੍ਰੇਰੀ, ਮੈਡੀਕਲ ਲੈਬ ਸਾਇੰਸ ਵਿਭਾਗ ਦੀਆਂ ਲੈਬਜ਼, ਫੈਸ਼ਨ ਡਿਜ਼ਾਇਨਿੰਗ ਵਿਭਾਗ ਦੀਆਂ ਆਧੁਨਿਕ ਲੈਬਜ਼ ਅਤੇ ਕੁਮਾਰ ਸਪੋਰਟਸ ਕੰਪਲੈਕਸ ਦਾ ਦੌਰਾ ਕੀਤਾ। ਇਸ ਉਪਰੰਤ ਵਿਦਿਆਰਥੀਆਂ ਲਈ ਕਰੀਅਰ ਗਾਈਡੈਂਸ ਦੇ ਸਬੰਧ ਵਿੱਚ ਸੈਮੀਨਾਰ ਕਰਵਾਇਆ ਗਿਆ, ਜਿਸ ਵਿੱਚ ਵਿਦਿਆਰਥੀਆਂ ਨੂੰ ਗਾਈਡ ਕੀਤਾ ਗਿਆ ਕਿ ਦੱਸਵੀਂ ਅਤੇ ਬਾਰ੍ਹਵੀਂ ਤੋਂ ਬਾਅਦ ਕਿਸ ਸਟ੍ਰੀਮ ਵਿੱਚ ਪੜ੍ਹਾਈ ਜਾਰੀ ਕਰੀਏ ਕਿ ਭਵਿੱਖ ਵਿੱਚ ਰੋਜ਼ਗਾਰ ਦੇ ਵਧੇਰੇ ਮੌਕੇ ਹਾਸਲ ਕੀਤੇ ਜਾ ਸਕਣ। ਵਿਦਿਆਰਥੀਆਂ ਨੇ ਬੜੇ ਉਤਸ਼ਾਹ ਅਤੇ ਧਿਆਨ ਨਾਲ ਸੈਮੀਨਾਰ ਵਿੱਚ ਭਾਗ ਲਿਆ। ਇਸ ਮੌਕੇ ਤੇ ਡਾਇਰੈਕਟਰ ਡਾ. ਮਾਨਵ ਸੈਣੀ ਨੇ ਆਏ ਹੋਏ ਵਿਦਿਆਰਥੀਆਂ ਅਤੇ ਸਕੂਲ ਦੇ ਅਧਿਆਪਕਾਂ ਦਾ ਧੰਨਵਾਦ ਕੀਤਾ ਅਤੇ ਅਧਿਆਪਕਾਂ ਨੂੰ ਸਮ੍ਰਿਤੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਐਚ.ਓ.ਡੀ ਡਾ. ਰਾਜੇਸ਼ ਕੁਮਾਰ, ਲਖਵਿੰਦਰ ਕੌਰ, ਮਨਪ੍ਰੀਤ ਕੌਰ, ਅਮਨਪ੍ਰੀਤ ਕੌਰ, ਜਸਵਿੰਦਰ ਕੌਰ, ਪੱਲਵੀ, ਨੇਹਾ, ਜਗਰੂਪ ਕੌਰ, ਨੀਲਮ, ਆਰਤੀ ਸ਼ਰਮਾ, ਨਿਕਿਤਾ ਠਾਕੁਰ, ਸੋਨਮ ਸਲਾਰੀਆ, ਅਮਨਦੀਪ ਕੌਰ, ਕਾਜਲ, ਮਨਜੀਤ, ਕਿਰਨਜੀਤ ਕੌਰ, ਅਮਨਪ੍ਰੀਤ ਕੌਰ, ਸੰਦੀਪ ਕਲੇਰ, ਨੇਹਾ, ਮਨਜੀਤ ਕੌਰ, ਮੁਸਕਾਨ,  ਰਜਨੀ, ਚੰਚਲ ਅਤੇ ਵਿਦਿਆਰਥੀ ਹਾਜ਼ਰ ਸਨ।

ਫੋਟੋ ਕੈਪਸ਼ਨ : ਸੈਮੀਨਾਰ ਦੌਰਾਨ ਸਕੂਲ ਦੇ ਸਟਾਫ ਨੂੰ ਸਨਮਾਨਿਤ ਕਰਦੇ ਹੋਏ ਡਾ. ਸ਼ਬਨਮ ਕੌਰ, ਡਾ. ਮਾਨਵ ਸੈਣੀ ਦੇ ਨਾਲ ਕਾਲਜ ਦੇ ਫੈਕਲਟੀ ਮੈਂਬਰ ਅਤੇ ਵਿਦਿਆਰਥੀ।