Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing KMS ਕਾਲਜ ਦਸੂਹਾ ਵਿਖੇ ਰੀਜ਼ਨਲ ਸੈਂਟਰ ਦੇ ਉਦਘਾਟਨ ਦੀ ਖੁਸ਼ੀ ਵਿੱਚ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ – ਪ੍ਰਿੰਸੀਪਲ ਡਾ. ਸ਼ਬਨਮ ਕੌਰ

KMS ਕਾਲਜ ਦਸੂਹਾ ਵਿਖੇ ਰੀਜ਼ਨਲ ਸੈਂਟਰ ਦੇ ਉਦਘਾਟਨ ਦੀ ਖੁਸ਼ੀ ਵਿੱਚ ਵਿਦਿਆਰਥੀਆਂ ਵੱਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ – ਪ੍ਰਿੰਸੀਪਲ ਡਾ. ਸ਼ਬਨਮ ਕੌਰ

ਦਸੂਹਾ 24 ਜਨਵਰੀ (ਚੌਧਰੀ) 

: ਕੇ.ਐਮ.ਐਸ. ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ, ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਪਟਿਆਲਾ ਦੇ ਜ਼ੋਨ–2 ਦੇ ਰੀਜ਼ਨਲ ਸੈਂਟਰ ਦੇ ਉਦਘਾਟਨ ਦੀ ਖੁਸ਼ੀ ਵਿੱਚ ਵਿਦਿਆਰਥੀਆਂ ਵੱਲੋਂ ਰੰਗਾਰੰਗ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਅਤੇ ਚੀਫ਼ ਕੋਆਰਡੀਨੇਟਰ ਡਾ. ਸ਼ਬਨਮ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਮਾਗਮ ਦੀ ਸ਼ੁਰੂਆਤ ਮੁੱਖ ਮਹਿਮਾਨ ਡਾ. ਰਤਨ ਸਿੰਘ ਜੀ ਵਾਈਸ ਚਾਂਸਲਰ ਅਤੇ ਗੈਸਟ ਆਫ ਆਨਰ ਡਾ. ਬਲਜੀਤ ਸਿੰਘ ਖਹਿਰਾ ਜੀ ਰਜਿਸਟਰਾਰ, ਐਡਵੋਕੇਟ ਸ਼੍ਰੀ ਕਰਮਵੀਰ ਸਿੰਘ ਘੁੰਮਣ ਜੀ ਐਮ.ਐਲ.ਏ ਦਸੂਹਾ, ਡਾ. ਅਮਰਜੀਤ ਸਿੰਘ ਜੀ ਰੀਜ਼ਨਲ ਡਾਇਰੈਕਟਰ ਅਤੇ ਚੇਅਰਮੈਨ ਚੌਧਰੀ ਕੁਮਾਰ ਸੈਣੀ ਜੀ ਵੱਲੋਂ ਜੋਤੀ ਪ੍ਰਚਵਲਿਤ ਕਰਕੇ ਕੀਤੀ ਗਈ। ਉਹਨਾਂ ਦੱਸਿਆ ਸਮਾਗਮ ਵਿੱਚ ਕਾਲਜ ਦੇ ਵੱਖ ਵੱਖ ਵਿਭਾਗਾਂ ਦੇ ਵਿਦਿਆਰਥੀਆਂ ਵੱਲੋਂ ਗਿੱਧਾ, ਭੰਗੜਾ, ਗੀਤ ਅਤੇ ਹੋਰ ਸੱਭਿਆਚਾਰਕ ਆਈਟਮਾਂ ਪੇਸ਼ ਕਰਕੇ ਸਮਾਗਮ ਨੂੰ ਯਾਦਗਾਰ ਬਣਾਇਆ ਗਿਆ। ਵਿਦਿਆਰਥੀਆਂ ਦੀਆਂ ਪੇਸ਼ਕਾਰੀਆਂ ਨੇ ਪੰਜਾਬੀ ਸੱਭਿਆਚਾਰ ਦੀ ਖੂਬਸੂਰਤੀ ਨੂੰ ਦਰਸਾਇਆ ਅਤੇ ਮੌਜੂਦ ਮਹਿਮਾਨਾਂ ਦਾ ਮਨ ਮੋਹ ਲਿਆ। ਇਸ ਸੱਭਿਆਚਾਰਕ ਸਮਾਗਮ ਦੌਰਾਨ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਪ੍ਰੋ. ਡਾ. ਰਤਨ ਸਿੰਘ ਜੀ, ਰਜਿਸਟਰਾਰ ਡਾ. ਬਲਜੀਤ ਸਿੰਘ ਖਹਿਰਾ ਜੀ, ਰੀਜ਼ਨਲ ਡਾਇਰੈਕਟਰ ਡਾ. ਅਮਰਜੀਤ ਸਿੰਘ ਜੀ, ਕਾਲਜ ਦੇ ਚੇਅਰਮੈਨ ਚੌਧਰੀ ਕੁਮਾਰ ਸੈਣੀ ਜੀ ਅਤੇ ਹੋਰ ਸਨਮਾਨਿਤ ਮਹਿਮਾਨਾਂ ਨੇ ਵਿਦਿਆਰਥੀਆਂ ਦੀ ਪ੍ਰਤਿਭਾ ਦੀ ਪ੍ਰਸ਼ੰਸਾ ਕੀਤੀ। ਡਾ. ਰਤਨ ਸਿੰਘ ਜੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਵਿਦਿਆਰਥੀਆਂ ਦੀ ਸੱਭਿਆਚਾਰਕ ਸਰਗਰਮੀ ਉਨ੍ਹਾਂ ਦੀ ਸਮੂਹਕ ਵਿਕਾਸ ਦੀ ਨਿਸ਼ਾਨੀ ਹੈ ਅਤੇ ਉੱਚ ਸਿੱਖਿਆ ਦੇ ਨਾਲ-ਨਾਲ ਸੱਭਿਆਚਾਰ ਨਾਲ ਜੁੜੇ ਰਹਿਣਾ ਬਹੁਤ ਜ਼ਰੂਰੀ ਹੈ। ਉਹਨਾਂ ਕਿਹਾ ਕਿ ਕੇ.ਐਮ.ਐਸ ਕਾਲਜ ਵਿਖੇ ਬਣਿਆ ਰੀਜ਼ਨਲ ਸੈਂਟਰ ਪਿੰਡਾਂ ਅਤੇ ਸ਼ਹਿਰੀ ਇਲਾਕਿਆਂ ਦੇ ਵਿਦਿਆਰਥੀਆਂ ਲਈ ਉੱਚ ਸਿੱਖਿਆ ਦੇ ਨਵੇਂ ਰਾਹ ਖੋਲ੍ਹੇਗਾ। ਚੇਅਰਮੈਨ ਚੌਧਰੀ ਕੁਮਾਰ ਸੈਣੀ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਸਮਾਗਮ ਵਿਦਿਆਰਥੀਆਂ ਦੇ ਆਤਮ ਵਿਸ਼ਵਾਸ ਨੂੰ ਵਧਾਉਂਦੇ ਹਨ ਅਤੇ ਉਹਨਾਂ ਨੂੰ ਹਰ ਖੇਤਰ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕਰਦੇ ਹਨ। ਇਸ ਮੌਕੇ ਡਾਇਰੈਕਟਰ ਡਾ. ਮਾਨਵ ਸੈਣੀ ਨੇ ਸਾਰੇ ਮਹਿਮਾਨਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਵੱਲੋਂ ਪੇਸ਼ ਕੀਤਾ ਗਿਆ ਸੱਭਿਆਚਾਰਕ ਪ੍ਰੋਗਰਾਮ ਰੀਜ਼ਨਲ ਸੈਂਟਰ ਦੇ ਉਦਘਾਟਨ ਸਮਾਗਮ ਨੂੰ ਹੋਰ ਵੀ ਸ਼ਾਨਦਾਰ ਬਣਾਉਂਦਾ ਹੈ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਹਰਪ੍ਰੀਤ ਸਿੰਘ ਅਕਾਦਮਿਕ ਬਲਾਕ ਮੈਂਬਰ ਜਗਤ ਗੁਰੂ ਨਾਨਕ ਦੇਵ ਯੂਨੀਵਰਸਿਟੀ, ਸੋਨੂੰ ਖਾਲਸਾ ਪ੍ਰਧਾਨ ਮਿਉਂਸੀਪਲ ਕਮੇਟੀ ਦਸੂਹਾ, ਬਲਦੇਵ ਠਾਕੁਰ, ਸੁਰਿੰਦਰ ਨਾਥ, ਦਿਲਬਾਗ ਸਿੰਘ ਹੁੰਦਲ, ਦਰਵਾਰੀ ਸੈਣੀ, ਡਾ. ਸ਼ਸ਼ੀ ਬਾਲਾ ਪ੍ਰਿੰਸੀਪਲ ਸਰਕਾਰੀ ਕਾਲਜ ਟਾਂਡਾ, ਰਾਜੇਸ਼ ਕੁਮਾਰ ਪ੍ਰਿੰਸੀਪਲ ਡੀ.ਏ.ਵੀ ਸੀਨਿਅਰ ਸੈਕੰਡਰੀ ਸਕੂਲ ਬਲੱਗਣ, ਡਾ. ਕੀਰਤੀ ਕੱਸ਼ਪ ਅਤੇ ਗੁਰਪ੍ਰੀਤ ਕੌਰ ਖਾਲਸਾ ਕਾਲਜ ਗੜ੍ਹਦੀਵਾਲਾ, ਕੋਆਰਡੀਨੇਟਰ ਡਾ. ਰਾਜੇਸ਼ ਕੁਮਾਰ, ਜਗਰੂਪ ਕੌਰ, ਅਮਨਪ੍ਰੀਤ ਕੌਰ, ਨੀਲਮ, ਮਨਜੀਤ, ਅਮਨਪ੍ਰੀਤ ਕੌਰ, ਕਿਰਨਜੀਤ ਕੌਰ, ਸੰਦੀਪ ਕਲੇਰ, ਮੁਸਕਾਨ, ਡਾ. ਵੀਨਸ, ਲਖਵਿੰਦਰ ਕੌਰ, ਕਾਜਲ, ਮਨਪ੍ਰੀਤ ਕੌਰ, ਨਵਨੀਤ ਕੌਰ, ਹਰਦੀਪ ਕੌਰ, ਭਾਰਤੀ, ਨਿਕਿਤਾ ਠਾਕੁਰ, ਰਾਮ ਚੰਦ, ਗੁਰਵੀਰ ਕੌਰ, ਜਸਵਿੰਦਰ ਕੌਰ, ਨੇਹਾ, ਰੇਨੂੰ, ਪਲਵਿੰਦਰ ਕੌਰ, ਮਨਪ੍ਰੀਤ ਕੌਰ, ਸੰਦੀਪ ਕੌਰ, ਚੰਚਲ, ਪਰਦੀਪ ਕੁਮਾਰ, ਗੁਰਪ੍ਰੀਤ ਸਿੰਘ, ਨਵਿੰਦਰ ਸਿੰਘ, ਧੰਨਵੀਰ ਸਿੰਘ ਅਤੇ ਦੇਵ ਕੁਮਾਰ ਆਦਿ ਹਾਜ਼ਰ ਸਨ।

ਫੋਟੋ : ਸਮਾਗਮ ਦੀ ਸ਼ੁਰੂਆਤ ‘ਚ ਜੋਤੀ ਪ੍ਰਚਵਲਿਤ ਕਰਦੇ ਹੋਏ ਡਾ. ਰਤਨ ਸਿੰਘ, ਡਾ. ਬਲਜੀਤ ਸਿੰਘ ਖਹਿਰਾ, ਡਾ. ਅਮਰਜੀਤ ਸਿੰਘ,ਚੇਅਰਮੈਨ ਚੌਧਰੀ ਕੁਮਾਰ ਸੈਣੀ,ਡਾ. ਮਾਨਵ ਸੈਣੀ,ਡਾ. ਸ਼ਬਨਮ ਕੌਰ, ਡਾ. ਰਾਜੇਸ਼ ਕੁਮਾਰ ਅਤੇ ਹੋਰ ਸ਼ਖਸੀਅਤਾਂ ਅਤੇ ਪ੍ਰੋਗਰਾਮ ਦੌਰਾਨ ਗਿੱਧਾ ਪੇਸ਼ ਕਰਦੀਆਂ ਕੇ.ਐਮ.ਐਸ ਕਾਲਜ ਦੀਆਂ ਵਿਦਿਆਰਥਣਾਂ।